ਲੁਧਿਆਣਾ (ਵਿੱਕੀ) : ਸਿੱਖਿਆ ਵਿਭਾਗ ਦੇ ਕਲਰਕਾਂ ਦੇ ਲਈ ਰਾਹਤ ਭਰੀ ਖ਼ਬਰ ਹੈ। ਮਨੀਸਟ੍ਰੀਅਲ ਸਟਾਫ ਯੂਨੀਅਨ, ਸਿੱਖਿਆ ਵਿਭਾਗ ਪੰਜਾਬ ਦੇ ਪ੍ਰਦੇਸ਼ ਪ੍ਰਧਾਨ ਗੁਰਪ੍ਰੀਤ ਸਿੰਘ ਖੱਟਾ ਦੀ ਅਗਵਾਈ ਵਿਚ ਡਾਇਰੈਕਟਰ ਸਿੱਖਿਆ ਵਿਭਾਗ (ਸੈਕੰਡਰੀ) ਪੰਜਾਬ ਕੇਸ਼ਵ ਗੋਇਲ ਦੇ ਨਾਲ ਇਕ ਮਹੱਤਵਪੂਰਨ ਮੀਟਿੰਗ ਹੋਈ। ਇਸ ਮੀਟਿੰਗ ਵਿਚ 25 ਮਾਰਚ 2021 ਤੋਂ ਬਾਅਦ ਭਰਤੀ ਹੋਏ ਕਲਰਕਾਂ ਨੂੰ ਕਲਾਸ-4 ਵਿਚ ਡਿਮੋਟ ਕਰਨ ਦੇ ਮਾਮਲੇ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਡੀ.ਪੀ.ਆਈ. ਕੇਸ਼ਵ ਗੋਇਲ ਨੇ ਭਰੋਸਾ ਦਿੱਤਾ ਕਿ ਸਬੰਧਤ ਕਲਰਕਾਂ ਨੂੰ ਟਾਈਪ ਟੈਸਟ ਕਲੀਅਰ ਕਰਨ ਲਈ ਹੋਰ ਸਮਾਂ ਦਿੱਤਾ ਜਾਵੇਗਾ ਤੇ ਉਨ੍ਹਾਂ ਨੂੰ ਡਿਮੋਟ ਨਹੀਂ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਮਾਛੀਵਾੜਾ ਪੁਲਸ ਵਲੋਂ ਨਾਜਾਇਜ਼ ਪਿਸਤੌਲ ਸਮੇਤ 1 ਕਾਬੂ, ਮੋਹਾਲੀ ਸਪਲਾਈ ਕਰਨ ਜਾ ਰਿਹਾ ਸੀ ਹਥਿਆਰ
ਇਸ ਤੋਂ ਇਲਾਵਾ ਸੀਨੀਅਰ ਸਹਾਇਕਾਂ ਦੀ ਪ੍ਰਮੋਸ਼ਨ ਨੂੰ ਲੈ ਕੇ ਰਜਿਸਟ੍ਰਾਰ ਮੈਡਮ ਬਲਜਿੰਦਰ ਕੌਰ ਨੇ ਸਪੱਸ਼ਟ ਕੀਤਾ ਕਿ ਕਲਰਕਾਂ ਵੱਲੋਂ ਅਜੇ ਤੱਕ ਏ.ਸੀ.ਆਰ. ਨਾ ਦਿੱਤੇ ਜਾਣ ਕਾਰਨ ਪ੍ਰਮੋਸ਼ਨ ਰੁਕੀ ਹੋਈ ਹੈ। ਡਾਇਰੈਕਟਰ ਨੇ ਭਰੋਸਾ ਦਿੱਤਾ ਕਿ 15 ਅਪ੍ਰੈਲ ਤੱਕ ਸੀਨੀਅਰ ਸਹਾਇਕਾਂ ਦੀ ਪ੍ਰਮੋਸ਼ਨ ਕਰ ਦਿੱਤੀ ਜਾਵੇਗੀ। ਇਸ ਮੌਕੇ ਅਮਨਇੰਦਰ ਸਿੰਘ ਘੁੰਡਾਣੀ, ਸਤਨਾਮ ਸਿੰਘ ਚੀਮਾ, ਉਪਿੰਦਰ ਸਿੰਘ, ਸਤਨਾਮ ਸਿੰਘ, ਦੀਪਕ ਕੁਮਾਰ, ਸੁਖਦੀਪ ਸਿੰਘ ਤਰਨਤਾਰਨ ਸਮੇਤ ਹੋਰ ਸਾਥੀ ਮੌਜੂਦ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਿਲਾਵਟਖੋਰੀ ਵਿਰੁੱਧ ਸਿਹਤ ਵਿਭਾਗ ਦੀ ਵੱਡੀ ਮੁਹਿੰਮ, ਮੌਕੇ ’ਤੇ ਹੋਵੇਗੀ ਖਾਣ-ਪੀਣ ਦੀਆਂ ਚੀਜ਼ਾਂ ਦੀ ਜਾਂਚ
NEXT STORY