ਮੋਹਾਲੀ : ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ.) ਨੇ ਮੋਹਾਲੀ ਤੋਂ ਇਕ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਹੈ। ਗੈਂਗਸਟਰ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁਦਾ, ਬਾਘਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਵਿਪਨ ਕੁਮਾਰ ਹਿਮਾਚਲ ਪ੍ਰਦੇਸ਼ 'ਚ ਊਨਾ ਦੇ ਪਿੰਡ ਖਵਾਜਾ ਬਸਲ ਵਿਖੇ ਰਾਕੇਸ਼ ਕੁਮਾਰ ਉਰਫ਼ ਗੱਗੀ ਦੇ ਸਨਸਨੀਖੇਜ਼ ਕਤਲ 'ਚ ਸ਼ਾਮਲ ਮੁੱਖ ਸ਼ੂਟਰਾਂ 'ਚੋਂ ਇਕ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਸੋਮਵਾਰ ਨੂੰ ਛੁੱਟੀ ਦਾ ਐਲਾਨ! ਜਾਣੋ ਕਿਉਂ ਐਲਾਨੀ ਗਈ ਛੁੱਟੀ
ਫਿਲਹਾਲ ਮੁਲਜ਼ਮ ਖ਼ਿਲਾਫ਼ ਖਰੜ ਵਿਖੇ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਮੁਲਜ਼ਮ ਕੋਲੋਂ ਇਕ ਦੇਸੀ ਪਿਸਤੌਲ (.32 ਬੋਰ) ਸਮਣੇ 6 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਲਈ ਨਵੇਂ ਖ਼ਤਰੇ ਦੀ ਘੰਟੀ! ਮਚ ਸਕਦੀ ਹੈ ਤਬਾਹੀ, ਇਨ੍ਹਾਂ ਪਿੰਡਾਂ ਲਈ ADVISORY ਜਾਰੀ (ਤਸਵੀਰਾਂ)
ਇਹ ਘਟਨਾ ਵਿਦੇਸ਼ ਆਧਾਰਿਤ ਗੈਂਗਸਟਰਾਂ ਲਾਡੀ ਭਜਲ ਉਰਫ਼ ਕੂਨਰ, ਮੋਨੂੰ ਗੁੱਜਰ (ਰਵੀ ਬਲਾਚੌਰੀਆ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਦੁਸ਼ਮਣੀ ਦਾ ਸਿੱਧਾ ਨਤੀਜਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਆਪ' ਦੇ ਰਾਸ਼ਟਰੀ ਬੁਲਾਰੇ ਅਤੇ MP ਰਾਘਵ ਚੱਢਾ ਵੱਲੋਂ ਹੜ੍ਹ ਪੀੜਤ ਇਲਾਕੇ ਦਾ ਦੌਰਾ
NEXT STORY