ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਨੋਵਲ ਕੋਰੋਨਾ ਵਾਇਰਸ (ਕੋਵਿਡ-19) ਦੇ ਇਸ ਚੁਣੌਤੀਪੂਰਨ ਸਮੇਂ ਦੌਰਾਨ ਨਸ਼ਿਆਂ ਦੇ ਪੀੜਤ ਮਰੀਜ਼ਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਸੂਬਾ ਸਰਕਾਰ ਨੇ 198 ਓਟ (ਓ.ਓ.ਟੀ.) ਕਲੀਨਿਕ, 35 ਸਰਕਾਰੀ ਨਸ਼ਾ ਛਡਾਊ ਕੇਂਦਰਾਂ ਅਤੇ 108 ਲਾਇਸੈਂਸ ਸ਼ੁਦਾ ਪ੍ਰਾਈਵੇਟ ਨਸ਼ਾ ਛਡਾਊ ਕੇਂਦਰਾਂ ਨੂੰ ਮਾਨਸਿਕ ਰੋਗਾਂ ਦੇ ਡਾਕਟਰ ਵਲੋਂ ਮੁਲਾਂਕਣ ਤੋਂ ਬਾਅਦ ਖੋਲ੍ਹਣ ਦਾ ਫੈਸਲਾ ਲਿਆ ਹੈ। ਇਸ ਦੌਰਾਨ ਸਰਕਾਰ ਵਲੋਂ ਰਜਿਸਟਰਡ ਮਰੀਜ਼ਾਂ ਨੂੰ ਬੁਪ੍ਰੇਨੋਰਫਾਈਨ ਅਤੇ ਨਲੋਕਸੋਨ ਦਵਾਈਆਂ ਦੀ ਦੋ ਹਫਤੇ ਦੀ ਡੋਜ਼ ਘਰ ਲਿਜਾਣ ਦੀ ਸਹੂਲਤ ਦੇਣ ਦੀ ਮਨਜ਼ੂਰੀ ਦਿੱਤੀ ਗਈ ਹੈ ਤਾਂ ਜੋ ਅਜਿਹੇ ਮਰੀਜ਼ਾਂ ਨੂੰ ਵਾਰ-ਵਾਰ ਕੇਂਦਰਾਂ 'ਚ ਨਾ ਜਾਣਾ ਪਵੇ।
ਇਹ ਵੀ ਪੜ੍ਹੋ : ਪੰਜਾਬ 'ਚ ਦਾਖਲ ਹੋਏ ਐੱਨ. ਆਰ. ਆਈਜ਼ ਲਈ ਕੈਪਟਨ ਸਰਕਾਰ ਦਾ ਨਵਾਂ ਐਕਸ਼ਨ
ਇਸ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਇਸ ਸਬੰਧੀ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਮੁਤਾਬਕ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਦੇਖਭਾਲ ਲਈ ਇਹ ਵਿਸ਼ੇਸ਼ ਪਹਿਲ ਕਦਮੀਆਂ ਕੀਤੀਆਂ ਗਈਆਂ ਹਨ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੇ ਮਰੀਜ਼ਾਂ ਨੂੰ ਦਵਾਈ ਲੈਣ ਸਬੰਧੀ ਕਿਸੇ ਤਰ੍ਹਾਂ ਦੇ ਪਾਸ ਦੀ ਲੋੜ ਨਹੀਂ ਹੈ, ਸਗੋਂ ਉਹ ਹਸਪਤਾਲ ਦਾ ਕੋਈ ਵੀ ਕਾਰਡ ਦਿਖਾ ਕੇ ਆਪਣੀ ਦਵਾਈ ਲਿਆ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ 'ਪਰਵਾਸੀ ਮਜ਼ਦੂਰਾਂ' ਲਈ ਵੱਡਾ ਫੈਸਲਾ, ਖੋਲ੍ਹੀਆਂ ਸਕੂਲ ਦੀਆਂ ਇਮਾਰਤਾਂ
ਪੁਲਸ ਨੂੰ ਦਿੱਤੀਆਂ ਖਾਸ ਹਦਾਇਤਾਂ
ਬਲਬੀਰ ਸਿੰਘ ਸਿੱਧੂ ਨੇ ਇਸ ਦੌਰਾਨ ਪੁਲਸ ਮੁਲਾਜ਼ਮਾਂ ਨੂੰ ਵੀ ਖਾਸ ਹਦਾਇਤਾਂ ਦਿੱਤੀਆਂ ਹਨ ਕਿ ਇਹ ਹੁਕਮ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਾਰੀ ਕੀਤੇ ਗਏ ਹਨ ਅਤੇ ਇਨ੍ਹਾਂ ਦੀ ਇੰਨ-ਬਿਨ ਪਾਲਣਾ ਕੀਤਾ ਜਾਵੇ ਅਤੇ ਉਨ੍ਹਾਂ ਲੋਕਾਂ ਦੀ ਮਦਦ ਕੀਤੀ ਜਾਵੇ, ਜੋ ਇਹ ਦਵਾਈ ਲੈਣ ਲਈ ਜਾ ਰਹੇ ਹਨ। ਉਨ੍ਹਾਂ ਨੇ ਸੂਬੇ ਦੇ ਉਨ੍ਹਾਂ ਨੌਜਵਾਨਾਂ ਨੂੰ ਵੀ ਸੰਦੇਸ਼ ਦਿੰਦਿਆਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਿਆਂ 'ਤੇ ਲੱਗੇ ਹੋਏ ਹਨ ਅਤੇ ਕਿਸੇ ਤਰ੍ਹਾਂ ਦਾ ਇਲਾਜ ਨਹੀਂ ਕਰਵਾ ਰਹੇ, ਉਨ੍ਹਾਂ ਲਈ ਵੀ ਇਹ ਸੁਨਹਿਰੀ ਮੌਕਾ ਹੈ ਕਿ ਉਹ ਨਸ਼ਾ ਛੁਡਾਊ ਕੇਂਦਰਾਂ 'ਚੋਂ ਦਵਾਈ ਲੈ ਕੇ ਨਸ਼ਾ ਛੱਡ ਸਕਦੇ ਹਨ। ਉਨ੍ਹਾਂ ਨੇ ਨਸ਼ਿਆਂ 'ਚ ਪਏ ਨੌਜਵਾਨਾਂ ਦੇ ਮਾਤਾ-ਪਿਤਾ ਨੂੰ ਵੀ ਅਪੀਲ ਕੀਤੀ ਕਿ ਇਸ ਦਵਾਈ ਨਾਲ ਉਹ ਆਪਣੇ ਬੱਚਿਆਂ ਦਾ ਭਵਿੱਖ ਸੰਵਾਰ ਸਕਦੇ ਹਨ। ਬਲਬੀਰ ਸਿੱਧੂ ਨੇ ਕਿਹਾ ਕਿ ਜੇਕਰ ਇਸ ਦੇ ਲਈ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਆ ਰਹੀ ਹੈ ਤਾਂ ਲੋਕ 104 ਨੰਬਰ ਹੈਲਪਲਾਈਨ 'ਤੇ ਫੋਨ ਕਰਕੇ ਜਾਣਕਾਰੀ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਦੀ ਦੁਰਵਰਤੋਂ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਨਾਕੇ 'ਤੇ ਖੜ੍ਹੇ ਪੁਲਸ ਮੁਲਾਜ਼ਮਾਂ ਦੀ ਮੈਡੀਕਲ ਜਾਂਚ ਕਰਨ ਪੁੱਜੀ ਹੈਲਥ ਟੀਮ
ਜਲੰਧਰ 'ਚ ਕਰਫਿਊ ਦੌਰਾਨ ਮੇਲੇ ਵਰਗੇ ਹਾਲਾਤ, ਲੋਕਾਂ ਨੂੰ ਕੋਰੋਨਾ ਦਾ ਕੋਈ ਡਰ ਨਹੀਂ (ਤਸਵੀਰਾਂ)
NEXT STORY