ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਅਹਿਮ ਫ਼ੈਸਲਾ ਲੈਂਦਿਆਂ ਅੱਠਵੀਂ ਤੋਂ ਲੈ ਕੇ ਬਾਰਵ੍ਹੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲਾਂ 'ਚ ਰੈਗੂਲਰ ਤੌਰ 'ਤੇ ਦਾਖ਼ਲਾ ਲੈਣ ਦੀ ਆਖ਼ਰੀ ਮਿਤੀ 'ਚ ਵਾਧਾ ਕਰ ਦਿੱਤਾ ਗਿਆ ਹੈ। ਹੁਣ ਵਿਦਿਆਰਥੀ 31 ਅਗਸਤ ਤੱਕ ਦਾਖ਼ਲਾ ਲੈ ਸਕਣਗੇ ਪਹਿਲਾਂ ਇਹ ਮਿਤੀ 22 ਅਗਸਤ ਨਿਰਧਾਰਿਤ ਕੀਤੀ ਗਈ ਸੀ। ਦਾਖ਼ਲੇ ਦੀਆਂ ਮਿਤੀਆਂ ’ਚ ਵਾਧਾ ਕਰਨ ਦੇ ਨਾਲ-ਨਾਲ ਬੋਰਡ ਨੇ ਆਨਲਾਈਨ ਰਜਿਸਟ੍ਰੇਸ਼ਨ ਅਤੇ ਕੰਟੀਨਿਊਸ਼ਨ ਦੀਆਂ ਪ੍ਰਕਿਰਿਆਵਾਂ ਲਈ ਰਿਵਾਈਜ਼ਡ (ਸੋਧਿਆ ਹੋਇਆ) ਸ਼ਡਿਊਲ ਜਾਰੀ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਰੌਲਾ! ਚੰਡੀਗੜ੍ਹ ਸਿੱਖਿਆ ਵਿਭਾਗ 'ਚ ਡੈਪੂਟੇਸ਼ਨ ਦਾ ਮਾਮਲਾ ਕੈਗ ਤੱਕ ਪੁੱਜਾ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇੱਕ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਵਿਦਿਆਰਥੀਆਂ ਦੀ ਐਂਟਰੀ ਸਿਰਫ 31 ਅਗਸਤ ਤੱਕ ਹੀ ਕੀਤੀ ਜਾ ਸਕੇਗੀ। 2 ਹਜ਼ਾਰ ਰੁਪਏ ਲੇਟ ਫ਼ੀਸ ਨਾਲ ਪ੍ਰਤੀ ਵਿਦਿਆਰਥੀ ਆਨਲਾਈਨ ਐਂਟਰੀ ਅਤੇ ਫ਼ੀਸ ਸਕੂਲ ਪੱਧਰ ’ਤੇ ਜਮ੍ਹਾਂ ਕਰਵਾਈ ਜਾ ਸਕਦੀ ਹੈ। ਡਾਇਰੈਕਟਰ (ਕੰਪਿਊਟਰ) ਵੱਲੋਂ ਜਾਰੀ ਇਨ੍ਹਾਂ ਨਿਰਦੇਸ਼ਾਂ ’ਚ ਸਪੱਸ਼ਟ ਕੀਤਾ ਗਿਆ ਹੈ ਕਿ ਪਹਿਲਾਂ ਜਾਰੀ ਕੀਤੇ ਗਏ ਸ਼ਡਿਊਲ ਅਤੇ ਹਦਾਇਤਾਂ ’ਚ ਦਰਜ ਬਾਕੀ ਦੀਆਂ ਸਾਰੀਆਂ ਸ਼ਰਤਾਂ ਇਸ ਨਵੇਂ ਅਤੇ ਰਿਵਾਈਜ਼ਡ ਸ਼ਡਿਊਲ 'ਤੇ ਵੀ ਇੰਨ-ਬਿੰਨ ਲਾਗੂ ਰਹਿਣਗੀਆਂ।
ਇਹ ਵੀ ਪੜ੍ਹੋ : ਤਨਖ਼ਾਹਾਂ ਨੂੰ ਲੈ ਕੇ ਪਿਆ ਵੱਡਾ ਰੌਲਾ! ਚੰਡੀਗੜ੍ਹ ਸਿੱਖਿਆ ਵਿਭਾਗ 'ਚ ਡੈਪੂਟੇਸ਼ਨ ਦਾ ਮਾਮਲਾ ਕੈਗ ਤੱਕ ਪੁੱਜਾ
ਉਨ੍ਹਾਂ ਸਮੂਹ ਸਕੂਲ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਨਿਰਧਾਰਿਤ ਆਖ਼ਰੀ ਮਿਤੀ ਤੋਂ ਪਹਿਲਾਂ ਵਿਦਿਆਰਥੀਆਂ ਦੀ ਆਨਲਾਈਨ ਐਂਟਰੀ ਅਤੇ ਫ਼ੀਸ ਦੀ ਪ੍ਰਕਿਰਿਆ ਨੂੰ ਮੁਕੰਮਲ ਕਰਨਾ ਯਕੀਨੀ ਬਣਾਉਣ। ਸਿੱਖਿਆ ਬੋਰਡ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਵਿਦਿਆਰਥੀਆਂ ਨੂੰ ਬਹੁਤ ਲਾਭ ਮਿਲੇਗਾ, ਜਿਹੜੇ ਕਿ ਕਿਸੇ ਨਾ ਕਿਸੇ ਕਾਰਨ ਕਰਕੇ ਅਜੇ ਤੱਕ ਰੈਗੂਲਰ ਤੌਰ 'ਤੇ ਦਾਖ਼ਲਾ ਨਹੀਂ ਲੈ ਸਕੇ ਸਨ ਅਤੇ ਰਜਿਸਟ੍ਰੇਸ਼ਨ ਨਹੀਂ ਕਰਵਾ ਸਕੇ ਸਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਿਊਟੀ ਪਾਰਲਰ 'ਚ ਫੇਸ਼ੀਅਲ ਕਰਵਾਉਣ ਆਈਆਂ ਔਰਤਾਂ ਲੱਖਾਂ ਦੇ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ
NEXT STORY