ਚੰਡੀਗੜ੍ਹ (ਸ਼ੀਨਾ) : ਯੂ. ਟੀ. ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਲਈ ਵੱਡੀ ਰਾਹਤ ਦਾ ਐਲਾਨ ਕੀਤਾ ਗਿਆ ਹੈ। ਸਕੂਲ ਸਿੱਖਿਆ ਨਿਰਦੇਸ਼ਕ ਨਿਤੀਸ਼ ਸਿੰਗਲਾ ਨੇ ਸਪੱਸ਼ਟ ਕੀਤਾ ਹੈ ਕਿ ਸਰਕਾਰੀ ਸਕੂਲਾਂ ’ਚ ਹੁਣ ਲੇਟ ਫ਼ੀਸ ਦਾ ਕੋਈ ਪ੍ਰਬੰਧ ਨਹੀਂ ਹੋਵੇਗਾ ਤੇ ਮਾਪੇ ਆਪਣੀ ਸਹੂਲਤ ਅਨੁਸਾਰ ਕਿਸੇ ਵੀ ਸਮੇਂ ਫੀਸ ਜਮ੍ਹਾਂ ਕਰਵਾ ਸਕਣਗੇ। ਸਿੱਖਿਆ ਵਿਭਾਗ ਵੱਲੋਂ ਕੀਤੀ ਗਈ ਸਮੀਖਿਆ ਮੀਟਿੰਗ ਦੌਰਾਨ ਸਾਰੇ ਸਰਕਾਰੀ ਸਕੂਲਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਮਾਪਿਆਂ ਤੇ ਵਿਦਿਆਰਥੀਆਂ ਦੀ ਸਹੂਲਤ ਲਈ ਹਰ ਸਕੂਲ ’ਚ ਸਕੂਲ ਪ੍ਰਬੰਧਨ ਜਾਣਕਾਰੀ ਪ੍ਰਣਾਲੀ (ਐੱਸ. ਐੱਮ. ਆਈ. ਐੱਸ.) ਹੈਲਪ ਡੈਸਕ ਸਥਾਪਿਤ ਕੀਤਾ ਜਾਵੇ। ਇਹ ਹੈਲਪ ਡੈਸਕ ਫ਼ੀਸ ਭੁਗਤਾਨ, ਰਜਿਸਟ੍ਰੇਸ਼ਨ, ਰੀ-ਵੈਰੀਫਿਕੇਸ਼ਨ ਅਤੇ ਆਨਲਾਈਨ ਪੋਰਟਲ ਨਾਲ ਜੁੜੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਮੁਹੱਈਆ ਕਰਵਾਉਣਗੇ। ਨਿਤੀਸ਼ ਸਿੰਗਲਾ ਨੇ ਕਿਹਾ ਕਿ ਮਾਪਿਆਂ ਨੂੰ ਆ ਰਹੀਆਂ ਦਿੱਕਤਾਂ ਨੂੰ ਧਿਆਨ ’ਚ ਰੱਖਦਿਆਂ ਰੀ-ਵੈਰੀਫਿਕੇਸ਼ਨ ਪ੍ਰਕਿਰਿਆ ਨੂੰ ਵੀ ਹੋਰ ਸੌਖਾ ਅਤੇ ਤੇਜ਼ ਬਣਾਇਆ ਗਿਆ ਹੈ।
ਇਹ ਵੀ ਪੜ੍ਹੋ : ਨਿਤਿਨ ਨਬੀਨ ਨੂੰ ਮਿਲੇ ਢਿੱਲੋਂ, 'ਸ਼ੇਰ-ਏ-ਪੰਜਾਬ' ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਕੀਤੀ ਭੇਟ
ਉਨ੍ਹਾਂ ਦੱਸਿਆ ਕਿ ਐੱਸ. ਐੱਮ. ਆਈ. ਐੱਸ. ਫ਼ੀਸ ਭੁਗਤਾਨ ਲਿੰਕ ਅਤੇ ਹੋਰ ਜ਼ਰੂਰੀ ਜਾਣਕਾਰੀ ਸਿੱਖਿਆ ਵਿਭਾਗ ਦੀ ਅਧਿਕਾਰਤ ਵੈੱਬਸਾਈਟ ’ਤੇ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ’ਚ ਪ੍ਰੀ-ਪ੍ਰਾਇਮਰੀ ਤੋਂ ਲੈ ਕੇ 8ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਤੋਂ ਕਿਸੇ ਵੀ ਤਰ੍ਹਾਂ ਦੀ ਫ਼ੀਸ ਨਹੀਂ ਲਈ ਜਾਂਦੀ, ਜਿਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲ ਰਹੀ ਹੈ। ਮੀਟਿੰਗ ਦੌਰਾਨ ਡਿਜੀਟਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਫ਼ੀਸ ਸੇਵਾਵਾਂ ਨੂੰ ਇਕੀਕ੍ਰਿਤ ਸੰਪਰਕ ਪਲੇਟਫਾਰਮ ਨਾਲ ਜੋੜਨ ਦੀਆਂ ਯੋਜਨਾਵਾਂ ’ਤੇ ਵੀ ਵਿਚਾਰ ਕੀਤਾ ਗਿਆ। ਸਿੱਖਿਆ ਨਿਰਦੇਸ਼ਕ ਨੇ ਕਿਹਾ ਕਿ ਵਿਭਾਗ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲਾਂ ਨੂੰ ਪਾਰਦਰਸ਼ੀ, ਤੇਜ਼ ਅਤੇ ਪ੍ਰਭਾਵਸ਼ਾਲੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਤਾਂ ਜੋ ਸਿੱਖਿਆ ਨਾਲ ਜੁੜੀਆਂ ਪ੍ਰਕਿਰਿਆਵਾਂ ਨੂੰ ਹੋਰ ਆਸਾਨ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : 2027 ਦੀਆਂ ਚੋਣਾਂ ਲਈ ਵੱਡੀ ਤਿਆਰੀ 'ਚ ਭਾਜਪਾ, ਬਣਾਈ ਨਵੀਂ ਰਣਨੀਤੀ
ਫ਼ੀਸ ਪ੍ਰਣਾਲੀ ਨੂੰ ਹੋਰ ਆਸਾਨ ਬਣਾਉਣ ਦੀ ਤਿਆਰੀ
ਮੀਟਿੰਗ ਦੌਰਾਨ ਸਿੱਖਿਆ ਵਿਭਾਗ ਦੀ ਡਿਜੀਟਲ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਭਵਿੱਖ ’ਚ ਫ਼ੀਸ ਨਾਲ ਜੁੜੀਆਂ ਸੇਵਾਵਾਂ ਨੂੰ ਇਕੀਕ੍ਰਿਤ ਸੰਪਰਕ ਪਲੇਟਫਾਰਮ ਨਾਲ ਜੋੜਨ ਦੀ ਯੋਜਨਾ ਹੈ, ਜਿਸ ਨਾਲ ਪੂਰੀ ਪ੍ਰਕਿਰਿਆ ਹੋਰ ਸਰਲ, ਤੇਜ਼ ਤੇ ਉਪਭੋਗਤਾ-ਅਨੁਕੂਲ ਬਣੇਗੀ। ਇਸ ਕਦਮ ਨਾਲ ਤਕਨੀਕੀ ਸਮੱਸਿਆਵਾਂ ’ਚ ਕਮੀ ਆਉਣ ਦੇ ਨਾਲ-ਨਾਲ ਅਧਿਆਪਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਦੀ ਥਾਂ ਅਕਾਦਮਿਕ ਗਤੀਵਿਧੀਆਂ ਲਈ ਵੱਧ ਸਮਾਂ ਮਿਲ ਸਕੇਗਾ। ਸਿੱਖਿਆ ਨਿਰਦੇਸ਼ਕ ਨੇ ਕਿਹਾ ਕਿ ਵਿਭਾਗ ਵਿਦਿਆਰਥੀਆਂ, ਮਾਪਿਆਂ ਅਤੇ ਸਕੂਲਾਂ ਦੀ ਸਹੂਲਤ ਨੂੰ ਪਹਿਲ ਦਿੰਦਿਆਂ ਪਾਰਦਰਸ਼ੀ, ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
NEXT STORY