ਜਲੰਧਰ- ਪੰਜਾਬ ਵਿੱਚ ਆਉਣ ਵਾਲੇ ਪੰਜ ਦਿਨਾਂ ਦੌਰਾਨ ਮੌਸਮ ਵਿੱਚ ਲਗਾਤਾਰ ਬਦਲਾਅ ਦੇ ਅਸਾਰ ਹਨ। ਭਾਰਤੀ ਮੌਸਮ ਵਿਭਾਗ ਮੁਤਾਬਕ ਅੱਜ ਤੋਂ 1 ਜੂਨ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ਵਿੱਚ ਕਿਤੇ ਹਲਕਾ ਤੇ ਕਿਤੇ ਦਰਮਿਆਨਾ ਮੀਂਹ ਪੈ ਸਕਦਾ ਹੈ, ਜਦਕਿ ਕੁਝ ਜ਼ਿਲ੍ਹਿਆਂ ਵਿੱਚ ਤੇਜ਼ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਅੱਜ ਸ਼ਾਮ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਮੋਹਾਲੀ ਸਮੇਤ ਕਈ ਜ਼ਿਲ੍ਹਿਆਂ ਵਿੱਚ ਬਾਰਿਸ਼ ਹੋ ਸਕਦੀ ਹੈ।
ਇਹ ਵੀ ਪੜ੍ਹੋ-ਅੰਮ੍ਰਿਤਸਰ: ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ ਤੇ ਤਲਵਾਰਾਂ, ਕਾਰ ਪਾਰਕਿੰਗ ਨੂੰ ਲੈ ਕੇ ਛਿੜਿਆ ਸੀ ਵਿਵਾਦ
ਉੱਥੇ ਹੀ 29 ਮਈ ਨੂੰ ਮੌਸਮ ਹੋਰ ਸਰਗਰਮ ਰਹਿਣ ਦੇ ਅਸਾਰ ਹਨ। ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਐਸ.ਏ.ਐਸ. ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ ਵਿੱਚ ਕਈ ਥਾਵਾਂ ’ਤੇ ਹਲਕਾ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ। ਇਨ੍ਹਾਂ ਇਲਾਕਿਆਂ ਵਿੱਚ 70 ਤੋਂ 80 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਇਸ ਤੋਂ ਇਲਾਵਾ ਬਿਜਲੀ ਲਿਸ਼ਕਣ ਸਮੇਤ ਕਈ ਜ਼ਿਲ੍ਹਿਆਂ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਕਬੂਤਰਬਾਜ਼ੀ ਦੀ ਰੰਜਿਸ਼ ਨੇ ਧਾਰਿਆ ਖੂਨੀ ਰੂਪ, 2 ਭਰਾਵਾਂ ’ਤੇ ਦਾਤਰਾਂ ਤੇ ਰਾਡਾਂ ਨਾਲ ਜਾਨਲੇਵਾ ਹਮਲਾ
30 ਮਈ ਨੂੰ ਵੀ ਉੱਤਰੀ ਅਤੇ ਪੂਰਬੀ ਪੰਜਾਬ ਦੇ ਜ਼ਿਲ੍ਹਿਆਂ ਵਿੱਚ ਮੀਂਹ ਦਾ ਦੌਰ ਜਾਰੀ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ ਅਤੇ ਮੋਹਾਲੀ ਇਲਾਕੇ ਵਿੱਚ ਵੱਧ ਮੀਂਹ ਪੈਣ ਦੇ ਅਸਾਰ ਹਨ, ਜਦਕਿ ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਲੁਧਿਆਣਾ ਵਿੱਚ ਵੀ ਹਲਕੀ ਬਾਰਿਸ਼ ਹੋ ਸਕਦੀ ਹੈ। ਇਨ੍ਹਾਂ ਜ਼ਿਲ੍ਹਿਆਂ 'ਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣਗੀਆਂ। ਜਿਸ ਨਾਲ ਤਾਪਮਾਨ 'ਚ ਗਿਰਾਵਟ ਆਵੇਗੀ ਤੇ ਮੌਸਮ ਠੰਡਾ ਹੋ ਜਾਵੇਗਾ।
ਇਹ ਵੀ ਪੜ੍ਹੋ- ਗੁਰਦਾਸਪੁਰ, ਕਾਦੀਆਂ ਅਤੇ ਦੀਨਾਨਗਰ ਨਗਰ ਕੌਂਸਲ ਚੋਣਾਂ ’ਤੇ ਉੱਚ ਅਦਾਲਤ ਦਾ ਅਹਿਮ ਫ਼ੈਸਲਾ
ਮੌਸਮ ਵਿਭਾਗ ਮੁਤਾਬਕ 31 ਮਈ ਨੂੰ ਮੀਂਹ ਦੀ ਗਤੀਵਿਧੀ ਘੱਟ ਹੋ ਸਕਦੀ ਹੈ। ਗੁਰਦਾਸਪੁਰ, ਮੋਹਾਲੀ, ਪਟਿਆਲਾ ਅਤੇ ਫਤਿਹਗੜ੍ਹ ਸਾਹਿਬ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਬਾਕੀ ਪੰਜਾਬ ਵਿੱਚ ਮੌਸਮ ਜ਼ਿਆਦਾਤਰ ਖੁਸ਼ਕ ਰਹੇਗਾ। ਇਸ ਦੇ ਨਾਲ ਹੀ 1 ਜੂਨ ਨੂੰ ਪੂਰੇ ਪੰਜਾਬ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਜਤਾਈ ਗਈ ਹੈ ਅਤੇ ਕਿਸੇ ਵੀ ਜ਼ਿਲ੍ਹੇ ਵਿੱਚ ਮੀਂਹ ਦੀ ਵੱਡੀ ਸੰਭਾਵਨਾ ਨਹੀਂ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸਿਵਲ ਹਸਪਤਾਲ ਦੀ ਪਾਰਕਿੰਗ 'ਚ ਦੋ ਧਿਰਾਂ ਵਿਚਾਲੇ ਖੂਨੀ ਝੜਪ, ਇੱਟਾਂ-ਰੋੜੇ ਚੱਲੇ
NEXT STORY