ਜਲੰਧਰ (ਵੈੱਬ ਡੈਸਕ)- ਜਲੰਧਰ ਵਿੱਚ ਕਤਲ ਕੀਤੀ 13 ਸਾਲਾ ਕੁੜੀ ਦੇ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਮ੍ਰਿਤਕ ਕੁੜੀ ਦੇ ਚਾਚੇ ਨੇ ਮੁਲਜ਼ਮ ਡਰਾਈਵਰ ਬਾਰੇ ਇਕ ਵੱਡਾ ਖ਼ੁਲਾਸਾ ਕੀਤਾ ਹੈ। ਲੜਕੀ ਦੇ ਚਾਚੇ ਨੇ ਦੱਸਿਆ ਕਿ ਮੁਲਜ਼ਮ ਸਿੱਖ ਨਹੀਂ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਪੈਸੇ ਦੀ ਖ਼ਾਤਿਰ ਆਪਣਾ ਧਰਮ ਬਦਲਿਆ ਸੀ ਅਤੇ ਸਿੱਖ ਸੰਸਥਾ ਵਿੱਚ ਨੌਕਰੀ ਪ੍ਰਾਪਤ ਕਰਨ ਲਈ ਦਾੜ੍ਹੀ ਵਧਾਈ ਸੀ। ਇਥੇ ਦੱਸ ਦੇਈਏ ਕਿ ਕੁੜੀ ਦੀ ਪੋਸਟਮਾਰਟਮ ਰਿਪੋਰਟ ਅੱਜ ਆ ਗਈ ਹੈ। ਇਸ ਵਿੱਚ ਖ਼ੁਲਾਸਾ ਹੋਇਆ ਹੈ ਕਿ ਕੁੜੀ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ ਸੀ। ਉਸ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਵੀ ਮਿਲੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਕਤਲ ਕੀਤੀ ਕੁੜੀ ਦੀ ਅੰਤਿਮ ਅਰਦਾਸ, ਪੰਜਾਬ ਸਰਕਾਰ ਵੱਲੋਂ ਮਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਮਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ
ਜ਼ਿਕਰਯੋਗ ਹੈ ਕਿ ਜਲੰਧਰ ਵਿਖੇ ਇਕ ਇਲਾਕੇ ਵਿਚ ਜਬਰ-ਜ਼ਿਨਾਹ ਕਰਨ ਮਗਰੋਂ ਕਤਲ ਕੀਤੀ 13 ਸਾਲਾ ਬੱਚੀ ਦਾ ਮਾਮਲਾ ਭੱਖਦਾ ਜਾ ਰਿਹਾ ਹੈ। ਅੱਜ ਕੁੜੀ ਦੀ ਅੰਤਿਮ ਅਰਦਾਸ ਨੇੜੇ ਸਥਿਤ ਗੁਰਦੁਆਰਾ ਸਾਹਿਬ ਵਿਚ ਕੀਤੀ ਗਈ। ਅੰਤਿਮ ਅਰਦਾਸ ਮੌਕੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ, ਕੈਬਨਿਟ ਮੰਤਰੀ ਮੋਹਿੰਦਰ ਭਗਤ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਸ਼ੀਤਲ ਅੰਗੂਰਾਲ ਸਮੇਤ ਹੋਰ ਕਈ ਸਿਆਸੀ ਅਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਿੱਸਾ ਲਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੋਹਿੰਦਰ ਭਗਤ ਨੇ ਬੱਚੀ ਨਾਲ ਵਾਪਰੀ ਘਟਨਾ ਦੀ ਨਿੰਦਿਆ ਕੀਤੀ। ਉਨ੍ਹਾਂ ਕਿਹਾ ਕਿ ਇਸ ਘਟਨਾ ਨੇ ਪੂਰੇ ਪੰਜਾਬ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਗਿਆ ਹੋਇਆ ਇਨਸਾਨ ਕਦੇ ਵੀ ਵਾਪਰ ਨਹੀਂ ਆ ਸਕਦਾ। ਇਹ ਪਰਿਵਾਰ ਲਈ ਬੇਹੱਦ ਦੁੱਖ਼ਦਾਈ ਘਟਨਾ ਹੈ। ਇਸ ਦੌਰਾਨ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚੀ ਦੀ ਮਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਨੂੰ ਮਿਲੀ ਹਰੀ ਝੰਡੀ, ਨੋਟੀਫਿਕੇਸ਼ਨ ਜਾਰੀ
ਇਸ ਦੇ ਨਾਲ ਹੀ ਉਨ੍ਹਾਂ ਦੇ ਬੇਟੇ ਨੂੰ ਜੋ ਕਿ ਆਦਮਪੁਰ ਵਿਚ ਨੌਕਰੀ ਕਰਦਾ ਹੈ, ਉਸ ਦੀ ਬਦਲੀ ਜਲੰਧਰ ਕਰ ਦਿੱਤੀ ਗਈ ਹੈ ਤਾਂਕਿ ਉਹ ਲੋਕਲ ਆਪਣੇ ਸ਼ਹਿਰ ਵਿਚ ਰਹਿ ਕੇ ਉਹ ਮਾਂ ਦਾ ਧਿਆਨ ਰੱਖ ਸਕੇ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਲਾਪਰਵਾਹੀ ਵਰਤਣ ਵਾਲੇ ਏ. ਐੱਸ. ਆਈ. ਮੰਗਤ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੋ ਪੀ. ਸੀ. ਐੱਸ. ਅਧਿਕਾਰੀਆਂ ਨੂੰ ਵੀ ਮੁਅੱਤਲ ਕੀਤਾ ਗਿਆ ਹੈ। ਮੋਹਿੰਦਰ ਭਗਤ ਨੇ ਕਿਹਾ ਕਿ ਜਿਹੜਾ ਵੀ ਅਧਿਕਾਰੀ ਗਲਤ ਕੰਮ ਵੀ ਸਾਥ ਦੇਵੇਗਾ, ਉਸ ਨੂੰ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਨੂੰ ਨੌਕਰੀ ਤੋਂ ਬਰਖ਼ਾਸਤ ਕੀਤਾ ਹੀ ਜਾਵੇਗਾ। ਇਸ ਦੇ ਨਾਲ ਹੀ ਮੁਲਜ਼ਮ ਨੂੰ ਫਾਂਸੀ ਦੀ ਸਜ਼ਾ ਦਿਵਾਉਣ ਲਈ ਵੀ ਯਤਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਕਤਲ ਕੀਤੀ ਕੁੜੀ ਦੇ ਮਾਮਲੇ 'ਚ ਵੱਡਾ ਐਕਸ਼ਨ! ASI ਮੰਗਤ ਰਾਮ ਨੂੰ ਨੌਕਰੀ ਤੋਂ ਕੀਤਾ ਗਿਆ ਡਿਸਮਿਸ
ਏ. ਐੱਸ. ਆਈ. ਮੰਗਤ ਰਾਮ ਨੂੰ ਨੌਕਰੀ ਤੋਂ ਕੀਤਾ ਗਿਆ ਡਿਸਮਿਸ
ਉਥੇ ਹੀ ਇਸ ਮਾਮਲੇ ਵਿਚ ਮੌਕੇ 'ਤੇ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਬੋਲਦੇ ਹੋਏ ਕਿਹਾ ਕਿ ਜਾਂਚ ਦੌਰਾਨ ਮੌਕੇ ਦੀ ਵੀਡੀਓਗ੍ਰਾਫ਼ੀ ਵੇਖਣ ਉਪਰੰਤ ਏ.ਐੱਸ.ਆਈ. ਮੰਗਤ ਰਾਮ ਦੀ ਲਾਪਰਵਾਹੀ ਸਾਹਮਣੇ ਆਉਣ 'ਤੇ ਉਸ ਨੂੰ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਜੋ ਉਸ ਸਮੇਂ ਦੋ ਪੀ.ਸੀ.ਆਰ. ਦੇ ਮੁਲਾਜ਼ਮ ਉਨ੍ਹਾਂ ਦੇ ਨਾਲ ਸਨ, ਉਨ੍ਹਾਂ ਦੀ ਵੀ ਡਿਊਟੀ ਦੌਰਾਨ ਲਾਪਰਵਾਹੀ ਸਾਹਮਣੇ ਆਉਣ 'ਤੇ ਦੋਹਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਬੂਤਾਂ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਥੇ ਇਹ ਵੀ ਦੱਸ ਦੇਈਏ ਕਿ ਕੁੜੀ ਦੀ ਅੱਜ ਪੋਸਟਮਾਟਮ ਰਿਪੋਰਟ ਵੀ ਸਾਹਮਣੇ ਆ ਗਈ ਹੈ। ਰਿਪੋਰਟ ਵਿਚ ਕੁੜੀ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ ਹਨ। ਕੁੜੀ ਦੇ ਸਰੀਰ 'ਤੇ ਤਿੰਨ ਸੱਟਾਂ ਦੇ ਡੂੰਘੇ ਨਿਸ਼ਾਨ ਮਿਲੇ ਹਨ। ਗਲਾ ਘੁੱਟ ਕੇ ਉਸ ਦਾ ਕਤਲ ਕੀਤਾ ਗਿਆ ਹੈ ਅਤੇ ਦੋ ਮਾਮੂਲੀ ਸੱਟਾਂ ਹਨ। ਸੂਤਰਾਂ ਮੁਤਾਬਕ ਕੁੜੀ ਦੇ ਗੁਪਤ ਅੰਗਾਂ ਦੇ ਸਵੈਪ ਲੈ ਕੇ ਮੋਹਾਲੀ ਸਥਿਤ ਖਰੜ ਰਿਪੋਰਟਰ ਵਿਚ ਭੇਜ ਦਿੱਤੇ ਗਏ ਹਨ, ਜਿਸ ਦੀ ਰਿਪੋਰਟ ਅਜੇ ਨਹੀਂ ਆਈ ਹੈ।
ਇਹ ਵੀ ਪੜ੍ਹੋ: ਫਗਵਾੜਾ 'ਚ 'ਆਪ' ਆਗੂ ਦੇ ਘਰ 'ਤੇ ਚਲਾਈਆਂ ਗੋਲ਼ੀਆਂ ਦੇ ਮਾਮਲੇ 'ਚ ਨਵਾਂ ਮੋੜ ! ਹੋਏ ਵੱਡੇ ਖ਼ੁਲਾਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੇਂਦਰੀ ਖੇਤੀਬਾੜੀ, ਕਿਸਾਨ ਭਲਾਈ ਤੇ ਪੇਂਡੂ ਵਿਕਾਸ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਪਹੁੰਚੇ ਜਲੰਧਰ
NEXT STORY