ਲੁਧਿਆਣਾ (ਖੁਰਾਣਾ) : ਪਾਵਰਕਾਮ ਵਿਭਾਗ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵੱਲੋਂ ਮੌਜੂਦਾ ਸਮੇਂ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਜੰਗੀ ਪੱਧਰ ’ਤੇ ਕੰਮ ਕੀਤਾ ਜਾ ਰਿਹਾ ਹੈ। ਵਿਭਾਗ ਦੇ ਡਿਫਾਲਟਰਾਂ ਤੋਂ ਬਿਜਲੀ ਦੇ ਬਕਾਇਆ ਖੜ੍ਹੇ ਬਿੱਲਾਂ ਦੀ ਰਿਕਵਰੀ ਕਰਨ ਅਤੇ ਉਨ੍ਹਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਲਈ ਵਿਭਾਗੀ ਅਧਿਕਾਰੀਆਂ ਦੀਆਂ ਵੱਖ-ਵੱਖ ਟੀਮਾਂ ਪਿਛਲੇ ਕਈ ਦਿਨਾਂ ਤੋਂ ਸੜਕਾਂ ’ਤੇ ਉੱਤਰੀਆਂ ਹੋਈਆਂ ਹਨ। ਵਿਭਾਗੀ ਅੰਕੜਿਆਂ ਦੀ ਗੱਲ ਕਰੀਏ ਤਾਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀਆਂ ਲੁਧਿਆਣਾ ਸ਼ਹਿਰ ਦੀਆਂ 3 ਵੱਖ-ਵੱਖ ਡਵੀਜ਼ਨਾਂ ਲਈ ਐਕਸੀਅਨ ਸਾਹਿਬਾਨਾਂ ਵੱਲੋਂ ਫਰਵਰੀ ਮਹੀਨੇ ’ਚ ਕਾਰਵਾਈ ਕਰਦੇ ਹੋਏ ਜਿੱਥੇ 1050 ਡਿਫਾਲਟਰਾਂ ਦੇ ਬਿਜਲੀ ਕੁਨੈਕਸ਼ਨ ਕੱਟੇ ਗਏ ਹਨ, ਉੱਥੇ 14.2 ਕਰੋੜ ਰੁਪਏ ਦੀ ਭਾਰੀ ਰਿਕਵਰੀ ਵੀ ਕੀਤੀ ਗਈ ਹੈ, ਜਦੋਂਕਿ ਇਸ ਦੌਰਾਨ 6 ਹੋਰ ਡਵੀਜ਼ਨਾਂ ਦੇ ਅੰਕੜੇ ਹਾਲ ਦੀ ਘੜੀ ਨਹੀਂ ਮਿਲ ਸਕੇ ਹਨ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਅੱਜ ਹੋਵੇਗੀ ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ
ਇਕ ਅੰਦਾਜ਼ੇ ਮੁਤਾਬਕ 6 ਡਵੀਜ਼ਨਾਂ ਦੇ ਅਧਿਕਾਰੀਆਂ ਵੱਲੋਂ ਡਿਫਾਲਟਰਾਂ ਤੋਂ ਬਿਜਲੀ ਦੇ ਬਕਾਇਆ ਬਿੱਲਾਂ ਦੀ ਕੀਤੀ ਗਈ ਰਿਕਵਰੀ ਦਾ ਅੰਕੜਾ 25 ਕਰੋੜ ਰੁਪਏ ਦੇ ਕਰੀਬ ਹੋਣ ਦੀ ਚਰਚਾ ਹੈ ਪਰ ਹਾਲ ਦੀ ਘੜੀ ਇਸ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ। ਇੱਥੇ ਦੱਸਣਾ ਜ਼ਰੂਰੀ ਹੋਵੇਗਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਵੱਲੋਂ 31 ਮਾਰਚ ਨੂੰ ਕਲੋਜ਼ਿੰਗ ਡੇਟ ਹੋਣ ਕਾਰਨ ਪਾਵਰਕਾਮ ਵਿਭਾਗ ਦੇ ਡਿਫਾਲਟਰਾਂ ਤੋਂ ਬਕਾਇਆ ਖੜ੍ਹੇ ਬਿੱਲਾਂ ਦੀ ਰਿਕਵਰੀ ਕਰਨ ਦਾ ਕੰਮ ਪੂਰੀ ਤੇਜ਼ੀ ਨਾਲ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਇਲਾਕੇ 'ਚ ਅੱਜ ਸਰਕਾਰੀ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਹੋਰ ਅਦਾਰੇ ਰਹਿਣਗੇ ਬੰਦ
ਜਾਣਕਾਰੀ ਦਿੰਦੇ ਹੋਏ ਅਗਰ ਨਗਰ ਡਵੀਜ਼ਨ ਦੇ ਐਕਸੀਅਨ ਦਿਲਜੀਤ ਸਿੰਘ, ਸਿਟੀ ਵੈਸਟ ਡਵੀਜ਼ਨ ਦੇ ਐਕਸੀਅਨ ਰਾਜੇਸ਼ ਕੁਮਾਰ ਸ਼ਰਮਾ ਅਤੇ ਸੁੰਦਰ ਨਗਰ ਡਵੀਜ਼ਨ ਦੇ ਐਕਸੀਅਨ ਜਗਮੋਹਨ ਸਿੰਘ ਜੰਡੂ ਨੇ ਦੱਸਿਆ ਕਿ ਵਿਭਾਗ ਦੇ ਡਿਫਾਲਟਰਾਂ ਤੋਂ ਬਕਾਇਆ ਬਿੱਲਾਂ ਦੀ ਰਕਮ ਰਿਕਵਰ ਕਰਨ ਲਈ ਵਿਭਾਗੀ ਅਧਿਕਾਰੀਆਂ ਅਤੇ ਮੁਲਾਜ਼ਮਾਂ ਦੀਆਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ, ਜੋ ਕਿ ਰੋਜ਼ਾਨਾ ਸਵੇਰੇ ਕਾਰਵਾਈ ਕਰਨ ਲਈ ਸੜਕਾਂ ’ਤੇ ਉੱਤਰ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਡਿਫਾਲਟਰਾਂ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਭਵਿੱਖ ਦੇ ਦਿਨਾਂ ’ਚ ਹੋਰ ਵੀ ਤੇਜ਼ ਕੀਤੀ ਜਾਵੇਗੀ, ਜਿਸ ਵਿਚ ਵਿਭਾਗ ਦੇ ਆਲ੍ਹਾ ਅਧਿਕਾਰੀਆਂ ਦੇ ਨਿਰਦੇਸ਼ਾਂ ਮੁਤਾਬਕ ਡਿਫਾਲਟਰਾਂ ਤੋਂ ਬਕਾਇਆ ਬਿਜਲੀ ਬਿੱਲਾਂ ਦੇ ਨਾਲ ਹੀ ਜੁਰਮਾਨਾ ਵਸੂਲਣ ਦੀ ਰਣਨੀਤੀ ਅਪਣਾਈ ਜਾ ਸਕਦੀ ਹੈ। ਐਕਸੀਅਨ ਦਿਲਜੀਤ ਸਿੰਘ, ਰਾਜੇਸ਼ ਕੁਮਾਰ ਸ਼ਰਮਾ, ਜਗਮੋਹਨ ਸਿੰਘ ਜੰਡੂ ਵੱਲੋਂ ਵਿਭਾਗ ਦੇ ਡਿਫਾਲਟਰਾਂ ਨੂੰ ਬਿਜਲੀ ਦੇ ਬਕਾਇਆ ਬਿੱਲ ਜਮ੍ਹਾਂ ਕਰਵਾਉਣ ਲਈ ਖ਼ੁਦ ਅੱਗੇ ਆਉਣ ਦੀ ਅਪੀਲ ਕੀਤੀ ਹੈ, ਤਾਂ ਕਿ ਬਾਅਦ ’ਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਿਆ ਜਾ ਸਕੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਕਾਲੀ-ਭਾਜਪਾ ਗੱਠਜੋੜ ਨੂੰ ਲੈ ਕੇ ਫ਼ਿਰ ਸ਼ੁਰੂ ਹੋਵੇਗਾ ਮੀਟਿੰਗਾਂ ਦਾ ਦੌਰ, ਕਿਸਾਨ ਅੰਦੋਲਨ 'ਤੇ ਟਿਕੀਆਂ ਨਜ਼ਰਾਂ
NEXT STORY