ਬਠਿੰਡਾ (ਵਿਜੈ ਵਰਮਾ) : ਹਿਮਾਚਲ ਪ੍ਰਦੇਸ਼ ਤੋਂ ਭਾਜਪਾ ਦੀ ਸੰਸਦ ਮੈਂਬਰ ਤੇ ਹਮੇਸ਼ਾ ਚਰਚਾਵਾਂ 'ਚ ਰਹਿਣ ਵਾਲੀ ਅਦਾਕਾਰਾ ਕੰਗਨਾ ਰਨੌਤ ਨੂੰ ਬਠਿੰਡਾ ਦੀ ਅਦਾਲਤ ਵੱਲੋਂ ਸੋਮਵਾਰ ਨੂੰ ਵੱਡਾ ਝਟਕਾ ਲੱਗਿਆ ਹੈ। ਉਸ ਨੇ ਅੱਜ ਅਦਾਲਤ 'ਚ ਪੇਸ਼ ਹੋਣਾ ਸੀ ਪਰ ਕੰਗਨਾ ਨੇ ਅਦਾਲਤ ਤੋਂ ਪੇਸ਼ੀ ਤੋਂ ਛੂਟ ਦੀ ਅਰਜ਼ੀ ਦਾਇਰ ਕੀਤੀ ਸੀ, ਪਰ ਅਦਾਲਤ ਨੇ ਇਸ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ। ਹੁਣ ਅਦਾਲਤ ਨੇ ਕੰਗਨਾ ਰਨੌਤ ਨੂੰ 27 ਅਕਤੂਬਰ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਕਿਹਾ ਹੈ।
ਮਾਮਲੇ ਦੀ ਵਿਸਥਾਰ ਨਾਲ ਜਾਣਕਾਰੀ ਮੁਤਾਬਕ, ਬਠਿੰਡਾ ਵਾਸੀ ਮਹਿੰਦਰ ਕੌਰ ਵੱਲੋਂ ਕੰਗਨਾ ਰਨੌਤ ਖ਼ਿਲਾਫ਼ ਮਨਹਾਨੀ ਦਾ ਦਾਵਾ ਦਾਇਰ ਕੀਤਾ ਗਿਆ ਸੀ। ਦਾਵੇ ਵਿੱਚ ਕਿਹਾ ਗਿਆ ਕਿ ਕੰਗਨਾ ਨੇ ਕਿਸਾਨ ਅੰਦੋਲਨ ਦੌਰਾਨ ਸੋਸ਼ਲ ਮੀਡੀਆ ’ਤੇ ਐਸੇ ਟਿੱਪਣੀਆਂ ਕੀਤੀਆਂ ਜੋ ਉਸਦੀ ਸ਼ਖ਼ਸੀਅਤ ਅਤੇ ਇੱਜ਼ਤ ਨੂੰ ਠੇਸ ਪਹੁੰਚਾਉਂਦੀਆਂ ਹਨ। ਇਸ ਸਬੰਧੀ ਮਾਮਲੇ ਵਿੱਚ ਕੰਗਨਾ ਨੂੰ ਬਠਿੰਡਾ ਅਦਾਲਤ ਅੱਗੇ ਪੇਸ਼ ਹੋਣਾ ਸੀ, ਪਰ ਉਹ ਹਾਜ਼ਰ ਨਾ ਹੋਈ।
ਯਾਦ ਰਹੇ ਕਿ ਇਸ ਤੋਂ ਪਹਿਲਾਂ ਵੀ ਕੰਗਨਾ ਰਨੌਤ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖਟਖਟਾਇਆ ਸੀ, ਪਰ ਉੱਥੋਂ ਉਸਨੂੰ ਕੋਈ ਰਾਹਤ ਨਹੀਂ ਮਿਲੀ। ਹੁਣ ਬਠਿੰਡਾ ਅਦਾਲਤ ਵੱਲੋਂ ਛੂਟ ਦੀ ਅਰਜ਼ੀ ਖ਼ਾਰਜ ਹੋਣ ਨਾਲ ਕੰਗਨਾ ਲਈ ਕਾਨੂੰਨੀ ਮੁਸ਼ਕਲਾਂ ਵੱਧਦੀਆਂ ਦਿਖ ਰਹੀਆਂ ਹਨ।
ਇਹ ਮਾਮਲਾ ਸਿਆਸੀ ਤੇ ਕਲਾਤਮਕ ਦੋਵੇਂ ਗਲਿਆਰਿਆਂ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਲੋਕਾਂ ਦਾ ਧਿਆਨ ਹੁਣ 27 ਅਕਤੂਬਰ ਦੀ ਪੇਸ਼ੀ ਵੱਲ ਟਿਕ ਗਿਆ ਹੈ ਕਿ ਕੀ ਕੰਗਨਾ ਰਨੌਤ ਅਦਾਲਤ ਅੱਗੇ ਹਾਜ਼ਰ ਹੁੰਦੀ ਹੈ ਜਾਂ ਨਹੀਂ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਸਾਵਧਾਨ! ਜਲੰਧਰ 'ਚ E-Challan ਅੱਜ ਤੋਂ ਸ਼ੁਰੂ, DGP ਗੌਰਵ ਯਾਦਵ ਨੇ ਜਾਰੀ ਕੀਤੇ ਸਖ਼ਤ ਹੁਕਮ
NEXT STORY