ਚੰਡੀਗੜ੍ਹ : ਸੁਪਰੀਮ ਕੋਰਟ ਤੋਂ ਪੰਜਾਬ ਦੇ 1158 ਅਸਿਸਟੈਂਟ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਨੂੰ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਅਸਿਸਟੈਂਟ ਪ੍ਰਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਜਾਰੀ ਰੱਖਣ ਦਾ ਫ਼ੈਸਲਾ ਸੁਣਾਇਆ ਹੈ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਨਵੀਂ ਭਰਤੀ ਹੋਣ ਤੱਕ ਸਰਕਾਰੀ ਕਾਲਜਾਂ 'ਚ ਉਕਤ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ। ਦੱਸਣਯੋਗ ਹੈ ਕਿ 1158 ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀ ਭਰਤੀ ਨੂੰ ਸਾਲ 2023 'ਚ ਸੁਪਰੀਮ ਕੋਰਟ ਵਲੋਂ ਰੱਦ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਜਿੰਮਾਂ 'ਚ ਵਰਤੇ ਜਾਂਦੇ ਸਪਲੀਮੈਂਟਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਸਰਕਾਰ ਨੇ ਲਿਆ ਸਖ਼ਤ ਫ਼ੈਸਲਾ
ਪੰਜਾਬ ਸਰਕਾਰ ਵਲੋਂ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰੱਖਣ ਸਬੰਧੀ ਸੁਪਰੀਮ ਕੋਰਟ 'ਚ ਪਟੀਸ਼ਨ ਪਾਈ ਗਈ ਸੀ ਅਤੇ ਕਿਹਾ ਗਿਆ ਸੀ ਕਿ ਇਹ ਭਰਤੀ ਰੱਦ ਹੋਣ ਨਾਲ ਉੱਚ ਸਿੱਖਿਆ ਨੂੰ ਵੱਡਾ ਨੁਕਸਾਨ ਹੋਵੇਗਾ। ਇਸ ਤੋਂ ਬਾਅਦ ਅਦਾਲਤ ਨੇ ਇਨ੍ਹਾਂ ਅਧਿਆਪਕਾਂ ਦੀਆਂ ਸੇਵਾਵਾਂ ਜਾਰੀ ਰੱਖਣ ਦਾ ਫ਼ੈਸਲਾ ਸੁਣਾਇਆ ਹੈ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਖ਼ਤਰੇ ਦੀ ਘੰਟੀ! ਪਿੰਡਾਂ ਵਾਲਿਆਂ ਦੇ ਸੁੱਕੇ ਸਾਹ, ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ
ਪੰਜਾਬੀ ਦੀ ਉੱਚ ਸਿੱਖਿਆ ਨੂੰ ਵੱਡੀ ਰਾਹਤ : ਹਰਜੋਤ ਬੈਂਸ
ਇਸ ਸਬੰਧੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ ਕਿ ਨਵੀਂ ਭਰਤੀ ਤੱਕ ਸਰਕਾਰੀ ਕਾਲਜਾਂ 'ਚ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੀਆਂ ਸੇਵਾਵਾਂ ਨੂੰ ਜਾਰੀ ਰੱਖਿਆ ਜਾਵੇ। ਹਰਜੋਤ ਬੈਂਸ ਨੇ ਕਿਹਾ ਕਿ ਇਹ ਸਰਕਾਰੀ ਕਾਲਜਾਂ 'ਚ ਸਾਡੇ ਵਿਦਿਆਰਥੀਆਂ ਲਈ ਸਿੱਖਿਆ ਦੀ ਨਿਰੰਤਰਤਾ ਨੂ ਯਕੀਨੀ ਬਣਾਉਂਦਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਸ਼ੁੱਕਰਵਾਰ ਨੂੰ ਵੀ ਸਰਕਾਰੀ ਛੁੱਟੀ ਦੀ ਮੰਗ!
NEXT STORY