ਚੰਡੀਗੜ੍ਹ/ਜਲੰਧਰ (ਸੁਧੀਰ, ਮ੍ਰਿਦੁਲ)–ਪੰਜਾਬ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਸਖ਼ਤ ਕਾਰਵਾਈ ਕਰਦੇ ਹੋਏ ਪੰਜਾਬ ਵਿਜੀਲੈਂਸ ਬਿਊਰੋ ਨੇ ਬੀਤੇ ਦਿਨ ਜਲੰਧਰ ਸੈਂਟਰਲ ਤੋਂ ਵਿਧਾਇਕ ਰਮਨ ਅਰੋੜਾ ਨੂੰ ਸੰਗਠਿਤ ਭ੍ਰਿਸ਼ਟਾਚਾਰ ਵਿਚ ਸ਼ਾਮਲ ਹੋਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ। ਇਹ ਕਾਰਵਾਈ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮਿਲੀਭੁਗਤ ਵਿਚ ਕੀਤੀਆਂ ਗਈਆਂ ਭ੍ਰਿਸ਼ਟ ਸਰਗਰਮੀਆਂ ਦੇ ਸਿਲਸਿਲੇ ਵਿਚ ਹੋਈ ਹੈ।
ਇਹ ਵੀ ਪੜ੍ਹੋ: MLA ਰਮਨ ਅਰੋੜਾ 'ਤੇ ਐਕਸ਼ਨ ਮਗਰੋਂ ਹੋਰ ਵਿਧਾਇਕ ਤੇ ਨੇਤਾ ਵੀ ਸਰਕਾਰ ਦੀ ਰਾਡਾਰ ’ਤੇ, ਡਿੱਗੇਗੀ ਗਾਜ
ਵਿਜੀਲੈਂਸ ਦੇ ਬੁਲਾਰੇ ਅਨੁਸਾਰ ਇਹ ਜਾਂਚ 14 ਮਈ 2025 ਨੂੰ ਇੰਜੀਨੀਅਰਜ਼ ਐਂਡ ਬਿਲਡਿੰਗ ਡਿਜ਼ਾਈਨਰ ਐਸੋਸੀਏਸ਼ਨ ਜਲੰਧਰ ਦੇ 3 ਅਹੁਦੇਦਾਰਾਂ ਵੱਲੋਂ ਕੀਤੀ ਗਈ ਸਾਂਝੀ ਸ਼ਿਕਾਇਤ ਦੇ ਆਧਾਰ ’ਤੇ ਸ਼ੁਰੂ ਕੀਤੀ ਗਈ ਸੀ। ਸ਼ਿਕਾਇਤ ਵਿਚ ਸੁਖਦੇਵ ਵਸ਼ਿਸ਼ਟ ਅਸਿਸਟੈਂਟ ਟਾਊਨ ਪਲਾਨਰ (ਏ. ਟੀ. ਪੀ.) ’ਤੇ ਨਾਜਾਇਜ਼ ਢੰਗ ਨਾਲ ਰਿਸ਼ਵਤ ਮੰਗਣ ਅਤੇ ਲੋਕਾਂ ਨੂੰ ਇਮਾਰਤਾਂ ਡੇਗਣ ਦੀ ਧਮਕੀ ਦੇਣ ਦਾ ਦੋਸ਼ ਲਾਇਆ ਗਿਆ ਸੀ। ਸ਼ਿਕਾਇਤ ਦੀ ਜਾਂਚ ਤੋਂ ਬਾਅਦ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਸੁਖਦੇਵ ਵਸ਼ਿਸ਼ਟ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ 14 ਮਈ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਵਿਚ ਸਾਹਮਣੇ ਆਇਆ ਕਿ ਉਹ ਆਪਣੇ ਅਸਲੀ ਅਹੁਦੇ ਸੀਨੀਅਰ ਡਰਾਫਟਸਮੈਨ ਹੋਣ ਦੇ ਬਾਵਜੂਦ ਜਲੰਧਰ ਨਗਰ ਨਿਗਮ ਵਿਚ ਏ. ਟੀ. ਪੀ. ਦਾ ਵਾਧੂ ਕਾਰਜਭਾਰ ਸੰਭਾਲ ਰਹੇ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਜ਼ਿਲ੍ਹਿਆਂ ਲਈ 27 ਤੱਕ Alert, ਮੌਸਮ ਦੀ ਵੱਡੀ ਭਵਿੱਖਬਾਣੀ, ਜਾਣੋ ਕਦੋਂ ਪਵੇਗਾ ਮੀਂਹ
ਉਨ੍ਹਾਂ ਦੇ ਦਫ਼ਤਰ ਅਤੇ ਰਿਹਾਇਸ਼ ਦੀ ਤਲਾਸ਼ੀ ਵਿਚ ਸੈਂਕੜੇ ਨੋਟਿਸ, ਦਸਤਾਵੇਜ਼ ਅਤੇ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ, ਜਿਨ੍ਹਾਂ ਵਿਚੋਂ ਕਈ ਨੋਟਿਸ ਅਧਿਕਾਰਕ ਰਜਿਸਟਰ ਵਿਚ ਦਰਜ ਤਕ ਨਹੀਂ ਸਨ। ਕੁਝ ਫਾਈਲਾਂ ਕਈ ਸਾਲਾਂ ਤੋਂ ਪੈਂਡਿੰਗ ਸਨ, ਜਿਨ੍ਹਾਂ ’ਤੇ ਕੋਈ ਕਾਰਵਾਈ ਨਹੀਂ ਕੀਤੀ ਗਈ।
ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਵਿਚ ਇਕ ਵਿਸ਼ੇਸ਼ 'ਮੋਡਜ਼ ਅਪਸੈਂਡੀ' ਸਾਹਮਣੇ ਆਈ, ਜਿਸ ਵਿਚ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਅਤੇ ਵਿਧਾਇਕ ਰਮਨ ਅਰੋੜਾ ਮਿਲ ਕੇ ਜਲੰਧਰ ਸ਼ਹਿਰ ਦੇ ਨਿਵਾਸੀਆਂ ਤੋਂ ਨਾਜਾਇਜ਼ ਵਸੂਲੀ ਕਰ ਰਹੇ ਸਨ।
ਏ. ਟੀ. ਪੀ. ਜਾਣਬੁੱਝ ਕੇ ਉਸਾਰੀ ਅਧੀਨ ਇਮਾਰਤਾਂ ਨੂੰ ਨਿਸ਼ਾਨਾ ਬਣਾ ਕੇ ਨੋਟਿਸ ਜਾਰੀ ਕਰਦਾ ਅਤੇ ਫਿਰ ਮਾਲਕਾਂ ਨੂੰ ਵਿਧਾਇਕ ਕੋਲ ਭੇਜਦਾ, ਜੋ ਉਨ੍ਹਾਂ ਕੋਲੋਂ ਰਿਸ਼ਵਤ ਲੈ ਕੇ ਮਾਮਲਾ ਨਿਪਟਾ ਦਿੰਦੇ ਸਨ। ਅਜਿਹੇ ਵਿਚ 75 ਤੋਂ 80 ਨੋਟਿਸ ਜ਼ਬਤ ਕੀਤੇ ਗਏ ਹਨ। ਵਿਜੀਲੈਂਸ ਬਿਊਰੋ ਅਤੇ ਲੋਕਲ ਬਾਡੀਜ਼ ਵਿਭਾਗ ਦੀਆਂ ਤਕਨੀਕੀ ਟੀਮਾਂ ਵੱਲੋਂ ਦਸਤਾਵੇਜ਼ਾਂ ਦੀ ਵਿਸਤ੍ਰਿਤ ਜਾਂਚ ਜਾਰੀ ਹੈ ਅਤੇ ਕਈ ਖਾਮੀਆਂ ਸਾਹਮਣੇ ਆ ਚੁੱਕੀਆਂ ਹਨ। ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਕੀਤੀ ਗਈ ਹੈ।
ਇਹ ਵੀ ਪੜ੍ਹੋ: ਵਿਜੀਲੈਂਸ ਬਿਊਰੋ ਵੱਲੋਂ ਪਨਬਸ ਦਾ ਸੁਪਰਡੈਂਟ ਗ੍ਰਿਫ਼ਤਾਰ, ਕਾਰਨਾਮਾ ਜਾਣ ਹੋਵੋਗੇ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ : ਡਰਾਈਵਿੰਗ ਲਾਇਸੈਂਸ ਬਨਵਾਉਣ ਵਾਲਿਆਂ ਨੂੰ ਵੱਡਾ ਝਟਕਾ, ਖੜ੍ਹੀ ਹੋਈ ਇਕ ਹੋਰ ਮੁਸੀਬਤ
NEXT STORY