ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਚਾਲੂ ਵਿੱਤੀ ਸਾਲ 2023-24 ਦੌਰਾਨ ਹੁਣ ਤੱਕ ਸੂਬੇ ਦੇ ਕੁੱਲ 70,86,273 ਘਰੇਲੂ ਖਪਤਕਾਰਾਂ ਨੂੰ ‘ਜ਼ੀਰੋ ਬਿਜਲੀ ਬਿੱਲ’ ਪ੍ਰਾਪਤ ਹੋਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ. ਐੱਸ. ਪੀ. ਸੀ. ਐੱਲ.) ਦੇ 77,23,309 ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਅਤੇ 600 ਯੂਨਿਟ ਪ੍ਰਤੀ ਬਿਲਿੰਗ ਸਾਈਕਲ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਗਈ। ਬਿਜਲੀ ਮੰਤਰੀ ਨੇ ਕਿਹਾ ਕਿ ਇਸ ਤਰ੍ਹਾਂ ਵਿੱਤੀ ਸਾਲ 2021-22 ’ਚ 200 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਸਪਲਾਈ ਦਾ ਲਾਭ ਲੈਣ ਵਾਲੇ 22,48,065 ਖ਼ਪਤਕਾਰਾਂ ਦੇ ਮੁਕਾਬਲੇ ਲਾਭਪਾਤਰੀਆਂ ਦੀ ਗਿਣਤੀ ’ਚ ਮਹੱਤਵਪੂਰਨ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਧਦੀ ਮਹਿੰਗਾਈ ਅਤੇ ਖਾਸਤੌਰ ’ਤੇ ਊਰਜਾ ਦੀਆਂ ਵੱਧ ਦੀਆਂ ਕੀਮਤਾਂ ਦੇ ਮੱਦੇਨਜ਼ਰ ਇਹ ਪਹਿਲਕਦਮੀ 90 ਪ੍ਰਤੀਸ਼ਤ ਘਰੇਲੂ ਖ਼ਪਤਕਾਰਾਂ ਨੂੰ ਰਾਹਤ ਪ੍ਰਦਾਨ ਕਰਨ ’ਚ ਮਦਦਗਾਰ ਸਾਬਤ ਹੋਈ ਹੈ।
ਇਹ ਵੀ ਪੜ੍ਹੋ : ਬਜਟ ਸੈਸ਼ਨ ਦੇ ਆਖਿਰੀ ਦਿਨ ਕੇਂਦਰ ਸਰਕਾਰ ’ਤੇ ਵਰ੍ਹੇ ਮੁੱਖ ਮੰਤਰੀ ਮਾਨ, ਵਿਰੋਧੀਆਂ ਨੂੰ ਵੀ ਕੀਤੀ ਇਹ ਅਪੀਲ
ਲਾਭਪਾਤਰੀਆਂ ਦਾ ਜ਼ਿਲ੍ਹਾਵਾਰ ਵੇਰਵਾ ਦਿੰਦਿਆਂ ਬਿਜਲੀ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਤੋਂ 7,43,631, ਪਟਿਆਲਾ ਤੋਂ 5,21,301, ਅੰਮ੍ਰਿਤਸਰ ਤੋਂ 5,15,352, ਹੁਸ਼ਿਆਰਪੁਰ ਤੋਂ 4,60,033, ਸ੍ਰੀ ਮੁਕਤਸਰ ਸਾਹਿਬ ਤੋਂ 4,13,788, ਗੁਰਦਾਸਪੁਰ ਤੋਂ 3,96,757, ਜਲੰਧਰ ਤੋਂ 3,95,369, ਰੋਪੜ ਤੋਂ 3,78,330, ਤਰਨਤਾਰਨ ਤੋਂ 3,30,010, ਕਪੂਰਥਲਾ ਤੋਂ 3,01,901, ਸ਼ਹੀਦ ਭਗਤ ਸਿੰਘ ਨਗਰ ਤੋਂ 2,96, 757, ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ 2,88,499, ਬਠਿੰਡਾ ਤੋਂ 2,83,177, ਸ੍ਰੀ ਫਤਹਿਗੜ੍ਹ ਸਾਹਿਬ ਤੋਂ 2,57,264, ਸੰਗਰੂਰ ਤੋਂ 2,35,670, ਮੋਗਾ ਤੋਂ 2,13,871, ਬਰਨਾਲਾ ਤੋਂ 1,98,061, ਫਿਰੋਜ਼ਪੁਰ ਤੋਂ 1,93,159, ਮਾਨਸਾ ਤੋਂ 1,88,785, ਪਠਾਨਕੋਟ ਤੋਂ 1,70,039, ਫਰੀਦਕੋਟ ਤੋਂ 1,42,580, ਮਾਲੇਰਕੋਟਲਾ ਤੋਂ 97,553 ਅਤੇ ਫਾਜ਼ਿਲਕਾ ਤੋਂ 64,386 ਘਰੇਲੂ ਖਪਤਕਾਰਾਂ ਨੇ ਵਿੱਤੀ ਸਾਲ 2024-25 ’ਚ ਜ਼ੀਰੋ ਬਿਜਲੀ ਬਿੱਲ ਪ੍ਰਾਪਤ ਕੀਤਾ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਅਕਤੀਆਂ ਲਈ ਵੱਡਾ ਐਲਾਨ
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇਸ ਪ੍ਰਾਪਤੀ ਦੀ ਮਹੱਤਤਾ ’ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਇਹ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਸਾਰਿਆਂ ਲਈ ਕਿਫਾਇਤੀ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਪ੍ਰਤੀ ਇਸ ਦੇ ਸਮਰਪਣ ਦਾ ਪ੍ਰਮਾਣ ਹੈ।
ਇਹ ਵੀ ਪੜ੍ਹੋ : ਪਟਿਆਲਾ ’ਚ ਗਰਜੇ ਮੁੱਖ ਮੰਤਰੀ ਮਾਨ, ਦਲ ਬਦਲੂ ਤੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਲਿਆ ਆੜੇ ਹੱਥੀਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
NEXT STORY