ਲੁਧਿਆਣਾ (ਅਨਿਲ, ਸ਼ਿਵਮ)- ਥਾਣਾ ਸਲੇਮ ਟਾਬਰੀ ਥਾਣੇ ਦੀ ਪੁਲਸ ਨੇ ਅੱਜ 15 ਦਿਨ ਪਹਿਲਾਂ ਹੋਏ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦੇ ਹੋਏ ਮੁਲਜ਼ਮ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਗਈ ਹੈ। ਪ੍ਰੈੱਸ ਕਾਨਫਰੰਸ ਦੌਰਾਨ ਏ. ਸੀ. ਪੀ. ਰੁਪਿੰਦਰ ਸਿੰਘ, ਏ. ਡੀ. ਸੀ. ਪੀ.-1 ਸਮੀਰ ਵਰਮਾ ਅਤੇ ਏ. ਡੀ. ਸੀ. ਪੀ. ਉੱਤਰੀ ਦਵਿੰਦਰ ਕੁਮਾਰ ਚੌਧਰੀ ਨੇ ਦੱਸਿਆ ਕਿ ਥਾਣਾ ਸਲੇਮ ਟਾਬਰੀ ਅਧੀਨ ਆਉਂਦੇ ਨਿਊ ਕਰਤਾਰ ਨਗਰ ’ਚ 21 ਜੂਨ ਦੀ ਸਵੇਰ ਨੂੰ ਇਕ ਔਰਤ ਦਾ ਉਸ ਦੇ ਘਰ ’ਚ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਜਦੋਂ ਦੁਪਹਿਰ ਨੂੰ ਉਸ ਦਾ ਪਤੀ ਸੁਰਿੰਦਰ ਖਾਣਾ ਖਾਣ ਲਈ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਉਸ ਦੀ ਪਤਨੀ ਸੋਨਮ ਜੈਨ (59) ਦੀ ਲਾਸ਼ ਘਰ ਦੇ ਬਾਥਰੂਮ ਵਿਚ ਖੂਨ ਨਾਲ ਲਥਪਥ ਪਈ ਹੋਈ ਸੀ, ਜਿਸ ਤੋਂ ਬਾਅਦ ਸੁਰਿੰਦਰ ਕੁਮਾਰ ਨੇ ਇਸ ਦੀ ਸੂਚਨਾ ਥਾਣਾ ਸਲੇਮ ਟਾਬਰੀ ਦੀ ਪੁਲਸ ਨੂੰ ਦਿੱਤੀ।
ਇਹ ਖ਼ਬਰ ਵੀ ਪੜ੍ਹੋ - Punjab: ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ! ਜ਼ਬਤ ਹੋਣਗੇ ਇਹ ਵਾਹਨ
ਸੂਚਨਾ ਮਿਲਣ ਤੋਂ ਬਾਅਦ ਥਾਣਾ ਸਲੇਮ ਟਾਬਰੀ ਦੇ ਇੰਚਾਰਜ ਇੰਸ. ਅੰਮ੍ਰਿਤਪਾਲ ਸਿੰਘ ਗਰੇਵਾਲ ਐਲਡੀਕੋ ਅਸਟੇਟ ਚੌਕੀ ਦੇ ਇੰਚਾਰਜ ਜਿੰਦਰ ਲਾਲ ਸਿੱਧੂ ਭਾਰੀ ਪੁਲਸ ਫੋਰਸ ਨਾਲ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਔਰਤ ਸੋਨਮ ਜੈਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਏ. ਸੀ. ਪੀ. ਰੁਪਿੰਦਰ ਸਿੰਘ ਨੇ ਦੱਸਿਆ ਕਿ ਔਰਤ ਦੇ ਕਤਲ ਦੌਰਾਨ ਇਕ ਸ਼ੱਕੀ ਵਿਅਕਤੀ ਘਰ ਆਇਆ, ਜਿਸ ਨੇ ਸਿਰ ’ਤੇ ਟੋਪੀ ਪਾਈ ਹੋਈ ਸੀ ਅਤੇ ਮੂੰਹ ’ਤੇ ਰੁਮਾਲ ਬੰਨ੍ਹ ਰੱਖਿਆ ਸੀ। ਉਨ੍ਹਾਂ ਦੱਸਿਆ ਕਿ ਔਰਤ ਸੋਨਮ ਜੈਨ ਦੇ ਕਤਲ ਦਾ ਸ਼ੱਕ ਉਕਤ ਵਿਅਕਤੀ ’ਤੇ ਗਿਆ।
ਇਸ ਤੋਂ ਬਾਅਦ ਥਾਣਾ ਸਲੇਮ ਟਾਬਰੀ ਦੇ ਇੰਚਾਰਜ ਅੰਮ੍ਰਿਤਪਾਲ ਗਰੇਵਾਲ ਦੀ ਟੀਮ ਨੇ ਮ੍ਰਿਤਕ ਔਰਤ ਸੋਨਮ ਜੈਨ ਦੇ ਪਤੀ ਸੁਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਅਣਪਛਾਤੇ ਮੁਲਜ਼ਮ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ।
ਉਕਤ ਮਾਮਲੇ ਬਾਰੇ ਜਾਂਚ ਨੂੰ ਅੱਗੇ ਵਧਾਉਂਦਿਆਂ ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਸੇਫ ਸਿਟੀ ਕੈਮਰਿਆਂ ਦੀ ਨਿਗਰਾਨੀ ਕਰਨ ਵਾਲੇ ਅਧਿਕਾਰੀਆਂ ਦੀ ਮਦਦ ਨਾਲ ਮੁਲਜ਼ਮ ਦੀ ਪਛਾਣ ਕੀਤੀ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਸੰਜੀਵ ਕੁਮਾਰ ਕਾਕੂ ਪੁੱਤਰ ਰਮੇਸ਼ ਕੁਮਾਰ ਵਾਸੀ 30 ਫੁੱਟਾ ਰੋਡ ਅਮਨ ਨਗਰ ਚਰਚ ਵਾਲੀ ਗਲੀ ਸਲੇਮ ਟਾਬਰੀ ਵਜੋਂ ਕੀਤੀ ਗਈ, ਜਿਸ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੂੰ ਜਲੰਧਰ ਬਾਈਪਾਸ ਨੇੜੇ ਦਾਣਾ ਮੰਡੀ ਕੋਲੋਂ ਗ੍ਰਿਫ਼ਤਾਰ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਮੁਲਜ਼ਮ ਨੇ ਮ੍ਰਿਤਕ ਔਰਤ ਸੋਨਮ ਜੈਨ ਤੋਂ ਵਿਆਜ਼ ’ਤੇ ਪੈਸੇ ਲਏ ਸਨ। ਸੋਨਮ ਜੈਨ ਨੂੰ ਸੰਜੀਵ ਕੁਮਾਰ ਪੈਸੇ ਵਾਪਸ ਨਹੀਂ ਕਰ ਰਿਹਾ ਸੀ, ਜਿਸ ਕਾਰਨ ਸੋਨਮ ਜੈਨ ਨੇ ਉਸ ਨੂੰ ਕਈ ਵਾਰ ਪੈਸੇ ਵਾਪਸ ਕਰਨ ਦੀ ਧਮਕੀ ਦਿੱਤੀ ਪਰ ਸੰਜੀਵ ਨੇ ਪੈਸੇ ਵਾਪਸ ਨਹੀਂ ਕੀਤੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਣਨ ਜਾ ਰਿਹੈ ਨਵਾਂ ਕਾਨੂੰਨ! ਅੱਜ ਹੀ ਹੋ ਸਕਦੈ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ ਸੋਨਮ ਜੈਨ ਨੇ ਸੰਜੀਵ ਕੁਮਾਰ ਦੀ ਮਾਂ ਦੇ ਸਾਹਮਣੇ ਵੀ ਉਸ ਨੂੰ ਪੈਸੇ ਨਾ ਦੇਣ ਬਾਰੇ ਜਲੀਲ ਕੀਤਾ ਗਿਆ ਸੀ। ਇਸ ਤੋਂ ਬਾਅਦ ਸੰਜੀਵ ਕੁਮਾਰ ਨੇ ਗੁੱਸੇ ’ਚ 21 ਜੂਨ ਨੂੰ ਨਿਊ ਕਰਤਾਰ ਨਗਰ ’ਚ ਔਰਤ ਦੇ ਘਰ ਜਾ ਕੇ ਸੋਨਮ ਜੈਨ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਉਸ ਦੀ ਲਾਸ਼ ਨੂੰ ਘਰ ਦੇ ਬਾਥਰੂਮ ਦੇ ਅੰਦਰ ਇਸ ਤਰ੍ਹਾਂ ਰੱਖ ਦਿੱਤਾ ਕਿ ਸੋਨਮ ਜੈਨ ਦੀ ਮੌਤ ਕਤਲ ਦੀ ਬਜਾਏ ਹਾਦਸਾ ਲੱਗੇ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈਦਿਆਂ ਮੁਲਜ਼ਮ ਸੰਜੀਵ ਕੁਮਾਰ ਕਾਕੂ ਨੂੰ ਗ੍ਰਿਫਤਾਰ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਮੁਲਜ਼ਮ ਵੱਲੋਂ ਪੂਰੀ ਪਲੈਨਿੰਗ ਨਾਲ ਕੀਤਾ ਸੀ ਔਰਤ ਦਾ ਕਤਲ
ਏ. ਸੀ. ਪੀ. ਰੁਪਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੰਜੀਵ ਕੁਮਾਰ ਕਾਕੂ ਵਲੋਂ ਔਰਤ ਸੋਨਮ ਜੈਨ ਦਾ ਕਤਲ ਪੂਰੀ ਪਲੈਨਿੰਗ ਨਾਲ ਕੀਤਾ ਗਿਆ ਸੀ। ਮੁਲਜ਼ਮ ਪਹਿਲਾਂ ਆਪਣੇ ਘਰ ਤੋਂ ਐਕਟਿਵਾ ’ਤੇ ਨਿਕਲਿਆ, ਜਿਸ ਤੋਂ ਬਾਅਦ ਉਸ ਨੇ ਆਪਣੀ ਐਕਟਿਵਾ ਨੂੰ ਚਾਂਦ ਸਿਨੇਮਾ ਕੋਲ ਖੜ੍ਹਾ ਕਰ ਦਿੱਤਾ ਅਤੇ ਉਥੋਂ ਇਕ ਥ੍ਰੀ-ਵਹ੍ਹੀਲਰ ’ਚ ਸਵਾਰ ਹੋ ਕੇ ਸਿਰ ’ਤੇ ਟੋਪੀ ਪਾ ਕੇ ਅਤੇ ਮੂੰਹ ’ਤੇ ਰੁਮਾਲ ਬੰਨ੍ਹ ਕੇ ਔਰਤ ਸੋਨਮ ਜੈਨ ਦੇ ਘਰ ਪਹੁੰਚਿਆ।
ਏ. ਸੀ. ਪੀ. ਨੇ ਦੱਸਿਆ ਕਿ ਮੁਲਜ਼ਮ ਵੱਲੋਂ ਆਪਣੇ ਹੱਥਾਂ ’ਤੇ ਦਸਤਾਨੇ ਪਾਏ ਹੋਏ ਸਨ, ਤਾਂ ਕਿ ਕੋਈ ਸੁਰਾਗ ਨਾ ਰਹੇ। ਫਿਰ ਬਾਥਰੂਮ ’ਚ ਲਾਸ਼ ਨੂੰ ਇਸ ਤਰੀਕੇ ਨਾਲ ਰੱਖਿਆ ਗਿਆ ਕਿ ਉਸ ਦੀ ਮੌਤ ਫਿਸਲਣ ਤੋਂ ਬਾਅਦ ਜ਼ਮੀਨ ’ਤੇ ਡਿੱਗਣ ਨਾਲ ਹੋਈ ਲੱਗੇ। ਉਨ੍ਹਾਂ ਦੱਸਿਆ ਕਿ ਜਦੋਂ ਪੁਲਸ ਟੀਮ ਵਲੋਂ ਸੇਫ ਸਿਟੀ ਦੇ ਲੱਗੇ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਤਾਂ ਜਾ ਕੇ ਮੁਲਜ਼ਮ ਦੀ ਪਛਾਣ ਹੋ ਸਕੀ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਅੱਜ ਅਦਾਲਤ ’ਚ ਪੇਸ਼ ਕਰ ਕੇ ਪੁਲਸ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ, ਤਾਂ ਜੋ ਮੁਲਜ਼ਮ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾ ਸਕੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਕਤਲਕਾਂਡ! ਲੋਕਾਂ ਮੂਹਰੇ ਸ਼ਰੇਆਮ ਵੱਢ'ਤਾ ਮੁੰਡਾ, ਕਹਿੰਦੇ- 'ਜੇ ਕਿਸੇ ਨੇ ਲਾਸ਼ ਵੀ ਚੁੱਕੀ ਤਾਂ...'
ਮਾਮਲਾ ਸੁਲਝਾਉਣ ਵਾਲੇ ਪੁਲਸ ਅਧਿਕਾਰੀ ਹੋਣਗੇ ਸਨਮਾਨਿਤ
ਏ. ਸੀ. ਪੀ. ਰੁਪਿੰਦਰ ਸਿੰਘ ਵਲੋਂ ਬਲਾਈਂਡ ਮਰਡਰ ਦੀ ਗੁੱਥੀ ਨੂੰ ਸੁਲਝਾਉਣ ਵਾਲੇ ਪੁਲਸ ਅਧਿਕਾਰੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਮੁਲਜ਼ਮ ਨੇ ਔਰਤ ਸੋਨਮ ਜੈਨ ਦਾ ਕਤਲ ਕੀਤਾ ਸੀ, ਕੋਈ ਵੀ ਸੁਰਾਗ ਨਹੀਂ ਛੱਡਿਆ ਸੀ ਪਰ ਥਾਣਾ ਸਲੇਮ ਟਾਬਰੀ ਦੇ ਇੰਚਾਰਜ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਗਰੇਵਾਲ, ਐਲਡੀਕੋ ਅਸਟੇਟ ਚੌਕੀ ਇੰਚਾਰਜ ਜਿੰਦਰ ਲਾਲ ਸਿੱਧੂ ਦੀ ਪੁਲਸ ਟੀਮ ਨੇ ਦਿਨ-ਰਾਤ ਮਿਹਨਤ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ, ਜੋ ਕਿ ਬਹੁਤ ਹੀ ਸ਼ਲਾਘਾਯੋਗ ਕੰਮ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪੁਲਸ ਅਧਿਕਾਰੀਆਂ ਨੂੰ ਪੰਜਾਬ ਪੁਲਸ ਵੱਲੋਂ ਸਨਮਾਨਿਤ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਵੱਡੀ ਘਟਨਾ! ਪੈਟਰੋਲ ਬੰਬ ਨਾਲ ਘਰ 'ਤੇ ਕੀਤਾ ਹਮਲਾ
NEXT STORY