ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤੇ ਹਨ। ਇਸ ਮਾਮਲੇ 'ਚ ਅਦਾਲਤ 'ਚ ਪੇਸ਼ ਨਾ ਹੋਣ ਕਾਰਨ ਚੰਡੀਗੜ੍ਹ ਅਦਾਲਤ ਨੇ 16 ਦਸੰਬਰ ਨੂੰ ਉਨ੍ਹਾਂ ਖ਼ਿਲਾਫ਼ ਗ਼ੈਰ-ਜ਼ਮਾਨਤੀ ਵਾਰੰਟ ਜਾਰੀ ਕੀਤਾ ਸੀ।
ਇਹ ਵੀ ਪੜ੍ਹੋ : ਗੈਰ-ਕਾਨੂੰਨੀ ਮਾਈਨਿੰਗ ਦਾ ਮਾਮਲਾ : ਨਵਜੋਤ ਸਿੱਧੂ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
ਦੱਸ ਦਈਏ ਕਿ 24 ਅਕਤੂਬਰ, 2020 ਨੂੰ ‘ਆਪ’ ਆਗੂਆਂ ਨੇ ਚੰਡੀਗੜ੍ਹ ‘ਚ ਭਾਜਪਾ ਦਫ਼ਤਰ ਦੇ ਬਾਹਰ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕੀਤਾ ਸੀ। ਇਸ ਵਿੱਚ ਕੈਬਨਿਟ ਮੰਤਰੀ ਮੀਤ ਹੇਅਰ ਵੀ ਸ਼ਾਮਲ ਸਨ। ਇਸ ਕਾਰਨ ਮੀਤ ਹੇਅਰ ਖ਼ਿਲਾਫ਼ ਧਾਰਾ-188 ਤਹਿਤ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਇਹ ਕੇਸ ਚੰਡੀਗੜ੍ਹ ਦੀ ਅਦਾਲਤ 'ਚ ਚੱਲ ਰਿਹਾ ਹੈ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਚੰਡੀਗੜ੍ਹ ਮੇਅਰ ਚੋਣਾਂ ਤੋਂ ਪਹਿਲਾਂ AAP ਤੇ ਕਾਂਗਰਸ ਵਿਚਾਲੇ ਹੋਇਆ ਗਠਜੋੜ!
ਕੇਸ ਵਿੱਚ ਮੀਤ ਹੇਅਰ ਨੂੰ ਜ਼ਮਾਨਤ ਮਿਲ ਗਈ ਸੀ ਪਰ ਪਿਛਲੇ ਸਾਲ 16 ਦਸੰਬਰ, 2023 ਨੂੰ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਨਾ ਹੋਣ ਕਾਰਨ ਅਦਾਲਤ ਨੇ ਜ਼ਮਾਨਤ ਰੱਦ ਕਰ ਦਿੱਤੀ ਸੀ ਅਤੇ ਉਨ੍ਹਾਂ ਖ਼ਿਲਾਫ਼ ਵਾਰੰਟ ਜਾਰੀ ਕਰ ਦਿੱਤਾ ਸੀ। ਅੱਜ ਹਾਈਕੋਰਟ ਨੇ ਜ਼ਮਾਨਤੀ ਵਾਰੰਟ ਦੇ ਹੁਕਮਾਂ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਇਸ ਕੇਸ ਦੀ ਸੁਣਵਾਈ ਦੌਰਾਨ 2 ਫਰਵਰੀ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ, ਨਵਾਂਸ਼ਹਿਰ ਦਾ ਤਾਪਮਾਨ 0 ਡਿਗਰੀ, ਦੂਜੇ ਸਥਾਨ 'ਤੇ ਹੈ ਇਹ ਜ਼ਿਲ੍ਹਾ
NEXT STORY