ਅੰਮ੍ਰਿਤਸਰ (ਵੈੱਬ ਡੈਸਕ)- ਭਾਈ ਗਜਿੰਦਰ ਸਿੰਘ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਪਿਛਲੇ ਦਿਨੀਂ ਭਾਈ ਗਜਿੰਦਰ ਸਿੰਘ ਜੀ ਲਾਹੌਰ ਵਿਖੇ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦੀ ਮੌਤ ਕਾਰਨ ਦੇਸ਼ ਵਿਦੇਸ਼ ਦੀਆਂ ਸਿੱਖ ਸੰਗਤਾਂ ਦੇ ਵਿੱਚ ਸੋਗ ਦੀ ਲਹਿਰ ਹੈ। ਇਸ ਦੌਰਾਨ ਭਾਈ ਗਜਿੰਦਰ ਸਿੰਘ ਦੇ ਦਿਹਾਂਤ 'ਤੇ ਦੁਖ ਪ੍ਰਗਟਾਉਂਦਿਆ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਭਾਈ ਗਜਿੰਦਰ ਸਿੰਘ ਦੀ ਕੁਰਬਾਨੀ ਬਹੁਤ ਵੱਡੀ ਹੈ। ਜ਼ਿੰਦਗੀ ਦਾ ਬਹੁਤ ਲੰਮਾ ਸਮਾਂ ਉਨ੍ਹਾਂ ਨੇ ਬੇਵਤਨੀ ਹੋ ਕੇ ਗੁਜਾਰਿਆ ਹੈ। ਉਨ੍ਹਾਂ ਕਿਹਾ ਭਾਈ ਗਜਿੰਦਰ ਸਿੰਘ ਦੀ ਅੰਤਿਮ ਅਰਦਾਸ ਸ੍ਰੀ ਅਕਾਲ ਤਖਤ ਸਾਹਿਬ ਕੀਤੀ ਗਈ ਹੈ ਅਤੇ ਸਮੂੱਚੇ ਪੰਥ ਦੀਆਂ ਜਥੇਬੰਦੀਆਂ ਨੇ ਅਰਦਾਸ 'ਚ ਸ਼ਮੂਲੀਅਤ ਕੀਤੀ ਹੈ।
ਇਹ ਵੀ ਪੜ੍ਹੋ-ਇੰਗਲੈਂਡ ਦੇ ਗੁਰਦੁਆਰਾ ਸਾਹਿਬ 'ਚ ਹਮਲਾ ਕਰਨ ਦੀ ਘਟਨਾ ਦੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਨਿੰਦਾ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਭਾਈ ਗਜਿੰਦਰ ਸਿੰਘ ਦੀ ਸ਼ਹਾਦਤ ਨੂੰ ਭੁਲਾਇਆ ਨਹੀਂ ਜਾ ਸਕਦਾ ਅਤੇ ਅਕਸਰ ਹੀ ਮੁਲਕ 'ਚ ਸਾਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਭਾਈ ਗਜਿੰਦਰ ਸਿੰਘ ਨੇ ਜਹਾਜ਼ ਅਗਵਾ ਕੀਤਾ ਸੀ ਨਾ ਕੀ ਕੋਈ ਹਿੰਸਾ ਕੀਤੀ ਸੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਈ ਗਜਿੰਦਰ ਸਿੰਘ ਨੇ ਭਾਰਤ ਸਰਕਾਰ ਦੇ ਕੰਨ ਖੋਲ੍ਹਣ ਵਾਸਤੇ ਜ਼ਹਾਜ ਨੂੰ ਅਗਵਾ ਕੀਤਾ ਸੀ, ਬਿਲਕੁਲ ਉਸੇ ਤਰ੍ਹਾਂ ਜਿਵੇਂ 1929 'ਚ ਭਗਤ ਸਿੰਘ ਨੇ ਬ੍ਰਿਟਿਸ਼ ਸਰਕਾਰ ਦੇ ਕੰਨ ਖੋਲ੍ਹਣ ਵਾਸਤੇ ਦਿੱਲੀ ਦੇ ਸੈਂਟਰਲ ਅਸੈਂਬਲੀ ਹਾਲ 'ਚ ਬੰਬ ਸੁੱਟਿਆ ਸੀ, ਉੱਥੇ ਵੀ ਭਗਤ ਸਿੰਘ ਦਾ ਮਕਸਦ ਕਿਸੇ ਨੂੰ ਮਾਰਨਾ ਨਹੀਂ ਸੀ। ਉਸੇ ਤਰ੍ਹਾਂ ਭਾਈ ਗਜਿੰਦਰ ਸਿੰਘ ਦਾ ਜੋ ਕਾਰਨਾਮਾ ਸੀ ਸਿਰਫ਼ ਭਾਰਤ ਸਰਕਾਰ ਦੇ ਕੰਨਾਂ ਤੱਕ ਆਪਣੇ ਜਾਇਜ਼ ਹੱਕਾਂ ਦੀ ਆਵਾਜ਼ ਪਹੁੰਚਾਉਣਾ ਸੀ ਪਰ ਕਾਂਗਰਸ ਭਾਰਤ ਸਰਕਾਰ 'ਚ ਹਮੇਸ਼ਾ ਹੀ ਲੰਮਾ ਸਮਾਂ ਰਹੀ ਹੈ, ਜਿਸ ਨੇ ਸਿੱਖਾਂ ਲਈ ਦੋਹਰੇ ਮਾਪਦੰਡ ਅਖਤਿਆਰ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖ ਗਜਿੰਦਰ ਸਿੰਘ ਦੀ ਤਸਵੀਰ ਸਿੱਖਾਂ ਦੇ ਦਿਲਾਂ 'ਚ ਹਮੇਸ਼ਾ ਰਹੇਗੀ ਅਤੇ ਅਸੀਂ ਉਨ੍ਹਾਂ ਦਾ ਸਤਿਕਾਰ ਕਰਦੇ ਹਾਂ। ਇਹ ਸਾਡੇ ਕੌਮੀ ਯੋਧੇ ਨੇ ਅਸੀਂ ਹਮੇਸ਼ਾ ਇਨ੍ਹਾਂ ਦਾ ਸਤਿਕਾਰ ਕਰਦੇ ਰਹਾਂਗੇ।
ਇਹ ਵੀ ਪੜ੍ਹੋ- ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨਿੰਦਣਯੋਗ : ਐਡਵੋਕੇਟ ਧਾਮੀ
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਬੀਤੇ ਦਿਨੀਂ 25 ਜੂਨ ਨੂੰ ਐਮਰਜੈਂਸੀ ਹੱਤਿਆ ਡੇ ਮਨਾਉਣ ਦਾ ਐਲਾਨ ਕੀਤਾ ਗਿਆ ਹੈ ਕਿਉਂਕਿ ਉਸ ਵੇਲੇ ਦੇ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਐਮਰਜੈਂਸੀ ਲਗਾਈ ਗਈ ਸੀ। ਸਿੱਖਾਂ ਨੂੰ ਹਮੇਸ਼ਾ ਹੀ ਦੇਸ਼ ਧ੍ਰੋਹੀ ਕਿਹਾ ਜਾਂਦਾ ਹੈ ਜਦਕਿ ਦੇਸ਼ ਦੇ ਹਿੱਤ ਵਿੱਚ ਹਮੇਸ਼ਾ ਸਿੱਖ ਹੀ ਖੜ੍ਹਦੇ ਆਏ ਹਨ ਜਿਨ੍ਹਾਂ ਲੋਕਾਂ ਨੇ ਸੰਵਿਧਾਨ ਦਾ ਜਬਰ-ਜ਼ਿਨਾਹ ਕੀਤਾ ਹੈ ਉਨ੍ਹਾਂ ਨੂੰ ਦੇਸ਼ 'ਚ ਦੇਸ਼ ਦੇ ਹਿੱਤ ਵਿੱਚ ਦੱਸਿਆ ਜਾਂਦਾ ਹੈ ਅਤੇ ਜਿਨ੍ਹਾਂ ਨੇ ਐਮਰਜੈਂਸੀ ਖ਼ਿਲਾਫ਼ ਮੋਰਚੇ ਲਗਾਏ ਉਨ੍ਹਾਂ ਨੂੰ ਦੇਸ਼ ਧ੍ਰੋਹ ਕਿਹਾ ਜਾਂਦਾ ਹੈ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਦੀ ਰਿਹਾਈ ਵਾਸਤੇ ਦੋ ਗੈਰ ਸਿੱਖ ਵਿਅਕਤੀਆਂ ਵੱਲੋਂ ਵੀ ਜਹਾਜ਼ ਅਗਵਾਹ ਕੀਤਾ ਗਿਆ ਸੀ। ਬਾਅਦ ਵਿੱਚ ਉਹਨਾਂ ਨੂੰ ਸਰਕਾਰ ਦੇ ਵਿੱਚ ਵਜ਼ੀਰੀਆਂ ਦਿੱਤੀਆਂ ਗਈਆਂ ਸਨ।
ਗਿਆਨੀ ਹਰਪ੍ਰੀਤ ਸਿੰਘ ਅੱਗੇ ਬੋਲਦੇ ਹੋਏ ਕਿਹਾ ਕਿ ਤਜਿੰਦਰ ਪਾਲ ਸਿੰਘ ਟੀਮਾਂ ਨੇ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਹੱਕ 'ਚ ਇੱਕ ਵੀਡੀਓ ਪਾਈ ਤਾਂ ਰਾਜਸਥਾਨ ਦੇ ਗੰਗਾਨਗਰ ਦੀ ਪੁਲਸ ਨੇ ਉਹਨਾਂ 'ਤੇ ਦੇਸ਼ ਧ੍ਰੋਹੀ ਦਾ ਮਾਮਲਾ ਦਰਜ ਕਰ ਲਿਆ ਜੋ ਕਿ ਸਰਾਸਰ ਗਲਤ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਅੰਮ੍ਰਿਤਪਾਲ ਸਿੰਘ ਨੂੰ ਵੋਟ ਪਾਈ ਹੈ। ਇਸ ਹਿਸਾਬ ਨਾਲ ਉਹਨਾਂ 'ਤੇ ਵੀ ਫਿਰ ਮਾਮਲਾ ਦਰਜ ਹੋਣਾ ਚਾਹੀਦਾ ਸੀ।
ਇਹ ਵੀ ਪੜ੍ਹੋ- ਚੀਫ਼ ਖ਼ਾਲਸਾ ਦੀਵਾਨ ਵੱਲੋਂ ਇੰਗਲੈਂਡ ਵਿਖੇ ਗੁਰੂ ਘਰ ’ਚ ਸਿੱਖ ਸੰਗਤਾਂ ’ਤੇ ਕਿਰਪਾਨਾਂ ਨਾਲ ਹੋਏ ਹਮਲੇ ਦੀ ਨਿਖੇਧੀ
ਦੱਸਣਯੋਗ ਹੈ ਕਿ ਦਲ ਖਾਲਸਾ ਦੇ ਬਾਨੀ ਭਾਈ ਗਜਿੰਦਰ ਸਿੰਘ ਦਾ ਲਾਹੌਰ ਦੇ ਹਸਪਤਾਲ ਵਿੱਚ ਅਕਾਲ ਚਲਾਨਾ ਪਿਛਲੇ ਕੁਝ ਦਿਨ ਪਹਿਲਾਂ ਦਿਲ ਦਾ ਦੌਰਾ ਪੈਣ ਕਰਕੇ ਹੋ ਗਿਆ ਸੀ। ਜਿਸ ਤੋਂ ਬਾਅਦ ਅੱਜ ਭਾਈ ਗਜਿੰਦਰ ਸਿੰਘ ਦਾ ਸ੍ਰੀ ਅਕਾਲ ਤਖਤ ਸਾਹਿਬ ਦੇ ਗੁਰਦੁਆਰਾ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅੰਤਿਮ ਅਰਦਾਸ ਕੀਤੀ ਗਈ । ਇਸ ਦੌਰਾਨ ਦਲ ਖਾਲਸਾ ਦੇ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਮੇਤ ਕਈ ਵੱਡੀਆਂ ਸ਼ਖਸ਼ੀਅਤਾਂ ਹਾਜ਼ਰ ਰਹੀਆਂ ।
ਇਹ ਵੀ ਪੜ੍ਹੋ- ਜੰਮੂ-ਕਸ਼ਮੀਰ ’ਚ ਦਿਨੋਂ-ਦਿਨ ਵੱਧ ਰਹੀ ਹੈ ਪੰਜਾਬੀ ਸੈਲਾਨੀਆਂ ਦੀ ਗਿਣਤੀ, ਪਿਛਲੇ ਸਾਲ ਨਾਲੋਂ 96 ਫੀਸਦੀ ਹੋਇਆ ਵਾਧਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਹੋਈ ਮੌਤ
NEXT STORY