ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ) : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ. ਸੀ.) ਅਤੇ ਡਰਾਈਵਿੰਗ ਲਾਈਸੈਂਸਾਂ (ਡੀ. ਐੱਲ.) ਦੀ ਰਜਿਸਟ੍ਰੇਸ਼ਨ ਅਤੇ ਰੀਨਿਊਅਲ ਦੇ ਅਧਿਕਾਰ ਖੇਤਰੀ ਅਧਿਕਾਰੀਆਂ ਨੂੰ ਦੇ ਦਿੱਤੇ ਹਨ ਤਾਂ ਜੋ ਆਰ. ਸੀ. ਅਤੇ ਡੀ. ਐੱਲ. ਦੀ ਰਜਿਸਟ੍ਰੇਸ਼ਨ ਤੇ ਰੀਨਿਊਅਲ ਸਬੰਧੀ ਪਿਛਲੇ ਕਈ ਸਾਲਾਂ ਦੇ ਬੈਕਲਾਗ ਦਾ ਕੰਮ ਪੂਰਾ ਕੀਤਾ ਜਾ ਸਕੇ ਅਤੇ ਆਮ ਲੋਕਾਂ ਨੂੰ ਰਾਹਤ ਦਿੱਤੀ ਜਾ ਸਕੇ। ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੂਬੇ ਦੇ ਨਾਗਰਿਕ ਇਕ ਨਿਰਧਾਰਿਤ ਪ੍ਰਕਿਰਿਆ ਅਪਣਾ ਕੇ ਇਸ ਰਾਹਤ ਦਾ ਲਾਭ ਲੈ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਇਸ ਜ਼ਿਲ੍ਹੇ ਦੇ ਲੋਕਾਂ ਨੂੰ ਵੱਡਾ ਖ਼ਤਰਾ! ਬੇਹੱਦ ਸਾਵਧਾਨ ਰਹਿਣ ਦੀ ਅਪੀਲ
ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਵ੍ਹੀਕਲ ਅਤੇ ਡਰਾਈਵਿੰਗ ਲਾਇਸੈਂਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਿਤ ਦਸਤਾਵੇਜ਼ਾਂ ਨੂੰ ਰੀਨਿਊ ਕਰਵਾ ਸਕਦੇ ਹਨ। ਪੁਰਾਣੇ ਆਰ. ਸੀ. ਅਤੇ ਡੀ. ਐੱਲ. ਨੂੰ ਰੀਨਿਊ ਕਰਨ ਸਬੰਧੀ ਦਸਤਾਵੇਜ਼ਾਂ ਦੀਆਂ ਪ੍ਰਵਾਨਗੀਆਂ ਤੇ ਆਨਲਾਈਨ ਨਾ ਹੋਣਾ ਵੱਡੀ ਰੁਕਾਵਟ ਬਣਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਇਕ ਲਿਖਤੀ ਪੱਤਰ ਰਾਹੀਂ ਪੰਜਾਬ ਦੀਆਂ ਸਮੂਹ ਰਜਿਸਟਰਿੰਗ ਅਥਾਰਟੀਜ਼ ਅਤੇ ਸਮੂਹ ਲਾਇਸੈਂਸਿੰਗ ਅਥਾਰਟੀਜ਼ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਬੈਕਲਾਗ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਨੂੰ ਗਰਮੀ ਤੋਂ ਮਿਲੇਗੀ ਰਾਹਤ, IMD ਵਲੋਂ ਤੂਫ਼ਾਨ-ਹਨ੍ਹੇਰੀ ਸਣੇ ਮੀਂਹ ਦੀ ਚਿਤਾਵਨੀ
ਜੋ ਦਸਤਾਵੇਜ਼ ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਜ਼ ਮੰਤਰਾਲਾ ਦੀਆਂ ਸ਼ਰਤਾਂ ਪੂਰੀਆਂ ਨਾ ਕਰਦੇ ਹੋਣ, ਉਨ੍ਹਾਂ ਨੂੰ ਸਟੇਟ ਟਰਾਂਸਪੋਰਟ ਕਮਿਸ਼ਨਰ ਦੇ ਦਫ਼ਤਰ ਵੱਲੋਂ 24 ਮਈ, 2024 ਨੂੰ ਜਾਰੀ ਪੱਤਰ ਦੀਆਂ ਸ਼ਰਤਾਂ ਅਨੁਸਾਰ ਨਜਿੱਠਣ ਲਈ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਰ. ਸੀ. ਤੇ ਡੀ. ਐੱਲ. ਦੇ ਬੈਕਲਾਗ ਸਬੰਧੀ ਕਾਰਜਕਾਰੀ ਮੈਜਿਸਟ੍ਰੇਟ ਤੋਂ ਤਸਦੀਕਸ਼ੁਦਾ ਹਲਫ਼ੀਆ ਬਿਆਨ ਲਿਆ ਜਾਵੇਗਾ, ਜਿਸ ’ਚ ਬੈਕਲਾਗ ਰਾਹੀਂ ਆਨਲਾਈਨ ਕਰਵਾਉਣ ਸਬੰਧੀ, ਮਿਆਦ, ਕੈਟਾਗਿਰੀ, ਮੈਨੂਅਲ ਜਾਰੀ ਕਰਨ ਵਾਲੀ ਅਥਾਰਟੀ, ਟੈਕਸ ਭਰੇ ਹੋਣ ਤੇ ਕੋਈ ਬਕਾਇਆ ਨਾ ਹੋਣ ਸਬੰਧੀ ਅਤੇ ਸਮੁੱਚੀ ਜਾਣਕਾਰੀ ਸਹੀ ਹੋਣ ਸਬੰਧੀ ਇੰਦਰਾਜ ਕਰਨਾ ਹੋਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਨੂੰ ਮਿਲੀ ਵੱਡੀ ਸਫਲਤਾ, ਹੈਰੋਇਨ ਅਤੇ ਡਰੱਗ ਮਨੀ ਸਮੇਤ 2 ਸਮੱਗਲਰ ਕਾਬੂ
NEXT STORY