ਜਲੰਧਰ/ਅੰਮ੍ਰਿਤਸਰ (ਵੈੱਬ ਡੈਸਕ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 3 ਦਿਨਾਂ ਦੇ ਦੌਰੇ ’ਤੇ ਪੰਜਾਬ ਆ ਰਹੇ ਹਨ। 13 ਤੋਂ 15 ਸਤੰਬਰ ਤੱਕ ਦੇ ਇਸ ਦੌਰੇ ’ਚ ਉਹ ਕਈ ਅਹਿਮ ਪ੍ਰੋਗਰਾਮਾਂ ’ਚ ਹਿੱਸਾ ਲੈਣਗੇ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਕੀਤੀਆਂ ਗਈਆਂ ਕੁਝ ਵੱਡੀਆਂ ਗਾਰੰਟੀਆਂ ਨੂੰ ਵੀ ਪੂਰਾ ਕਰਨਗੇ। ਇਸੇ ਤਹਿਤ ਅੱਜ ਅੰਮ੍ਰਿਤਸਰ ਦੇ ਛੇਹਰਟਾ ਵਿਖੇ ਰੱਖੇ ਗਏ ਸਮਾਗਮ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸੂਬੇ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਪੰਜਾਬ ਦਾ ਪਹਿਲਾ ਸਕੂਲ ਆਫ਼ ਐਮੀਨੈਂਸ ਲੋਕ ਅਰਪਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਵਹਿਣ ਲੱਗੀ ਉਲਟੀ ਗੰਗਾ, ਦਿੱਲੀ ਤੇ ਚੰਡੀਗੜ੍ਹ ਤੋਂ ਉਦਯੋਗਾਂ ਨੇ ਪੰਜਾਬ ਵੱਲ ਕੀਤਾ ਰੁਖ਼
ਪੰਜਾਬ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਨੂੰ ਲੋਕਾਂ ਵਿਚਾਲੇ ਅਰਪਿਤ ਕਰਨ ਤੋਂ ਪਹਿਲਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ। ਜਗ ਬਾਣੀ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਕੀਤੀ ਗਈ ਇੰਟਰਵਿਊ ਵਿਚ ਹਰਜੋਤ ਬੈਂਸ ਨੇ ਕਿਹਾ ਕਿ ਅੱਜ ਮੇਰੇ ਅਤੇ ਪੂਰੇ ਮਹਿਕਮੇ ਲਈ ਬਹੁਤ ਵੱਡਾ ਖ਼ੁਸ਼ੀ ਦਾ ਦਿਨ ਹੈ। ਤਕਰੀਬਨ ਇਕ ਸਾਲ ਦੀ ਮਿਹਨਤ ਦਾ ਨਤੀਜਾ ਅੱਜ ਸਕੂਲ ਆਫ਼ ਐਮੀਨੈਂਸ ਦੇ ਨਾਲ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਲਈ ਵੱਡੀ ਸੌਗਾਤ ਦੇ ਕੇ ਜਾਣਗੇ। ਕੇਜਰੀਵਾਲ ਅਤੇ ਭਗਵੰਤ ਮਾਨ ਸਾਬ੍ਹ ਹਰ ਸਕੂਲ ਨੂੰ ਅੱਜ ਕੁਝ ਨਾ ਕੁਝ ਦੇ ਕੇ ਜ਼ਰੂਰ ਦੇ ਕੇ ਜਾਣਗੇ।
ਅੱਗੇ ਬੋਲੇਦ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਹੁਣ ਤੱਕ ਪੰਜਾਬ ਸਿਰਫ਼ ਹਰੀ ਕ੍ਰਾਂਤੀ ਲਈ ਜਾਣਿਆ ਜਾਂਦਾ ਸੀ ਪਰ ਹੁਣ ਪੰਜਾਬ ਸਿੱਖਿਆ ਦੀ ਕ੍ਰਾਂਤੀ ਲਈ ਵੀ ਜਾਣਿਆ ਜਾਵੇਗਾ। ਉਨ੍ਹਾਂ ਦਾਅਵਾ ਕਰਦੇ ਕਿਹਾ ਕਿ ਸਕੂਲ ਆਫ਼ ਐਮੀਨੈਂਸ ਵਿਚ ਜਿਹੋ ਜਿਹੇ ਡਿਜ਼ੀਚਲ ਕਲਾਸ ਰੂਮ ਬਣਾਏ ਗਏ ਹਨ, ਇਹੋ ਜਿਹੇ ਕਿਸੇ ਪ੍ਰਾਈਵੇਟ ਸਕੂਲ ਜਾਂ ਨਿੱਜੀ ਯੂਨੀਵਰਸਿਟੀ ਵਿਚ ਵੀ ਨਹੀਂ ਬਣੇ ਹੋਣਗੇ। ਇਹੀ ਇਕ ਬਹੁਤ ਵੱਡਾ ਬਦਲਾਅ ਹੈ। ਉਨ੍ਹਾਂ ਕਿਹਾ ਕਿ ਇਥੇ ਸਿਰਫ਼ ਕਲਾਸ ਰੂਮ ਹੀ ਨਹੀਂ ਸਗੋਂ ਇਥੋਂ ਦੀਆਂ ਲੈਬਸ ਵੀ ਨਵੀਆਂ ਤਕਨੀਕਾਂ ਨਾਲ ਲੈਸ ਹਨ।
ਇਹ ਵੀ ਪੜ੍ਹੋ- 90 ਸਾਲਾ ਬਜ਼ੁਰਗ ਮਾਂ ਦਾ ਚੁੱਪ-ਚੁਪੀਤੇ ਕਰ 'ਤਾ ਸਸਕਾਰ, ਫੁੱਲ ਚੁਗਣ ਵੇਲੇ ਪਰਿਵਾਰ 'ਚ ਪੈ ਗਿਆ ਭੜਥੂ, ਜਾਣੋ ਕਿਉਂ
ਹਰਜੋਤ ਬੈਂਸ ਨੇ ਕਿਹਾ ਕਿ ਸਪੋਰਟਸ ਵਿਚ ਬੱਚਿਆਂ ਨੂੰ ਬਾਸਕਿਟ ਬਾਲ, ਹੈਂਡ ਬਾਲ, ਬੈਡਮਿੰਟਨ, ਜਿੰਮ , ਗਤਕਾ, ਹਾਕੀ, ਬਾਕਸਿੰਗ, ਵਰਗੀਆਂ ਗੇਮਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ । ਉਨ੍ਹਾਂ ਕਿਹਾ ਕਿ ਪੰਜਾਬ ਦਾ ਪਹਿਲਾ ਅਜਿਹਾ ਸਕੂਲ ਹੋਵੇਗਾ, ਜਿੱਥੇ ਜਿੰਮ ਦੀ ਸਹੂਲਤ ਵੀ ਦਿੱਤੀ ਜਾ ਰਹੀ ਹੈ। ਅਗਲਾ ਟੀਚਾ ਦੱਸਦੇ ਹੋਏ ਹਰਜੋਤ ਬੈਂਸ ਨੇ ਕਿਹਾ ਕਿ ਸਕੂਲ ਵਿਚ 22 ਬੱਚੇ ਹਨ ਅਤੇ ਸਾਨੂੰ ਸਿਫ਼ਾਰਿਸ਼ਾਂ ਵੀ ਬਹੁਤ ਆ ਰਹੀਆਂ ਹਨ, ਹਰ ਮਹੀਨੇ ਅਜਿਹੇ ਹੀ ਸਕੂਲ ਵਿਚ ਪੰਜਾਬ ਵਿਚ ਵੇਖਣ ਨੂੰ ਮਿਲਣਗੇ। ਸਰਕਾਰੀ ਸਕੂਲਾਂ ਵਿਚ ਇਹੀ ਵੱਡਾ ਬਦਲਾਅ ਵੇਖਣ ਨੂੰ ਮਿਲੇਗਾ। ਆਉਣ ਵਾਲੇ ਦਿਨਾਂ ਵਿਚ ਵਧੀਆ ਕਦਮ ਸਿੱਖਿਆ ਦੇ ਖੇਤਰ ਵਿਚ ਚੁੱਕੇ ਜਾਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਨਾਜਾਇਜ਼ ਮਾਈਨਿੰਗ ਕਰ ਰਹੇ ਟਰੈਕਟਰ-ਟਰਾਲੀਆਂ ਸਮੇਤ 4 ਗ੍ਰਿਫ਼ਤਾਰ, 1 ਫਰਾਰ
NEXT STORY