ਹੁਸ਼ਿਆਰਪੁਰ (ਵੈੱਬ ਡੈਸਕ, ਰਾਕੇਸ਼)-ਕਰਵਾਚੌਥ ਵਾਲੇ ਦਿਨ ਹੁਸ਼ਿਆਰਪੁਰ ਵਿਚ ਰਾਤ ਨੂੰ ਗੋਲ਼ੀਆਂ ਮਾਰ ਕੇ ਪਿਓ-ਪੁੱਤਰ ਦਾ ਕਤਲ ਕਰ ਦਿੱਤਾ ਗਿਆ ਸੀ। ਉਕਤ ਖ਼ੌਫ਼ਨਾਕ ਘਟਨਾ ਚੱਕੋਵਾਲ ਬ੍ਰਾਹਮਣਾ ਪਿੰਡ ਵਿਚ ਵਾਪਰੀ। ਮ੍ਰਿਤਕਾਂ ਦੀ ਪਛਾਣ ਅਮਰਜੀਤ ਸਿੰਘ ਅਤੇ ਕਸ਼ਮੀਰ ਸਿੰਘ ਵਜੋਂ ਹੋਈ। ਹੁਣ ਸਾਬਕਾ ਸਰਪੰਚ ਦੇ ਪਤੀ ਅਤੇ ਸਹੁਰੇ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪੰਜਾਬ ਪੁਲਸ ਦਾ ਵੱਡਾ ਖ਼ੁਲਾਸਾ ਹੋਇਆ ਹੈ। ਐੱਸ. ਐੱਸ. ਪੀ. ਸੁਰਿੰਦਰ ਲਾਂਬਾ ਨੇ ਕਿਹਾ ਕਿ ਦੋਹਰੇ ਕਤਲ ਨੂੰ ਅੰਜਾਮ ਦੇਣ ਵਾਲੇ ਮੁਲਜ਼ਮਾਂ ਵਿਚੋਂ 2 ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਜਦਕਿ ਬਾਕੀਆਂ ਦੀ ਭਾਲ ਸੀ. ਸੀ. ਟੀ. ਵੀ. ਦੇ ਆਧਾਰ 'ਤੇ ਕੀਤੀ ਜਾ ਰਹੀ ਹੈ। ਕਾਨੂੰਨ ਦੇ ਮੁਤਾਬਕ ਸਖ਼ਤ ਸਜ਼ਾ ਦਿਵਾਈ ਜਾਵੇਗੀ। ਇਸ ਮਾਮਲੇ ਵਿਚ 11 ਮੁਲਜ਼ਮਾਂ 'ਤੇ ਬਾਏ ਨੇਮ ਅਤੇ 3 ਅਣਪਛਾਤਿਆਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਉਥੇ ਹੀ ਪਰਿਵਾਰ ਦਾ ਕਹਿਣਾ ਹੈ ਕਿ ਕਰੀਬ ਹਮਲਾਵਰਾਂ ਵੱਲੋਂ 6 ਰਾਊਂਡ ਫਾਇਰ ਕੀਤੇ ਗਏ ਹਨ, ਜਿਸ ਦੌਰਾਨ ਦੋ ਬੱਚੇ ਵੀ ਜ਼ਖ਼ਮੀ ਹੋਏ ਜੋਕਿ ਹਸਪਤਾਲ ਵਿਚ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ- DGP ਗੌਰਵ ਯਾਦਵ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ, ਨਸ਼ਿਆਂ 'ਤੇ ਕਾਬੂ ਪਾਉਣ ਲਈ ਬਣਾਈ ਰਣਨੀਤੀ
ਦੱਸਣਯੋਗ ਹੈ ਕਿ ਅਮਰਜੀਤ ਸਿੰਘ ਦੇ ਭਰਾ ਘਰ ਨਵਜੰਮੇ ਬੱਚੇ ਨੇ ਜਨਮ ਲਿਆ ਹੈ ਅਤੇ ਹਸਪਤਾਲ ਵਿਚ ਨਵਜੰਮੇ ਬੱਚੇ ਦਾ ਹਾਲ ਜਾਣਨ ਲਈ ਅਤੇ ਪਰਿਵਾਰ ਲਈ ਰੋਟੀ ਲੈ ਕੇ ਅਮਰਜੀਤ ਸਿੰਘ ਆਪਣੇ ਪਿਤਾ ਕਸ਼ਮੀਰ ਸਿੰਘ ਨਾਲ ਗੱਡੀ ਵਿਚ ਬੈਠ ਕੇ ਆਏ ਸਨ। ਬਾਹਰ ਨਿਕਲਦਿਆਂ ਹੀ ਅਣਪਛਾਤੇ ਲੋਕਾਂ ਨੇ ਉਨ੍ਹਾਂ ’ਤੇ ਫਾਇਰਿੰਗ ਕਰ ਦਿੱਤੀ।
ਪੁਰਾਣੀ ਰੰਜਿਸ਼ ਕਾਰਨ ਦਿੱਤਾ ਗਿਆ ਵਾਰਦਾਤ ਨੂੰ ਅੰਜਾਮ
ਅਮਰਜੀਤ ਦੀ ਪਤਨੀ ਪਿੰਡ ਦੀ ਸਰਪੰਚ ਰਹੀ ਹੈ। ਅਮਰਜੀਤ ਅਤੇ ਕਸ਼ਮੀਰ ਸਿੰਘ ਦਾ ਸਰਪੰਚੀ ਨੂੰ ਲੈ ਕੇ ਕਿਸੇ ਨਾਲ ਝਗੜਾ ਚੱਲ ਰਿਹਾ ਸੀ। ਪੁਲਸ ਨੇ ਦੋਵਾਂ ਦੀਆਂ ਲਾਸ਼ਾਂ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਹੁਸ਼ਿਆਰਪੁਰ ਦੇ ਸਿਵਲ ਹਸਪਤਾਲ ’ਚ ਭਿਜਵਾ ਦਿੱਤੀਆਂ ਹਨ। ਅਮਰਜੀਤ ਦੇ ਸਾਲੇ ਮੰਗਾ ਨੇ ਦੱਸਿਆ ਕਿ ਅਮਰਜੀਤ ਦੇ ਭਰਾ ਦੇ ਘਰ ਇਕ ਦਿਨ ਪਹਿਲਾਂ ਪੁੱਤਰ ਹੋਇਆ ਸੀ। ਸਾਰਾ ਪਰਿਵਾਰ ਹਸਪਤਾਲ ’ਚ ਸੀ। ਅਮਰਜੀਤ ਅਤੇ ਕਸ਼ਮੀਰ ਵੀ ਹਸਪਤਾਲ ’ਚ ਉਨ੍ਹਾਂ ਨੂੰ ਮਿਲਣ ਲਈ ਆਏ ਸਨ। ਜਿਵੇਂ ਹੀ ਦੋਵੇਂ ਹਸਪਤਾਲ ਤੋਂ ਬਾਹਰ ਆਏ ਤਾਂ ਮੁਲਜ਼ਮ ਪਹਿਲਾਂ ਤੋਂ ਹੀ ਉਨ੍ਹਾਂ ਦੀ ਤਾਕ ’ਚ ਬੈਠੇ ਸਨ। ਬਦਮਾਸ਼ਾਂ ਨੇ ਉਨ੍ਹਾਂ ਦੀ ਕਾਰ ’ਤੇ ਗੋਲੀਆਂ ਵਰ੍ਹਾ ਦਿੱਤੀਆਂ। ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ। ਇਸ ਤੋਂ ਬਾਅਦ ਡਾਕਟਰਾਂ ਨੇ ਮੁਢਲੇ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਜਲੰਧਰ ਦੇ ਇਕ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਅਮਰਜੀਤ ਦੇ ਸਾਲੇ ਮੰਗਾ ਨੇ ਦੱਸਿਆ ਕਿ ਘਟਨਾ ਰਾਤ 8 ਵਜੇ ਦੀ ਹੈ।
ਇਹ ਵੀ ਪੜ੍ਹੋ- ਦੋਮੋਰੀਆ ਪੁਲ ਨੇੜੇ ਆਈਸ ਫੈਕਟਰੀ ’ਚੋਂ ਗੈਸ ਲੀਕ ਮਾਮਲੇ ’ਚ ਪੁਲਸ ਦੀ ਵੱਡੀ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਦੀਵਾਲੀ ਤੋਂ ਪਹਿਲਾਂ ਸਿਹਤ ਮੰਤਰੀ ਦਾ ਵੱਡਾ ਬਿਆਨ
NEXT STORY