ਚੰਡੀਗੜ੍ਹ (ਵੈੱਬ ਡੈਸਕ)- ਲੋਕ ਸਭਾ ਚੋਣਾਂ ਵਿਚ ਹਾਰ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਦੀ ਚੰਡੀਗੜ੍ਹ ਵਿਚ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ। ਮੀਟਿੰਗ ਵਿਚ ਜਿੱਥੇ ਪਾਰਟੀ ਦੇ ਕਮਜ਼ੋਰ ਹੋਣ ਦੀ ਸਮੀਖਿਆ ਕੀਤੀ, ਉਥੇ ਹੀ ਭਾਜਪਾ ਨਾਲ ਗਠਜੋੜ ਨਾ ਕਰਨ ਦੇ ਸੁਖਬੀਰ ਬਾਦਲ ਦੇ ਫ਼ੈਸਲੇ ਦੀ ਸ਼ਲਾਘਾ ਵੀ ਕੀਤੀ ਗਈ।
ਅਕਾਲੀ ਦਲ ਦੀ ਇਸ ਮੀਟਿੰਗ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨਾਂ ਨੇ ਦੋਸ਼ ਲਾਇਆ ਹੈ ਕਿ ਸਰਕਾਰ ਪੰਥ ਅਤੇ ਪੰਜਾਬ ਨੂੰ ਆਗੂ ਰਹਿਤ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਸ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਨੇ ਰਾਜਨੀਤੀ ਤੋਂ ਉਪਰ ਸਿਧਾਂਤਾਂ ਨੂੰ ਰੱਖਿਆ ਹੈ। ਇਸ ਮੀਟਿੰਗ ਵਿੱਚ ਸੁਖਬੀਰ ਬਾਦਲ ਦੇ ਭਾਜਪਾ ਨਾਲ ਗਠਜੋੜ ਨਾ ਕਰਨ ਦੇ ਫ਼ੈਸਲੇ ਦੀ ਸ਼ਲਾਘਾ ਕੀਤੀ ਗਈ। ਲੋਕ ਸਭਾ ਚੋਣਾਂ ਵਿਚ ਪਾਰਟੀ ਦੀ ਹਾਰ ਨਾਲ ਨੇਤਾਵਾਂ ਨੂੰ ਸੁਖਬੀਰ ਸਿੰਘ ਬਾਦਲ ਨੇ ਨਿਰਾਸ਼ ਨਾ ਹੋਣ ਦੀ ਸਲਾਹ ਦਿੱਤੀ।ਉਥੇ ਹੀ ਇਸ ਮੌਕੇ ਸੁਖਬੀਰ ਸਿੰਘ ਬਾਦਲ ਵੱਲੋਂ ਭਾਜਪਾ 'ਤੇ ਵੱਡੇ ਇਲਜ਼ਾਮ ਲਗਾਏ ਗਏ ਹਨ। ਵੱਡਾ ਇਲਜ਼ਾਮ ਲਾਉਂਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੂੰ ਤੋੜਨ ਪਿੱਛੇ ਭਾਜਪਾ ਤੇ ਏਜੰਸੀਆਂ ਦਾ ਹੱਥ ਹੈ। ਪਾਰਟੀ ਨੂੰ ਤੋੜਨ ਲਈ ਅੰਦਰੋਂ ਹੀ ਮੌਕਾਪ੍ਰਸਤ ਲੋਕ ਖੜ੍ਹੇ ਕੀਤੇ ਗਏ ਹਨ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਨਿਰਾਸ਼ ਨੇਤਾਵਾਂ ਨੂੰ ਮਹਾਰਾਸ਼ਟਰ ਤੋਂ ਸਿੱਖ ਲੈਣੀ ਚਾਹੀਦੀ ਹੈ। ਮਹਾਰਾਸ਼ਟਰ ਨੇ ਜਾਅਲੀ ਪਾਰਟੀਆਂ ਨੂੰ ਨਕਾਰਿਆ ਹੈ। ਸਮਾਂਅੰਤਰ ਪਾਰਟੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਾਜਪਾ ਨੇ ਖੇਤਰੀ ਪਾਰਟੀ ਤੋੜੀ ਪਰ ਲੋਕਾਂ ਡਮੀ ਰਚਨ ਨੂੰ ਖਾਰਿਜ ਕਰ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ: ਪਲਟ ਗਈ ਸਵਾਰੀਆਂ ਨਾਲ ਭਰੀ ਮਿਨੀ ਬੱਸ, ਪੈ ਗਿਆ ਚੀਕ-ਚਿਹਾੜਾ
ਉਥੇ ਹੀ ਬਲਵਿੰਦਰ ਸਿੰਘ ਭੂੰਦੜ ਨੇ ਪਾਰਟੀ ਵਿਤੋਂ ਬਾਗੀ ਹੋਏ ਆਗੂਆਂ ਨੂੰ ਠੋਕਵਾਂ ਜਵਾਬ ਦਿੱਤਾ ਹੈ। ਉਨ੍ਹਾਂ ਜਲੰਧਰ ਵਿਖੇ ਬਾਗੀ ਆਗੂਆਂ ਵੱਲੋਂ ਕੀਤੀ ਗਈ ਮੀਟਿੰਗ ਵਿਚ ਸੁਖਬੀਰ ਬਾਦਲ ਦੇ ਅਸਤੀਫ਼ਾ ਦੇਣ ਲਈ ਸਰਬਸੰਮਤੀ ਨਾਲ ਪਾਸੇ ਕੀਤੇ ਗਏ ਮਤੇ 'ਤੇ ਬੋਲਦੇ ਹੋਏ ਬਲਵਿੰਦਰ ਭੂੰਦੜ ਨੇ ਕਿਹਾ ਕਿ 99 ਫ਼ੀਸਦੀ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਹਨ। ਕੁਝ ਲੋਕ ਹੀ ਬਹੁ ਗਿਣਤੀ ਨਾਲ ਸਹਿਮਤ ਨਹੀਂ ਹਨ। ਉਨ੍ਹਾਂ ਕਿਹਾ ਕਿ ਜੋ ਦਿੱਲੀ ਦੀ ਗੱਦੀ 'ਤੇ ਬੈਠਦਾ ਹੈ, ਉਹ ਸਿੱਖੀ ਨੂੰ ਖ਼ਤਮ ਕਰਦਾ ਹੈ। ਕੀ ਅਸੀਂ ਬਿਨ੍ਹਾਂ ਮੁੱਦਿਆਂ ਦੇ ਭਾਜਪਾ ਨਾਲ ਸਮਝੌਤਾ ਕਰ ਲੈਂਦੇ। ਉਨ੍ਹਾਂ ਕਿਹਾ ਕਿ ਮੈਂ ਇਕ ਵਾਰ ਨਹੀਂ ਵਾਰ-ਵਾਰ ਇਹੀ ਕਹਿੰਦਾ ਹਾਂ ਕਿ ਭਾਜਪਾ ਨਾਲ ਸਾਡਾ ਕੋਈ ਸਮਝੌਤਾ ਨਹੀਂ ਹੋ ਸਕਦਾ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਭਾਖੜਾ ਨਹਿਰ 'ਚ ਪਿਆ ਪਾੜ, ਇਹ ਪਿੰਡ ਡੁੱਬਣ ਦੇ ਕੰਢੇ, ਸੈਂਕੜੇ ਏਕੜ ਫ਼ਸਲ ਤਬਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਵੱਡੀ ਖ਼ਬਰ : ਸੁਖਬੀਰ ਬਾਦਲ ਖ਼ਿਲਾਫ਼ ਬੀਬੀ ਜਗੀਰ ਕੌਰ ਨੇ ਖੋਲ੍ਹਿਆ ਮੋਰਚਾ, ਅਸਤੀਫ਼ੇ ਦੀ ਕੀਤੀ ਮੰਗ
NEXT STORY