ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਵਿਧਾਇਕ ਗਨੀਵ ਕੌਰ ਮਜੀਠੀਆ ਨੇ 'ਧਿਆਨ ਦਿਵਾਊ ਨੋਟਿਸ' ਦੌਰਾਨ ਸੂਬੇ 'ਚ ਹੋਈ ਗੜ੍ਹੇਮਾਰੀ ਤੇਜ਼ ਹਵਾਵਾਂ ਕਾਰਨ ਹੋਏ ਫ਼ਸਲੀ ਨੁਕਸਾਨ ਵੱਲ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦਾ ਧਿਆਨ ਦਿਵਾਇਆ। ਇਸ ਦਾ ਜਵਾਬ ਦਿੰਦੇ ਹੋਏ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਸ ਸਬੰਧੀ ਰੈਗੂਲਰ ਗਿਰਦਾਵਰੀ ਕਰਵਾਉਣ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਨਿਰਧਾਰਿਤ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ 'ਚ ਮੰਤਰੀ ਹਰਜੋਤ ਬੈਂਸ ਨੇ ਸਰਕਾਰੀ ਸਕੂਲਾਂ ਨੂੰ ਲੈ ਕੇ ਕੀਤਾ ਵੱਡਾ ਐਲਾਨ (ਵੀਡੀਓ)
ਉਨ੍ਹਾਂ ਦੱਸਿਆ ਕਿ ਕੁਦਰਤੀ ਆਫ਼ਤ ਵਾਪਰਨ ਦੇ 10 ਦਿਨਾਂ ਬਾਅਦ ਵਿਸ਼ੇਸ਼ ਗਿਰਦਾਵਰੀ ਦਾ ਉਪਬੰਧ ਹੈ। ਇਸ ਲਈ ਬੀਤੇ ਦਿਨਾਂ 'ਚ ਜੇਕਰ ਸਰਕਾਰ ਵਲੋਂ ਨੋਟੀਫਾਈਡ ਕੁਦਰਤੀ ਆਫ਼ਤਾਂ ਕਾਰਨ ਫ਼ਸਲਾਂ ਦਾ ਕੋਈ ਨੁਕਸਾਨ ਹੋਇਆ ਹੈ ਤਾਂ ਉਹ ਸੂਬੇ ਦੇ ਡਿਪਟੀ ਕਮਿਸ਼ਨਰਾਂ ਵਲੋਂ ਕੀਤੀ ਜਾਣ ਵਾਲੀ ਰੈਗੂਲਰ ਗਿਰਦਾਵਰੀ, ਵਿਸ਼ੇਸ਼ ਗਿਰਦਾਵਰੀ 'ਚ ਕਵਰ ਹੋ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੂੰ ਲੈ ਕੇ ਹਾਈਕੋਰਟ ਦੀ ਸਖ਼ਤ ਟਿੱਪਣੀ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਲ ਮੰਤਰੀ ਨੇ ਕਿਹਾ ਕਿ ਡਿਪਟੀ ਕਮਿਸ਼ਨਰਾਂ ਵਲੋਂ ਫ਼ਸਲਾਂ ਦੇ ਖ਼ਰਾਬੇ ਦੀਆਂ ਤਜਵੀਜ਼ਾਂ ਪ੍ਰਾਪਤ ਹੋਣ 'ਤੇ ਨਿਯਮਾਂ/ਹਦਾਇਤਾਂ ਮੁਤਾਬਕ ਬਣਦੀ ਲੋੜੀਂਦੀ ਕਾਰਵਾਈ ਕਰ ਲਈ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਟਿਆਲਾ ’ਚ ਦਿਲ ਕੰਬਾਊ ਵਾਰਦਾਤ, 16 ਸਾਲਾ ਕੁੜੀ ਦਾ ਚਾਕੂ ਮਾਰ-ਮਾਰ ਕਤਲ, ਸਦਮੇ ’ਚ ਛੋਟੀ ਭੈਣ ਦੀ ਵੀ ਮੌਤ
NEXT STORY