ਜਲੰਧਰ (ਸੁਧੀਰ)-ਪੁਲਸ ਕਮਿਸ਼ਨਰ ਗੁਰਪ੍ਰੀਤ ,ਸਿੰਘ ਭੁੱਲਰ ਦਾ ਤਬਾਦਲਾ ਹੋਣ ਦੇ ਨਾਲ ਹੀ ਉਨ੍ਹਾਂ ਸ਼ਹਿਰ ਵਿਚ ਚੁਣੌਤੀ ਭਰੇ ਡਿਪਟੀ ਹੱਤਿਆ ਕਾਂਡ ਦਾ ਵੀ ਖੁਲਾਸਾ ਕਰ ਦਿੱਤਾ ਹੈ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਹੱਤਿਆ ਕਾਂਡ ਦੀ ਸਾਜ਼ਿਸ਼ ਵਿਦੇਸ਼ (ਅਰਮੀਨੀਆ) ਦੀ ਜੇਲ ਵਿਚ ਬੈਠੇ ਗੈਂਗਸਟਰ ਗੌਰਵ ਪਟਿਆਲ ਉਰਫ ਲੱਕੀ ਨੇ ਰਚੀ ਸੀ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਡਿਪਟੀ ਹੱਤਿਆ ਕਾਂਡ ਦੀ ਸਾਜ਼ਿਸ਼ ਵਿਦੇਸ਼ (ਅਰਮੀਨੀਆ) ਦੀ ਜੇਲ੍ਹ ਵਿਚ ਬੈਠੇ ਗੈਂਗਸਟਰ ਗੌਰਵ ਪਟਿਆਲ ਉਰਫ਼ ਲੱਕੀ ਨੇ ਰਚੀ ਸੀ। ਪੁਲਸ ਜਾਂਚ ਵਿਚ ਖ਼ੁਲਾਸਾ ਹੋਇਆ ਹੈ ਕਿ ਗੌਰਵ ਪਟਿਆਲ ਨੇ ਡਿਪਟੀ ਕਤਲ ਕਾਂਡ ਲਈ ਗੁੜਗਾਓਂ ਅਤੇ ਜਲੰਧਰ ਦੇ ਸ਼ੂਟਰ ਨੂੰ ਸੁਪਾਰੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਇਸ ਆਧਾਰ ’ਤੇ ਪੁਲਸ ਨੇ ਜਲੰਧਰ ਦੇ ਪੁਨੀਤ ਅਤੇ ਗੁੜਗਾਓਂ ਦੇ ਗੈਂਗਸਟਰ ਵਿਕਾਸ ਮਾਲੇ ਅਤੇ ਇਕ ਹੋਰ ਪੰਜਾਬੀ ਨੌਜਵਾਨ ਨੂੰ ਇਸ ਮਾਮਲੇ ਵਿਚ ਨਾਮਜ਼ਦ ਕਰ ਲਿਆ ਹੈ।
ਇਹ ਵੀ ਪੜ੍ਹੋ :ਅਮਰੀਕਾ ਦੇ ਇਸ ਸ਼ਹਿਰ 'ਚ ਐੱਚ.ਆਈ.ਵੀ. ਦੇ ਕੇਸਾਂ 'ਚ ਹੋਇਆ ਵਾਧਾ
ਭੁੱਲਰ ਨੇ ਦੱਸਿਆ ਕਿ ਕਤਲ ਕਾਂਡ ਦੇ ਸਹੀ ਕਾਰਨਾਂ ਦਾ ਫਿਲਹਾਲ ਪੁਲਸ ਨੂੰ ਪੂਰੀ ਤਰ੍ਹਾਂ ਪਤਾ ਨਹੀਂ ਲੱਗ ਸਕਿਆ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਹੱਤਿਆ ਕਾਂਡ ਦੇ ਸਹੀ ਕਾਰਨਾਂ ਦਾ ਪਤਾ ਲੱਗੇਗਾ। ਵਰਣਨਯੋਗ ਹੈ ਕਿ ਮਿੱਕੀ ਅਗਵਾ ਕਾਂਡ ਵਿਚ ਨਾਮਜ਼ਦ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਸੁਖਮੀਤ ਸਿੰਘ ਡਿਪਟੀ ਦੀ ਸਥਾਨਕ ਗੋਪਾਲ ਨਗਰ ਵਿਚ ਨਵੀਂ ਦਾਣਾ ਮੰਡੀ ਨੇੜੇ ਸਵਿੱਫਟ ਕਾਰ ਸਵਾਰ ਨੌਜਵਾਨਾਂ ਨੇ ਸੜਕ ਦੇ ਵਿਚਾਲੇ ਗੋਲ਼ੀਆਂ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਘਟਨਾ ਤੋਂ ਬਾਅਦ ਸਾਰੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ ਸਨ, ਜਿਸ ਤੋਂ ਬਾਅਦ ਕਮਿਸ਼ਨਰੇਟ ਪੁਲਸ ਦੀਆਂ ਕਈ ਟੀਮਾਂ ਪੁਲਸ ਕਮਿਸ਼ਨਰ ਦੀ ਅਗਵਾਈ ਵਿਚ ਇਸ ਸਨਸਨੀਖੇਜ਼ ਮਾਮਲੇ ਨੂੰ ਸੁਲਝਾਉਣ ਵਿਚ ਲੱਗੀਆਂ ਹੋਈਆਂ ਸਨ। ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਸ ਪੰਜਾਬ ਦੀਆਂ ਕਈ ਜੇਲਾਂ ਵਿਚ ਮੁਜਰਿਮਾਂ ਨੂੰ ਇਸ ਮਾਮਲੇ ਵਿਚ ਪੁੱਛਗਿੱਛ ਲਈ ਪ੍ਰੋਡਕਸ਼ਨ ਵਾਰੰਟ ’ਤੇ ਵੀ ਲੈ ਕੇ ਆਈ ਸੀ। ਪੁਲਸ ਨੇ ਡਿਪਟੀ ਦੇ ਮੋਬਾਇਲ ਦੀ ਕਾਲ ਡਿਟੇਲ ਅਤੇ ਉਸਦੇ ਕਈ ਨਜ਼ਦੀਕੀਆਂ ਦੇ ਮੋਬਾਇਲ ਫੋਨ ਵੀ ਫੋਰੈਂਸਿਕ ਜਾਂਚ ਲਈ ਭੇਜੇ ਸਨ, ਜਿਸ ਦੇ ਆਧਾਰ ’ਤੇ ਪੁਲਸ ਨੂੰ ਮੁਲਜ਼ਮਾਂ ਦਾ ਸੁਰਾਗ ਮਿਲਦਾ ਰਿਹਾ ਅਤੇ ਕੜੀ ਨਾਲ ਕੜੀ ਜੁੜਦੀ ਰਹੀ, ਜਿਸ ਦੇ ਆਧਾਰ ’ਤੇ ਕਮਿਸ਼ਨਰੇਟ ਪੁਲਸ ਨੂੰ ਇਸ ਸਨਸਨੀਖੇਜ਼ ਮਾਮਲੇ ਨੂੰ ਸੁਲਝਾਉਣ ਵਿਚ ਸਫਲਤਾ ਹਾਸਲ ਹੋਈ।
ਸੀ. ਪੀ. ਭੁੱਲਰ ਨੇ ਦੱਸਿਆ ਕਿ ਇਹ ਕਤਲ ਕਾਂਡ ਵੀ ਕਮਿਸ਼ਨਰੇਟ ਪੁਲਸ ਲਈ ਚੁਣੌਤੀ ਤੋਂ ਘੱਟ ਨਹੀਂ ਸੀ। ਇਸ ਦੇ ਨਾਲ ਹੀ ਕਮਿਸ਼ਨਰੇਟ ਪੁਲਸ ਦੀ ਟੀਮ ਨੇ ਸਖ਼ਤ ਮਿਹਨਤ ਨਾਲ ਇਸ ਕਤਲ ਕਾਂਡ ਨੂੰ ਸੁਲਝਾ ਕੇ ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਮਾਮਲੇ ਦਾ ਖੁਲਾਸਾ ਕਰਨਾ ਸੀ ਪਰ ਉਨ੍ਹਾਂ ਦੇ ਤਬਾਦਲੇ ਦੇ ਨਾਲ ਹੀ ਉਨ੍ਹਾਂ ਇਸ ਹੱਤਿਆ ਕਾਂਡ ਦਾ ਖ਼ੁਲਾਸਾ ਕਰ ਦਿੱਤਾ। ਹੁਣ ਕਮਿਸ਼ਨਰੇਟ ਪੁਲਸ ਦੇ ਹੋਰ ਅਧਿਕਾਰੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਇਸ ਕਤਲ ਕਾਂਡ ਦੇ ਕਾਰਨਾਂ ਦਾ ਪਤਾ ਲਾਉਣਗੇ।
ਇਹ ਵੀ ਪੜ੍ਹੋ : ਅਮਰੀਕਾ : ਨੈਸ਼ਨਲ ਪਾਰਕ ਸਰਵਿਸ ਨੇ ਫੇਸ ਮਾਸਕ ਨੂੰ ਦੁਬਾਰਾ ਕੀਤਾ ਜ਼ਰੂਰੀ
ਮਕਸੂਦਾਂ ਥਾਣੇ ’ਚ ਹੋਏ ਬੰਬ ਬਲਾਸਟ ਸਮੇਤ ਕਈ ਚੁਣੌਤੀ ਭਰੇ ਮਾਮਲੇ ਕੀਤੇ ਟਰੇਸ, ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਅਤੇ ਪੁਲਸ ਮੁਲਾਜ਼ਮਾਂ ਨੂੰ ਦਿੱਤੀ ਵਧਾਈ
ਸੀ. ਪੀ. ਭੁੱਲਰ ਨੇ ਤਬਾਦਲੇ ਅਤੇ ਇਸ ਕਤਲ ਕਾਂਡ ਦਾ ਖ਼ੁਲਾਸਾ ਕਰਨ ਤੋਂ ਬਾਅਦ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਦੌਰਾਨ ਸਾਰੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੇ ਸਨਸਨੀਖੇਜ਼ ਮਾਮਲੇ ਟਰੇਸ ਕਰਨ ਲਈ ਸਖ਼ਤ ਮਿਹਨਤ ਕੀਤੀ। ਉਨ੍ਹਾਂ ਦੱਸਿਆ ਕਿ ਜਲੰਧਰ ਦਾ ਚਾਰਜ ਸੰਭਾਲਣ ਸਮੇਂ ਉਨ੍ਹਾਂ ਲਈ 2 ਮਾਮਲੇ ਚੁਣੌਤੀ ਭਰੇ ਸਨ। ਇਕ ਸੀ ਮਕਸੂਦਾਂ ਦੇ ਥਾਣੇ ਵਿਚ ਹੋਏ ਬੰਬ ਬਲਾਸਟ ਦਾ ਤੇ ਦੂਜਾ ਏ. ਆਈ. ਜੀ. ਦੀ ਮਾਂ ਦੇ ਹੱਤਿਆ ਕਾਂਡ ਦਾ।
ਭੁੱਲਰ ਨੇ ਦੱਸਿਆ ਕਿ ਉਨ੍ਹਾਂ ਚਾਰਜ ਸੰਭਾਲਦੇ ਹੀ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਦੀ ਸਖ਼ਤ ਮਿਹਨਤ ਨਾਲ ਸਭ ਤੋਂ ਪਹਿਲਾਂ ਚੁਣੌਤੀ ਭਰੇ ਦੋਵਾਂ ਮਾਮਲਿਆਂ ਨੂੰ ਟਰੇਸ ਕੀਤਾ। ਇਸ ਦੇ ਨਾਲ ਹੀ ਸ਼ਹਿਰ ਵਿਚ ਹੋ ਰਹੀਆਂ ਸਨੈਚਿੰਗ ਦੀਆਂ ਵਾਰਦਾਤਾਂ ’ਤੇ ਰੋਕ ਲਾ ਕੇ ਸਨੈਚਰਾਂ ਨੂੰ ਜੇਲ ਦੀਆਂ ਸੀਖਾਂ ਪਿੱਛੇ ਪਹੁੰਚਾਇਆ। ਇਸ ਤੋਂ ਇਲਾਵਾ ਸ਼ਹਿਰ ਵਿਚ ਮਨਾਪੁਰਮ ਗੋਲਡ ਲੋਨ ਆਫਿਸ ਵਿਚ ਹੋਈ ਡਕੈਤੀ ਨੂੰ ਵੀ ਟਰੇਸ ਕਰਦਿਆਂ ਉਸ ਮਾਮਲੇ ਵਿਚ 3 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਮਿਸ਼ਨਰੇਟ ਪੁਲਸ ਦੀ ਟੀਮ ਬਿਹਾਰ ਲਈ ਰਵਾਨਾ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਾਰੀਆਂ ਗੱਲਾਂ ਬਾਰੇ ਉਹ ਸ਼ਹਿਰ ਦੇ ਨਵ-ਨਿਯੁਕਤ ਪੁਲਸ ਕਮਿਸ਼ਨਰ ਸੁਖਚੈਨ ਸਿੰਘ ਗਿੱਲ ਨੂੰ ਮਿਲ ਕੇ ਜਾਣਕਾਰੀ ਦੇਣਗੇ। ਇਸਦੇ ਨਾਲ ਹੀ ਉਨ੍ਹਾਂ ਮੀਡੀਆ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਾਰਗੁਜ਼ਾਰੀ ਦੌਰਾਨ ਮੀਡੀਆ ਨੇ ਵੀ ਕਮਿਸ਼ਨਰੇਟ ਪੁਲਸ ਨੂੰ ਪੂਰਾ ਸਹਿਯੋਗ ਦਿੱਤਾ, ਜਿਸ ਲਈ ਉਹ ਮੀਡੀਆ ਦੇ ਵੀ ਧੰਨਵਾਦੀ ਹਨ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਨਵਾਂਸ਼ਹਿਰ ਦਾ ਨੌਜਵਾਨ ਪੁਰਤਗਾਲ ’ਚ ਹੋਇਆ ਲਾਪਤਾ, ਚਿੰਤਾ ’ਚ ਡੁੱਬਾ ਪਰਿਵਾਰ
NEXT STORY