ਚੰਡੀਗੜ੍ਹ : ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦੇ ਹੋਏ 2 ਆਈ. ਪੀ. ਐੱਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਸਰਕਾਰ ਦੇ ਗ੍ਰਹਿ ਮਾਮਲਿਆਂ ਵਿਭਾਗ ਨੇ ਵਿਜੀਲੈਂਸ ਦੇ ਚੀਫ਼ ਡਾਇਰੈਕਟਰ ਸਮੇਤ 2 ਏ. ਡੀ. ਜੀ. ਪੀ. ਦਾ ਤਬਾਦਲਾ ਕੀਤਾ ਹੈ ਅਤੇ ਨਵੀਆਂ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਟੈਸਟ ਦੇਣ ਵਾਲੇ ਹੋ ਜਾਣ ALERT! ਸਦਨ 'ਚ ਮੰਤਰੀ ਭੁੱਲਰ ਨੇ ਆਖੀ ਵੱਡੀ ਗੱਲ
ਜਾਣਕਾਰੀ ਮੁਤਾਬਕ ਆਈ. ਪੀ. ਐਸ. ਸੁਰਿੰਦਰ ਪਾਲ ਸਿੰਘ ਪਰਮਾਰ ਨੂੰ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਲਾਇਆ ਗਿਆ ਹੈ, ਜੋ ਕਿ ਪਹਿਲਾਂ ਏ. ਡੀ. ਜੀ. ਪੀ. ਲਾਅ ਐਂਡ ਆਰਡਰ ਪੰਜਾਬ ਤਾਇਨਾਤ ਸਨ। ਉਹ ਜੀ. ਨਾਗੇਸ਼ਵਰ ਰਾਓ ਦੀ ਜਗ੍ਹਾ ਲੈਣਗੇ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਹਰਪਾਲ ਚੀਮਾ ਨੇ ਪੇਸ਼ ਕੀਤਾ ਬਜਟ, ਸੂਬਾ ਵਾਸੀਆਂ ਨੂੰ ਵੱਡੀਆਂ ਉਮੀਦਾਂ
ਇਸ ਦੇ ਨਾਲ ਹੀ ਆਈ. ਪੀ. ਐੱਸ. ਜੀ. ਨਾਗੇਸ਼ਵਰ ਰਾਓ ਨੂੰ ਸੁਰਿੰਦਰ ਕੁਮਾਰ ਸ਼੍ਰੀਵਾਸਤਵ ਦੀ ਪੋਸਟ ਦਾ ਵਾਧੂ ਚਾਰਜ ਦਿੱਤਾ ਗਿਆ ਹੈ। ਉਹ ਪਹਿਲਾਂ ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਬਜਟ ਨੂੰ ਲੈ ਕੇ CM ਮਾਨ ਦਾ ਪਹਿਲਾ ਬਿਆਨ, ਆਖ਼ੀਆਂ ਵੱਡੀਆਂ ਗੱਲਾਂ
NEXT STORY