ਜਲੰਧਰ (ਵਿਸ਼ੇਸ਼)-ਪੰਜਾਬ ਦੀ ਸਿਆਸਤ ’ਚ ਵਾਪਰੇ ਵੱਡੇ ਘਟਨਾਚੱਕਰ ਤੋਂ ਬਾਅਦ ਇਹ ਚਰਚਾ ਤੇਜ਼ ਹੋ ਗਈ ਹੈ ਕਿ ਭਾਰਤੀ ਜਨਤਾ ਪਾਰਟੀ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ 'ਹਿੰਦੂ ਕਾਰਡ' ਖੇਡਣ ਦੀ ਰਣਨੀਤੀ ਅਪਣਾ ਸਕਦੀ ਹੈ। ਸਿਆਸੀ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਸੂਬੇ ’ਚ ਹਿੰਦੂ ਅਤੇ ਦਲਿਤ ਵੋਟਰਾਂ ਦੀ ਸਾਂਝੀ ਗਿਣਤੀ ਕਾਫ਼ੀ ਜ਼ਿਆਦਾ ਹੈ, ਜੋ ਕਿਸੇ ਵੀ ਚੋਣ ਸਮੀਕਰਨ ਨੂੰ ਪ੍ਰਭਾਵਿਤ ਕਰ ਸਕਦੀ ਹੈ। ਭਾਜਪਾ ’ਚ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ 7 ਸੰਸਦ ਮੈਂਬਰਾਂ ’ਚੋਂ 5 ਹਿੰਦੂ ਭਾਈਚਾਰੇ ਦੇ ਹਨ। ਇਨ੍ਹਾਂ ’ਚ ਰਾਘਵ ਚੱਢਾ, ਅਸ਼ੋਕ ਮਿੱਤਲ, ਸਵਾਤੀ ਮਾਲੀਵਾਲ, ਸੰਦੀਪ ਪਾਠਕ ਅਤੇ ਰਾਜਿੰਦਰ ਗੁਪਤਾ ਸ਼ਾਮਲ ਹਨ। ਹਰਭਜਨ ਸਿੰਘ ਅਤੇ ਵਿਕਰਮਜੀਤ ਸਾਹਨੀ ਸਿੱਖ ਭਾਈਚਾਰੇ ਨਾਲ ਸਬੰਧਤ ਹਨ।
ਇਹ ਵੀ ਪੜ੍ਹੋ: ਸ਼ਨੀਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ
ਇਸ ਘਟਨਾਚੱਕਰ ਨੂੰ ਭਾਜਪਾ ਦੀ ਇਕ ਚੋਣ ਰਣਨੀਤੀ ਵਜੋਂ ਵੇਖਿਆ ਜਾ ਰਿਹਾ ਹੈ। ਸੀਨੀਅਰ ਭਾਜਪਾ ਨੇਤਾਵਾਂ ਦਾ ਮੰਨਣਾ ਹੈ ਕਿ ਪਾਰਟੀ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਵੱਡਾ ਸਿਆਸੀ ਕਦਮ ਚੁੱਕਿਆ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇਸ ਦਾ ਸਿਹਰਾ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕੁਝ ਦਿਨ ਪਹਿਲਾਂ ਪੰਜਾਬ ’ਚ ਇਕ ਰੈਲੀ ਦੌਰਾਨ ਸੰਕੇਤ ਦਿੱਤਾ ਸੀ ਕਿ ਭਾਜਪਾ ਹੁਣ ਸੂਬੇ ’ਚ 'ਵੱਡੇ ਭਰਾ' ਦੀ ਭੂਮਿਕਾ ਨਿਭਾਅ ਰਹੀ ਹੈ । ਉਹ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਸਰਕਾਰ ਬਣਾਉਣ ਲਈ ਆਪਣੀ ਪੂਰੀ ਤਾਕਤ ਲਾ ਦੇਵੇਗੀ। ਸੂਤਰਾਂ ਅਨੁਸਾਰ ਭਾਜਪਾ ਪਿਛਲੇ ਕੁਝ ਮਹੀਨਿਆਂ ਤੋਂ ਪੰਜਾਬ ’ਚ ਹਿੰਦੂ ਅਤੇ ਦਲਿਤ ਵੋਟ ਬੈਂਕਾਂ ਨੂੰ ਮਜ਼ਬੂਤ ਕਰਨ ਵੱਲ ਖ਼ਾਸ ਤੌਰ ’ਤੇ ਧਿਆਨ ਕੇਂਦ੍ਰਿਤ ਕਰ ਰਹੀ ਹੈ।
ਪਾਰਟੀ ਨੇ ਲੋਕ ਸਭਾ ਦੀਆਂ ਚੋਣਾਂ ’ਚ ਲਗਭਗ 19 ਫ਼ੀਸਦੀ ਵੋਟਾਂ ਹਾਸਲ ਕੀਤੀਆਂ ਸਨ, ਜਿਸ ਕਾਰਨ ਉਹ ਇਹ ਭਰੋਸਾ ਕਰਨ ਲੱਗ ਪਈ ਹੈ ਕਿ ਇਨ੍ਹਾਂ ਦੋਵਾਂ ਭਾਈਚਾਰਿਆਂ ਨਾਲ ਗਠਜੋੜ ਕਰਕੇ ਉਹ ਆਪਣੇ ਦਮ ’ਤੇ ਸੱਤਾ ਹਾਸਲ ਕਰ ਸਕਦੀ ਹੈ। ਇਸ ਰਣਨੀਤੀ ਦੇ ਹਿੱਸੇ ਵਜੋਂ ਕੇਂਦਰ ਸਰਕਾਰ ਦਾ ਧਿਆਨ ਹੁਣ ਪੰਜਾਬ ਦੀ ਸਿਆਸਤ ’ਤੇ ਵਧਦਾ ਜਾਪਦਾ ਹੈ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਭਾਜਪਾ ਦੀ ਰਣਨੀਤੀ ਸਮਾਜਿਕ ਸਮੀਕਰਨਾਂ ਤੱਕ ਸੀਮਤ ਨਹੀਂ ਹੈ। ਉਹ ਸ਼ਹਿਰੀ ਖੇਤਰਾਂ ’ਚ ਆਪਣੀ ਪਕੜ ਮਜ਼ਬੂਤ ਕਰਨ ਦੀ ਵੀ ਕੋਸ਼ਿਸ਼ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬਦਲੇਗਾ ਮੌਸਮ! 26, 27, 28 ਨੂੰ ਪਵੇਗਾ ਮੀਂਹ, 12 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert
ਪੰਜਾਬ ਦੇ ਕਈ ਸ਼ਹਿਰਾਂ ’ਚ ਹਿੰਦੂ ਵੋਟਰ ਫ਼ੈਸਲਾਕੁੰਨ ਭੂਮਿਕਾ ਨਿਭਾਉਂਦੇ ਹਨ। ਭਾਜਪਾ ਲੰਬੇ ਸਮੇਂ ਤੋਂ ਇਨ੍ਹਾਂ ਖੇਤਰਾਂ ’ਚ ਆਪਣਾ ਆਧਾਰ ਵਧਾਉਣ ਲਈ ਯਤਨਸ਼ੀਲ ਹੈ। ਪਾਰਟੀ ਦਲਿਤ ਭਾਈਚਾਰੇ ਨੂੰ ਲੁਭਾਉਣ ਲਈ ਵੱਖ-ਵੱਖ ਸਮਾਜਿਕ ਅਤੇ ਵਿਕਾਸ ਯੋਜਨਾਵਾਂ ਨੂੰ ਵੀ ਪ੍ਰਮੁੱਖਤਾ ਨਾਲ ਅੱਗੇ ਵਧਾ ਰਹੀ ਹੈ। ਦੂਜੇ ਪਾਸੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਇਸ ਬਦਲਦੇ ਸਿਆਸੀ ਸਮੀਕਰਨ ਕਾਰਨ ਸੁਚੇਤ ਹੋ ਗਈਆਂ ਹਨ। ਦੋਵੇਂ ਪਾਰਟੀਆਂ ਆਪਣੇ ਰਵਾਇਤੀ ਵੋਟ ਬੈਂਕ ਨੂੰ ਬਰਕਰਾਰ ਰੱਖਣ ਤੇ ਨਵੇਂ ਵੋਟਰਾਂ ਨੂੰ ਜੋੜਨ ਲਈ ਰਣਨੀਤੀਆਂ ਤਿਆਰ ਕਰ ਰਹੀਆਂ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵੈੱਬ ਸੀਰੀਜ਼ ਦਾ ਵਿਰੋਧ ਕਰਨ 'ਤੇ ਵੜਿੰਗ, ਮਜੀਠੀਆ ਅਤੇ ਰੰਧਾਵਾ ਨੂੰ ਧਮਕੀ, ਪੜ੍ਹੋ ਪੂਰੀ ਖ਼ਬਰ
NEXT STORY