ਚੰਡੀਗੜ੍ਹ (ਸ਼ਰਮਾ) : ਪੰਜਾਬ 'ਚ ਜੇਲ੍ਹਾਂ 'ਚ ਚੱਲਦੇ ਮੋਬਾਇਲ ਫ਼ੋਨਾਂ ਦਾ ਮਸਲਾ ਹਮੇਸ਼ਾ ਭਖਿਆ ਰਹਿੰਦਾ ਹੈ। ਪਿਛਲੇ ਦਿਨੀਂ ਮਸ਼ਹੂਰ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ 'ਚ ਜੇਲ੍ਹਾਂ ਅੰਦਰ ਵਰਤੇ ਜਾਂਦੇ ਮੋਬਾਇਲ ਫ਼ੋਨਾਂ ਦੀ ਵੱਡੀ ਭੂਮਿਕਾ ਬਾਹਰ ਆਈ ਹੈ। ਮਾਨਸਾ ਦੇ ਰਹਿਣ ਵਾਲੇ ਆਰ. ਟੀ. ਆਈ. ਐਕਟੀਵਿਸਟ ਵੱਲੋਂ ਆਰ. ਟੀ. ਆਈ. ਰਾਹੀਂ ਕੱਢੀ ਜਾਣਕਾਰੀ ਰਾਹੀਂ ਵੱਡਾ ਖ਼ੁਲਾਸਾ ਕੀਤਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ ਪਿਛਲੇ 6 ਸਾਲਾਂ 'ਚ ਇਕ ਵੀ ਮੋਬਾਇਲ ਜੈਮਰ ਦੀ ਖਰੀਦ ਨਹੀਂ ਕੀਤੀ।
ਇਹ ਵੀ ਪੜ੍ਹੋ : 'ਆਪ' ਵਿਧਾਇਕ ਪਠਾਣਮਾਜਰਾ ਤੇ ਪੰਜਾਬ ਸਰਕਾਰ ਨੂੰ ਹਾਈਕੋਰਟ ਵੱਲੋਂ ਨੋਟਿਸ ਜਾਰੀ, ਜਾਣੋ ਪੂਰਾ ਮਾਮਲਾ
ਮਾਨਿਕ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਜੇਲ੍ਹਾਂ 'ਚ ਮੋਬਾਇਲ ਫ਼ੋਨਾਂ ਦੀ ਵਰਤੋਂ ਨੂੰ ਗੰਭੀਰਤਾ ਨਾਲ ਨਹੀਂ ਲਿਆ। ਪੰਜਾਬ ਸਰਕਾਰ ਦੇ ਜੇਲ੍ਹ ਵਿਭਾਗ ਨੇ 2016 ਦੇ ਸ਼ੁਰੂ ਤੋਂ ਹੀ ਜੈਮਰ ਨਹੀਂ ਖਰੀਦੇ।
ਇਹ ਵੀ ਪੜ੍ਹੋ : ਨਰਾਤਿਆਂ ਤੇ ਦੀਵਾਲੀ ਦੇ ਮੱਦੇਨਜ਼ਰ ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਖ਼ੁਸ਼ਖ਼ਬਰੀ, ਕੀਤਾ ਇਹ ਐਲਾਨ
ਇਸ ਦਾ ਸਾਫ਼ ਤੇ ਸਿੱਧਾ ਮਤਲਬ ਹੈ ਕਿ ਪੰਜਾਬ 'ਚ ਪੈਂਦੀਆਂ 27 ਜੇਲ੍ਹਾਂ 'ਚ ਲੱਗੇ ਜੈਮਰ ਅੱਜ-ਕੱਲ੍ਹ ਚੱਲ ਰਹੇ 4 ਸਿਗਨਲ ਨੂੰ ਬਲਾਕ ਕਰਨ ਦੇ ਸਮਰੱਥ ਨਹੀਂ ਹਨ। ਆਰ. ਟੀ. ਆਈ. ਦੀ ਇਹ ਜਾਣਕਾਰੀ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਸ (ਜੇਲ੍ਹਾਂ), ਪੰਜਾਬ ਦੇ ਦਫ਼ਤਰ ਵਿਚੋਂ ਲਈ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਉਪ ਪ੍ਰਧਾਨਾਂ ਦੀ ਚੋਣ ਕਰਾਉਣ ਦੇ ਹੁਕਮ
NEXT STORY