ਜਲੰਧਰ (ਧਵਨ)–ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਹੈ ਕਿ ਦੇਸ਼ ਵਿਚ ਪੰਜਾਬ ਹੀ ਇਕੋ-ਇਕ ਅਜਿਹਾ ਸੂਬਾ ਹੈ ਜਿੱਥੇ 90 ਫ਼ੀਸਦੀ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਬੀਤੇ ਦਿਨ ਗੁਰਦੁਆਰਾ ਸਾਹਿਬ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਜੰਡਿਆਲਾ ਗੁਰੂ ਵਿਚ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਵਸ ਮੌਕੇ ਮੱਥਾ ਟੇਕਣ ਤੋਂ ਬਾਅਦ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਾਬਾ ਜੀਵਨ ਸਿੰਘ ਜਿਨ੍ਹਾਂ ਨੂੰ ਰੰਗਰੇਟੇ ਗੁਰੂ ਦੇ ਬੇਟੇ ਦੇ ਨਾਂ ਨਾਲ ਜਾਣਿਆ ਜਾਂਦਾ ਸੀ, ਦਾ ਜੀਵਨ ਸਮੁੱਚੀ ਮਨੁੱਖਤਾ ਨੂੰ ਪ੍ਰੇਰਣਾ ਦਿੰਦਾ ਹੈ।
ਇਹ ਵੀ ਪੜ੍ਹੋ- ਜਲੰਧਰ 'ਚ 7 ਸਾਲਾ ਬੱਚੇ ਨੂੰ 100 ਮੀਟਰ ਤੱਕ ਘੜੀਸਦੀ ਲੈ ਗਈ 'ਥਾਰ', ਪਿਓ ਸਾਹਮਣੇ ਤੜਫ਼-ਤੜਫ਼ ਕੇ ਨਿਕਲੀ ਜਾਨ
ਉਨ੍ਹਾਂ ਕਿਹਾ ਕਿ ਪੰਜਾਬ ਨੇ ਬਿਜਲੀ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਉਠਾਏ ਹਨ ਅਤੇ ਸੂਬੇ ਵਿਚ ਹੁਣ ਬਿਜਲੀ ਦੀ ਕੋਈ ਕਮੀ ਨਹੀਂ ਹੈ। ਲੋਕਾਂ ਨੂੰ 24 ਘੰਟੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਤੇਜ਼ੀ ਨਾਲ ਵਿਕਾਸ ਵੱਲ ਵੱਧ ਰਿਹਾ ਹੈ ਅਤੇ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਗਈਆਂ ਗਾਰੰਟੀਆਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਵਿਚ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਸੱਤਾ ਵਿਚ ਆਉਣ ਤੋਂ ਬਾਅਦ ਪੂਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ, ਉਹ ਬੱਚਤ ਹੋਣ ਵਾਲੇ ਪੈਸੇ ਦੀ ਵਰਤੋਂ ਆਪਣੇ ਪਰਿਵਾਰ ਅਤੇ ਬੱਚਿਆਂ ਦੀ ਖ਼ੁਸ਼ਹਾਲੀ ਵੱਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬਿਜਲੀ ਬਿੱਲਾਂ ਦੀ ਬੱਚਤ ਹੋਣ ਨਾਲ ਲੋਕਾਂ ਦਾ ਜੀਵਨ ਪੱਧਰ ਸੁਧਰਿਆ ਹੈ।
ਇਹ ਵੀ ਪੜ੍ਹੋ- ਵਿਆਹ ਦੇ 7 ਮਹੀਨਿਆਂ 'ਚ ਹੀ NRI ਪਤੀ ਨੇ ਵਿਖਾਏ ਅਸਲੀ ਰੰਗ, ਵਿਦੇਸ਼ ਜਾ ਕੇ ਕੀਤਾ ਇਹ ਕਾਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ
ਪੰਜਾਬ ਪੁਲਸ ਨੇ ਅਪਰਾਧਕ ਪਿਛੋਕੜ ਵਾਲੇ ਵਿਅਕਤੀਆਂ ਨਾਲ ਸਬੰਧਤ 206 ਥਾਵਾਂ ’ਤੇ ਮਾਰੇ ਛਾਪੇ
NEXT STORY