Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    5:32:33 PM

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • kabaddi player sobs inconsolably

    'ਕਦੇ ਪੰਜਾਬ 'ਚ ਨਹੀਂ ਖੇਡਾਂਗਾ..! ਭੁੱਬਾਂ...

  • public holiday announced in punjab for tomorrow

    ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!

  • sikh marriage act

    ਪਾਕਿਸਤਾਨ 'ਚ ਵੀ ਲਾਗੂ ਹੋਵੇਗਾ 'ਸਿੱਖ ਮੈਰਿਜ ਐਕਟ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • MP ਅੰਮ੍ਰਿਤਪਾਲ ਦੇ ਪਿਤਾ ਦਾ ਵੱਡਾ ਬਿਆਨ, ਰੱਖੜ ਪੁੰਨਿਆ 'ਤੇ ਪੰਥਕ ਧਿਰਾਂ ਵੱਲੋਂ ਹੋਵੇਗੀ ਵਿਸ਼ਾਲ ਪੰਥਕ ਕਾਨਫ਼ਰੰਸ

PUNJAB News Punjabi(ਪੰਜਾਬ)

MP ਅੰਮ੍ਰਿਤਪਾਲ ਦੇ ਪਿਤਾ ਦਾ ਵੱਡਾ ਬਿਆਨ, ਰੱਖੜ ਪੁੰਨਿਆ 'ਤੇ ਪੰਥਕ ਧਿਰਾਂ ਵੱਲੋਂ ਹੋਵੇਗੀ ਵਿਸ਼ਾਲ ਪੰਥਕ ਕਾਨਫ਼ਰੰਸ

  • Edited By Shivani Attri,
  • Updated: 03 Aug, 2024 12:04 PM
Jalandhar
big statement by mp amritpal singh s father
  • Share
    • Facebook
    • Tumblr
    • Linkedin
    • Twitter
  • Comment

ਕਾਲਾ ਸੰਘਿਆਂ/ਜਲੰਧਰ (ਸੋਨੂੰ, ਨਿੱਝਰ)-ਪੰਥਕ ਧਿਰਾਂ ਦੀ ਬੇਨਤੀ ’ਤੇ ਵਿਚਾਰ ਕਰਦਿਆਂ ਅਸੀਂ ਸਾਂਝੇ ਤੌਰ ’ਤੇ ਰਾਏ ਕਰਕੇ 19 ਅਗਸਤ 2024 ਨੂੰ ਇਤਿਹਾਸਕ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆਂ ਦੇ ਮੌਕੇ ’ਤੇ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇਕ ਵਿਸ਼ਾਲ ਪੰਥਕ ਇਕੱਤਰਤਾ/ਕਾਨਫ਼ਰੰਸ ਕਰਨ ਦਾ ਫ਼ੈਸਲਾ ਕੀਤਾ ਹੈ ਤਾਂ ਜੋ ਸਿੱਖ ਪੰਥ ਨੂੰ ਦਰਪੇਸ਼ ਮਸਲਿਆਂ ਬਾਰੇ ਵਿਚਾਰ-ਚਰਚਾ ਕੀਤੀਆਂ ਜਾ ਸਕਣ ਅਤੇ ਇਕ ਨਿਸ਼ਾਨ ਹੇਠ ਇਕੱਠੇ ਹੋ ਕੇ ਸਿੱਖ ਪੰਥ ਆਪਣੀ ਸ਼ਕਤੀ ਨੂੰ ਬੁਲੰਦ ਕਰ ਸਕੇ। ਇਸ ਦੇ ਨਾਲ ਹੀ ਸਮੇਂ ਦੀਆਂ ਸਰਕਾਰਾਂ ਵੱਲੋਂ ਕੀਤੇ ਜਾ ਰਹੇ ਤਸ਼ੱਦਦ ਨੂੰ ਥੰਮ੍ਹ ਸਕੀਏ, ਬੰਦੀ ਸਿੰਘਾਂ ਨੂੰ ਰਿਹਾਅ ਕਰਵਾਉਣ ਤੇ ਸਾਰੇ ਪ੍ਰਮੁੱਖ ਮਸਲਿਆਂ ਉੱਪਰ ਵਿਚਾਰ ਕਰਨ ਅਤੇ ਅਗਲੇਰੀ ਰਣਨੀਤੀ ਤੈਅ ਕਰਨ ਲਈ ਇਸ ਕਾਨਫ਼ਰੰਸ ’ਚ ਹੁੰਮ ਹੁੰਮਾ ਕੇ ਪੁੱਜੀਏ।

ਇਹ ਐਲਾਨ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡਿਬਰੂਗੜ੍ਹ ਜੇਲ੍ਹ ’ਚੋਂ ਰਿਕਾਰਡ ਬਹੁਮਤ ਨਾਲ ਚੁਣੇ ਗਏ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਖਾਲਸਾ ਦੇ ਪਿਤਾ ਜੀ ਬਾਪੂ ਤਰਸੇਮ ਸਿੰਘ ਅਤੇ ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ ਵੱਲੋਂ ਪੰਜਾਬ ਪ੍ਰੈੱਸ ਕਲੱਬ ਜਲੰਧਰ ਵਿਖੇ ਇਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤਾ ਗਿਆ। ਪੰਥਕ ਆਗੂਆਂ ਨੇ ਆਖਿਆ ਕਿ ਸਿੱਖਾਂ ਦੀ ਮਿੰਨੀ ਪਾਰਲੀਮੈਂਟ ਵਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖਾਂ ਦੀ ਸਿਰਮੋਰ ਸੰਸਥਾ ਹੈ ਪਰ ਕੁਝ ਕਾਰਨਾਂ ਕਰਕੇ ਪਿਛਲੇ 13 ਸਾਲਾਂ ਤੋਂ ਇਸ ਸਿਰਮੌਰ ਸੰਸਥਾ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ ਤੇ ਹੁਣ ਮੌਜੂਦਾ ਸਮੇਂ ਵਿੱਚ ਕੇਂਦਰ ਸਰਕਾਰ ਦੇ ਗੁਰਦੁਆਰਾ ਚੋਣ ਕਮਿਸ਼ਨ ਨੇ ਐੱਸ. ਜੀ. ਪੀ. ਸੀ. ਦੀਆਂ ਵੋਟਾਂ ਬਣਾਉਣ ਦੀ ਪਿਛਲੇ ਕੁਝ ਸਮੇਂ ਤੋਂ ਬਕਾਇਦਾ ਪ੍ਰਕਿਰਿਆ ਆਰੰਭੀ ਹੈ ਪਰ ਫਿਲਹਾਲ ਸਿੱਖ ਸੰਗਤਾਂ ਵਿਚ ਇਨ੍ਹਾਂ ਵੋਟਾਂ ਬਣਾਉਣ ਸਬੰਧੀ ਬਹੁਤ ਘੱਟ ਉਤਸ਼ਾਹ ਵੇਖਿਆ ਗਿਆ ਹੈ, ਜੋਕਿ ਬੇਹਦ ਚਿੰਤਾ ਵਾਲੀ ਗੱਲ ਹੈ।

ਸਿੱਖ ਆਗੂਆਂ ਨੇ ਦੱਸਿਆ ਕਿ ਜੇਕਰ ਪਿਛਲੇ ਅੰਕੜਿਆਂ ਵੱਲ ਵੇਖਿਆ ਜਾਵੇ ਤਾਂ 2011 ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਹੋਈਆਂ ਚੋਣਾਂ ਦੌਰਾਨ ਕਰੀਬ 52 ਲੱਖ ਵੋਟਾਂ ਸਨ, ਜਦਕਿ ਇਸ ਵਾਰ 25 ਜੁਲਾਈ 2024 ਤੱਕ ਤਕਰੀਬਨ 27.87 ਲੱਖ ਵੋਟਾਂ ਹੀ ਬਣੀਆਂ ਗਈਆਂ ਦੱਸੀਆਂ ਜਾ ਰਹੀਆਂ ਹਨ, ਭਾਵ ਕਿ ਪਿਛਲੀ ਵਾਰ ਨਾਲੋਂ 50% ਵੋਟਾਂ ਘੱਟ ਬਣੀਆਂ ਹਨ। ਉਨ੍ਹਾਂ ਕਿਹਾ ਕਿ ਇਹ ਸਿੱਖਾਂ ਦੀ ਸਿਰਮੌਰ ਸੰਸਥਾ ਹੈ, ਜਿਸ ਦੀਆਂ ਬਹੁਤ ਸਾਰੀਆਂ ਜ਼ਿੰਮੇਵਾਰੀਆਂ ਗੁਰੂ ਖਾਲਸਾ ਅਤੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਅਤੇ ਸਿੱਖ ਗੁਰਧਾਮਾਂ ਅਤੇ ਵਿੱਦਿਅਕ ਅਤੇ ਸਿਹਤ ਨਾਲ ਸੰਬੰਧਤ ਅਦਾਰਿਆਂ ਵਗੈਰਾ ਦਾ ਯੋਗ ਪ੍ਰਬੰਧ ਕਰਨਾ ਹੁੰਦਾ ਹੈ ਪਰ ਪਿਛਲੇ ਕੁਝ ਸਮੇਂ ਤੋਂ ਇਸ ਦੇ ਪ੍ਰਬੰਧਕੀ ਢਾਂਚੇ ’ਚ ਬਹੁਤ ਹੀ ਜ਼ਿਆਦਾ ਨਿਗਾਰ ਵੇਖਿਆ ਗਿਆ ਹੈ, ਜਿਸ ਦਾ ਮੁੱਖ ਕਾਰਨ ਕਾਨੂੰਨ ਮੁਤਾਬਕ ਮਿੱਥੇ ਸਮੇਂ ’ਚ ਚੋਣਾਂ ਨਾ ਹੋਣਾ ਵੀ ਪ੍ਰਮੁੱਖ ਤੌਰ ’ਤੇ ਮੰਨਿਆ ਜਾਂਦਾ ਹੈ।

ਇਹ ਵੀ ਪੜ੍ਹੋ- ਟ੍ਰੈਫਿਕ ਨਾਲ ਨਜਿੱਠਣ ਲਈ ਨਵੀਂ ਪਹਿਲ, ਹੁਣ ਮਾਲ, ਦਫ਼ਤਰ ਤੇ ਅਦਾਰੇ ਖੋਲ੍ਹਣ ਲਈ ਪੁਲਸ ਤੋਂ ਲੈਣੀ ਪਵੇਗੀ NOC

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਗੁਰਦੁਆਰਾ ਚੋਣ ਕਮਿਸ਼ਨ ਮਾਨਯੋਗ ਜਸਟਿਸ ਐੱਸ. ਐੱਸ. ਸਾਰੋਂ ਨੇ ਇਸ ਦੀਆਂ ਵੋਟਾਂ ਦੀ ਪ੍ਰਕਿਰਿਆ ਆਰੰਭੀ ਹੈ,ਪਰ ਬਹੁਤਾਤ ਸੰਗਤਾਂ ਦੀਆਂ ਵੋਟਾਂ ਅਜੇ ਤੱਕ ਨਹੀਂ ਬਣ ਸਕੀਆਂ ਤਾਂ ਇਸ ਗੱਲ ਨੂੰ ਮੁੱਖ ਧਿਆਨ ਵਿਚ ਰੱਖਦੇ ਹੋਏ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਖਡੂਰ ਸਾਹਿਬ ਅਤੇ ਭਾਈ ਸਰਬਜੀਤ ਸਿੰਘ ਖਾਲਸਾ ਮੈਂਬਰ ਪਾਰਲੀਮੈਂਟ ਫਰੀਦਕੋਟ ਦੀ ਤਰਫੋਂ ਇਕ ਸਾਂਝੇ ਉੱਚ ਪੱਧਰੀ ਵਫ਼ਦ ਵੱਲੋਂ ਸਰਦਾਰ ਪਰਮਜੀਤ ਸਿੰਘ ਜੌਹਲ ਦੀ ਅਗਵਾਈ ਦੇ ਵਿੱਚ ਬੀਤੀ 30 ਜੁਲਾਈ ਨੂੰ ਚੰਡੀਗੜ੍ਹ ਵਿਖੇ ਚੋਣ ਕਮਿਸ਼ਨ ਗੁਰਦੁਆਰਾ ਚੋਣਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਵੋਟਾਂ ਬਣਾਉਣ ਦੀ ਮਿਤੀ ਜੋਕਿ 31 ਜੁਲਾਈ ਆਖ਼ਰੀ ਤੈਅ ਕੀਤੀ ਗਈ ਸੀ, ਨੂੰ ਹੋਰ ਅੱਗੇ ਵਧਾਉਣ ਦੀ ਬੇਨਤੀ ਕੀਤੀ ਗਈ, ਜਿਸ ਨੂੰ ਮਾਨਯੋਗ ਸਾਰੋਂ ਸਾਹਿਬ ਵੱਲੋਂ ਮੰਨਦਿਆਂ ਹੋਇਆਂ ਵੋਟਾਂ ਬਣਾਉਣ ਦੀ ਹੁਣ ਆਖਰੀ ਮਿਤੀ 16 ਸਤੰਬਰ 2024 ਤੱਕ ਕਰ ਦਿੱਤੀ ਗਈ ਹੈ, ਜਿਸ ਲਈ ਉਹ ਸਿੱਖ ਪੰਥ ਵੱਲੋਂ ਸਰਦਾਰ ਐੱਸ. ਐੱਸ. ਸਾਰੋਂ ਸਾਹਿਬ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ ਤੇ ਨਾਲ ਹੀ ਸਿੱਖ ਸੰਗਤਾਂ ਨੂੰ ਬੇਨਤੀ ਕਰਦੇ ਹਨ ਕਿ ਜੋ ਵੀ ਸਿੱਖ ਅਜੇ ਤੱਕ ਆਪਣੀਆਂ ਵੋਟਾਂ ਨਹੀਂ ਬਣਵਾ ਸਕੇ, ਉਹ ਹੁਣ ਯਤਨ ਕਰਨ ਤੇ ਇਸ ਡੇਢ ਮਹੀਨੇ ਦੇ ਸਮੇਂ ਦਾ ਫਾਇਦਾ ਲੈਂਦੇ ਹੋਏ ਆਪਣੀਆਂ ਵੱਡੇ ਪੱਧਰ ‘ਤੇ ਵੋਟਾਂ ਬਣਵਾਉਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿੱਚ ਜਦ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਮ ਚੋਣਾਂ ਹੁੰਦੀਆਂ ਹਨ ਤਾਂ ਅਸੀਂ ਆਪਣੇ ਹੱਕ ਦਾ ਇਸਤੇਮਾਲ ਕਰਕੇ ਪੰਥ ਪ੍ਰਸਤ, ਚੜ੍ਹਦੀ ਕਲਾ ਵਾਲੇ ਤੇ ਯੋਗ ਪ੍ਰਬੰਧਕਾਂ ਦੀ ਚੋਣ ਆਪਣੀ ਮੱਤ ਮੁਤਾਬਕ ਕਰ ਸਕੀਏ।

ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਸਾਰੇ ਜ਼ਿਲਿਆਂ ਦੇ ਡੀ. ਸੀ. ਸਾਹਿਬਾਨ ਨੂੰ ਵੀ ਬੇਨਤੀ ਕਰਦੇ ਹਾਂ ਕਿ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਪ੍ਰਕਿਰਿਆ ਨਾਲ ਸੰਬੰਧਿਤ ਜ਼ਿੰਮੇਵਾਰ ਅਧਿਕਾਰੀਆਂ ਨੂੰ ਹਦਾਇਤਾਂ ਕਰਨ ਕਿ ਘਰ-ਘਰ ਜਾ ਕੇ ਤੈਅ ਕੀਤੇ ਸਮੇਂ ਅੰਦਰ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾ ਸਕਣ ਅਤੇ ਬੀ.ਐਲ.ਓਜ਼ ਦੀ ਵੀ ਇਸ ਸਬੰਧ ਦੇ ਵਿੱਚ ਡਿਊਟੀ ਲਗਾਈ ਜਾਵੇ। ਉਨ੍ਹਾਂ ਇਹ ਵੀ ਦੱਸਿਆ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਵੀ ਸੰਗਤਾਂ ਨੂੰ ਇਹ ਸੰਦੇਸ਼ ਭੇਜਿਆ ਗਿਆ ਹੈ ਕਿ ਸਾਰੀ ਸੰਗਤ ਸੁਚੇਤ ਹੋਕਰ ਆਪਣੀ ਅਹਿਮ ਜ਼ਿੰਮੇਵਾਰੀ ਸਮਝ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ ਤਾਂ ਜੋ ਸਿੱਖ ਪੰਥ ਦੇ ਪ੍ਰਬੰਧਕੀ ਢਾਂਚੇ ਨੂੰ ਸੁਧਾਰਿਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਵੱਧ ਤੋਂ ਵੱਧ ਸਿੱਖਿਆ ਦਈਏ, ਬੇਰੁਜ਼ਗਾਰੀ ਦੂਰ ਕਰੀਏ ਅਤੇ ਸਾਰਿਆਂ ਨੂੰ ਗੁਰਮਤਿ ਨਾਲ ਜੋੜ ਕੇ ਨੌਜਵਾਨਾਂ ਦੇ ਮੁੱਖ ਸ੍ਰੀ ਅਨੰਦਪੁਰ ਸਾਹਿਬ ਵੱਲ ਲੈ ਚੱਲੀਏ ਤਾਂ ਜੋ ਉਹ ਸਮਾਜਿਕ ਕੁਰੀਤੀਆਂ ਤੋਂ ਬਚੇ ਰਹਿ ਸਕਣ।

ਇਹ ਵੀ ਪੜ੍ਹੋ- ਨਸ਼ੇ ਨੇ ਉਜਾੜਿਆ ਪਰਿਵਾਰ, ਓਵਰਡੋਜ਼ ਨਾਲ ਨੌਜਵਾਨ ਦੀ ਮੌਤ, ਸ਼ਮਸ਼ਾਨਘਾਟ ’ਚੋਂ ਮਿਲੀ ਲਾਸ਼

ਇਸੇ ਦੌਰਾਨ ਪੰਥਕ ਆਗੂਆਂ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਨੂੰ ਜੇਲ੍ਹ ਅੰਦਰ ਬੈਠੇ ਹੀ ਵੱਡੇ ਮਾਰਜਨ ਦੇ ਨਾਲ ਜਿਤਾ ਕੇ ਲੋਕ ਸਭਾ ਮੈਂਬਰ ਬਣਵਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਤੇ ਉਨ੍ਹਾਂ ਸਮੇਤ ਸਮੂਹ ਸਿੰਘਾਂ ਜਿਨ੍ਹਾਂ ਉੱਤੇ ਪੰਜਾਬ ਤੇ ਕੇਂਦਰ ਸਰਕਾਰ ਦੀ ਮਿਲੀਭੁਗਤ ਦੇ ਨਾਲ ਐੱਨ. ਐੱਸ. ਏ. ਲਗਾਈ ਗਈ ਹੈ, ਨੂੰ ਤੁਰੰਤ ਵਾਪਸ ਲੈ ਕੇ ਰਿਹਾਈ ਕਰਨ ਦੀ ਪੁਰਜ਼ੋਰ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਹੁਣ ਕਰੀਬ 18 ਲੱਖ ਤੋਂ ਵੱਧ ਲੋਕਾਂ ਦੀ ਨੁਮਾਇੰਦਗੀ ਕਰ ਰਹੇ ਹਨ ਤੇ ਉਨ੍ਹਾਂ ਨੂੰ ਕੈਦ ਕਰਕੇ ਰੱਖਣਾ ਸੰਵਿਧਾਨਿਕ ਹੱਕਾਂ ਉੱਤੇ ਡਾਕਾ ਮਾਰਨਾ ਤੇ ਬੇਹੱਦ ਨਿੰਦਣਯੋਗ ਹੈ ਤੇ ਉਨ੍ਹਾਂ ਨੂੰ ਲੋਕਾਂ ਦੇ ਫਤਵੇ ਅੱਗੇ ਸਿਰ ਝੁਕਾਉਂਦਿਆਂ ਬਿਨਾਂ ਕਿਸੇ ਹੋਰ ਦੇਰੀ ਦੇ ਰਿਹਾਅ ਕਰਨਾ ਚਾਹੀਦਾ ਹੈ ਤਾਂ ਜੋ ਉਹ ਲੋਕ ਸਭਾ ’ਚ ਸਿੱਖ ਪੰਥ ਅਤੇ ਆਪਣੇ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਚੁੱਕ ਸਕਣ। ਉਨ੍ਹਾਂ ਕਿਹਾ ਕਿ ਐੱਨ. ਐੱਸ. ਏ. ਨੂੰ ਵਧਾ ਕੇ ਲੋਕਾਂ ਦੀ ਆਵਾਜ਼ ਬਣਨ ਤੋਂ ਭਾਈ ਖਾਲਸਾ ਨੂੰ ਰੋਕਿਆ ਜਾ ਰਿਹਾ ਹੈ, ਜਿਸ ’ਚ ਸਰਕਾਰਾਂ ਕਦੇ ਵੀ ਕਾਮਯਾਬ ਨਹੀਂ ਹੋ ਸਕਣਗੀਆਂ।

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਜਿਸ ਤਰ੍ਹਾਂ ਨਸ਼ਾ ਵਧ ਰਿਹਾ, ਬੇਰੋਜ਼ਗਾਰੀ ਪੰਜਾਬ ਦੀ ਨੌਜਵਾਨ ਪੀੜੀ ਨੂੰ ਪਤਿਤਪੁਣੇ ਵੱਲ ਅਤੇ ਪ੍ਰਵਾਸ ਵੱਲ ਧੱਕ ਰਹੀ ਹੈ, ਜਿਸ ਦੇ ਨਤੀਜੇ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ ਤੇ ਦਿਨ-ਬ-ਦਿਨ ਲਾਅ ਐਂਡ ਆਰਡਰ ਦੀ ਸਥਿਤੀ ਵੀ ਬਹੁਤ ਵਿਗੜਦੀ ਦਿਖਾਈ ਦੇ ਰਹੀ ਹੈ , ਜਿਸ ਪ੍ਰਤੀ ਪੰਜਾਬ ਸਰਕਾਰ ਨੂੰ ਆਪਣੀ ਜ਼ਿਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਗੱਲਾਂ ਨੂੰ ਮੁੱਖ ਰੱਖਦੇ ਹੋਏ ਸੰਗਤਾਂ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਇਹ ਬੇਨਤੀ ਕੀਤੀ ਜਾ ਰਹੀ ਸੀ ਕਿ ਪੰਜਾਬ ਤੇ ਸਿੱਖਾਂ ਦੇ ਬਹੁਤ ਸਾਰੇ ਅਹਿਮ ਮਸਲਿਆਂ ਉੱਪਰ ਇੱਕ-ਮਿਕ ਹੋਕਰ ਗੁਰੂ ਸਾਹਿਬ ਜੀ ਵੱਲੋਂ ਬਖਸ਼ਿਸ਼ ਕੀਤੇ ਸਿਧਾਂਤ ਮੁਤਾਬਕ ਅਸੀਂ ਇਕੱਤਰ ਹੋਈਏ ਅਤੇ ਆਪਣੀ ਅਗਲੀ ਰਣਨੀਤੀ ਤੈਅ ਕਰੀਏ।

ਇਹ ਵੀ ਪੜ੍ਹੋ-  ਪੰਜਾਬ 'ਤੇ ਮੰਡਰਾ ਸਕਦੈ ਵੱਡਾ ਖ਼ਤਰਾ, ਪੌਂਗ ਡੈਮ ’ਚ ਵਧਿਆ ਪਾਣੀ ਦਾ ਪੱਧਰ

ਉਨ੍ਹਾਂ ਆਖਿਰ ਵਿਚ ਸਰਕਾਰਾਂ ਵੱਲੋਂ ਕਾਨੂੰਨੀ ਤੌਰ ‘ਤੇ ਸਜਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਸਿੱਖ ਜਵਾਨੀ ਨੂੰ ਰਿਹਾਅ ਤਾਂ ਕੀ ਕਰਨਾ ਹੈ, ਉਲਟਾ ਅੰਮ੍ਰਿਤ ਛਕਾ ਕੇ ਪਤਿਤਪੁਣੇ ਤੋਂ ਦੂਰ ਕਰਨ ਵਾਲੇ ਪੰਥਕ ਬਿਰਤੀ ਵਾਲੇ ਨੌਜਵਾਨਾਂ ’ਤੇ ਐੱਨ. ਐੱਸ. ਏ. ਅਤੇ ਯੋਆਪਾ ਵਰਗੀਆਂ ਗੰਭੀਰ ਧਰਾਵਾਂ ਲਗਾ ਕੇ ਜੇਲਾਂ ’ਚ ਡੱਕਿਆ ਜਾ ਰਿਹਾ ਹੈ, ਜੋਕਿ ਬੇਹੱਦ ਦੁਖ਼ਦਾਈ ਅਤੇ ਚਿੰਤਾਜਨਕ ਗੱਲ ਹੈ। ਇਸ ਮੌਕੇ ਉੱਤੇ ਹੋਰਨਾਂ ਤੋਂ ਇਲਾਵਾ ਪੰਥਕ ਆਗੂ ਸਰਦਾਰ ਗੁਰਸੇਵਕ ਸਿੰਘ ਜਵਾਹਰਕੇ, ਸੁਖਚੈਨ ਸਿੰਘ, ਪ੍ਰਗਟ ਸਿੰਘ ਜੱਲੂਪੁਰ ਖੈੜਾ, ਪਰਮਜੀਤ ਸਿੰਘ ਜੌਹਲ, ਚਰਨਦੀਪ ਸਿੰਘ ਭਿੰਡਰ, ਹਰਪ੍ਰੀਤ ਸਿੰਘ ਰੱਤਾ, ਸਤਵਿੰਦਰ ਸਿੰਘ ਜੌਹਲ ਅਤੇ ਪ੍ਰੇਮ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ-  ED ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ 'ਚ ਕੀਤਾ ਪੇਸ਼
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • Big statement
  • MP Amritpal singh
  • father
  • ਤਰਸੇਮ ਸਿੰਘ
  • ਅੰਮ੍ਰਿਤਪਾਲ ਸਿੰਘ
  • ਸਰਬਜੀਤ ਸਿੰਘ ਖਾਲਸਾ
  • ਵਿਸ਼ਾਲ ਪੰਥਕ ਕਾਨਫ਼ਰੰਸ

CM ਮਾਨ ਮਗਰੋਂ ਸਪੀਕਰ ਨੂੰ ਵੀ ਨਹੀਂ ਮਿਲੀ ਵਿਦੇਸ਼ ਦੌਰੇ ਲਈ ਮਨਜ਼ੂਰੀ, ਸਿਆਸੀ ਕਾਨਫ਼ਰੰਸ ਲਈ ਜਾਣਾ ਸੀ USA

NEXT STORY

Stories You May Like

  • sikh students federation  mehta  passes important resolutions
    ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ 82ਵੀਂ ਵਰੇਗੰਢ ਮੌਕੇ ਪੰਥਕ ਮੁੱਦਿਆਂ ’ਤੇ ਅਹਿਮ ਮਤੇ ਪਾਸ
  • mp charanjit channi major statement
    ਭਾਜਪਾ 'ਚ ਜਾਣ ਦੀਆਂ ਚੱਲ ਰਹੀਆਂ ਚਰਚਾਵਾਂ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
  • brahampura statement over shielding drug smugglers by akali leadership
    ਨਸ਼ਾ ਸਮੱਗਲਰਾਂ ਦੀ ਢਾਲ ਬਣੀ ਅਕਾਲੀ ਲੀਡਰਸ਼ਿਪ ਨੇ ਆਪਣੇ ਪੰਥਕ ਖ਼ਾਤਮੇ ’ਤੇ ਖ਼ੁਦ ਮੋਹਰ ਲਾਈ: ਬ੍ਰਹਮਪੁਰਾ
  • external involvance in gurughar
    ਗੁਰੂਘਰਾਂ ’ਚ ਵਿਅਕਤੀ-ਪੂਜਾ ਤੇ ਬਾਹਰੀ ਦਖ਼ਲ ਬਰਦਾਸ਼ਤ ਨਹੀਂ ; ਯੂਰਪੀ ਪੰਥਕ ਜਥੇਬੰਦੀਆਂ
  • joint panthic initiative by sikhs in germany
    ਜਰਮਨੀ ’ਚ ਸਿੱਖਾਂ ਦੀ ਸਾਂਝੀ ਪੰਥਕ ਪਹਿਲ, 31 ਮੈਂਬਰੀ ਕਮੇਟੀ ਦਾ ਗਠਨ
  • criminal case registered mps  mlas
    ਦੇਸ਼ ਦੇ 40% MP-MLAs ਵਿਰੁੱਧ ਦਰਜ ਕਰ ਹਨ ਅਪਰਾਧਿਕ ਮਾਮਲੇ, ਸੁਪਰੀਮ ਕੋਰਟ ਕਰੇਗਾ ਸੁਣਵਾਈ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼ ਭਾਟੀਆ ਦਾ ਵੱਡਾ ਬਿਆਨ
  • mp amritpal singh elections
    ਵੱਡੀ ਖ਼ਬਰ: 2027 ਵਿਚ 2 ਸੀਟਾਂ ਤੋਂ ਚੋਣ ਲੜ ਸਕਦੇ ਨੇ ਅੰਮ੍ਰਿਤਪਾਲ ਸਿੰਘ! ਜਾਣੋ ਕੀ ਹੈ ਪੂਰੀ ਰਣਨੀਤੀ
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • psssb  job  recruitment  candidate  apply
      PSSSB 'ਚ ਨਿਕਲੀ ਭਰਤੀ ! ਸਰਕਾਰੀ ਨੌਕਰੀ ਦੇ ਚਾਹਵਾਨ ਇੰਝ ਕਰਨ ਅਪਲਾਈ
    • arrested case
      ਪੁਲਸ ਅਤੇ BSF ਨੇ 12 ਕਿੱਲੋ ਤੋਂ ਵੱਧ ਹੈਰੋਇਨ ਸਮੇਤ 3 ਤਸਕਰ ਕੀਤੇ ਗ੍ਰਿਫ਼ਤਾਰ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • two accused arrested writing khalistani slogans on walls in amritsar
      ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਦੋ ਮੁਲਜ਼ਮ...
    • kewal singh dhillon statement
      ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਅਹਿਮ ਬਿਆਨ, ਵਿਰੋਧੀਆਂ...
    • minor dispute and threatened to shoot
      ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
    • ravneet bittu voice note
      ਵੱਡੀ ਖ਼ਬਰ: ਰਵਨੀਤ ਸਿੰਘ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ! ਕਿਹਾ- 'ਕਿੱਲੋ...
    • major bsf operation in amritsar  one kilogram of heroin and a drone seized
      ਅੰਮ੍ਰਿਤਸਰ 'ਚ BSF ਦੀ ਵੱਡੀ ਕਾਰਵਾਈ! ਇਕ ਕਿੱਲੋ ਹੈਰੋਇਨ ਤੇ ਡਰੋਨ ਬਰਾਮਦ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +