ਅੰਮ੍ਰਿਤਸਰ (ਆਰ. ਗਿੱਲ)-ਸ਼੍ਰੋਮਣੀ ਅਕਾਲੀ ਦਲ (ਪੁਨਰ-ਸੁਰਜੀਤ) ਅੰਦਰ ਇਕ ਵਾਰ ਫਿਰ ਅੰਦਰੂਨੀ ਕਲੇਸ਼ ਸਾਹਮਣੇ ਆਇਆ ਹੈ। ਪਾਰਟੀ ਦੀ ਇਕ ਮਹੱਤਵਪੂਰਨ ਮੀਟਿੰਗ ਵਿਚ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਇਹ ਫ਼ੈਸਲਾ ਕੁਝ ਪਾਰਟੀ ਆਗੂਆਂ ਦੀ ਲਗਾਤਾਰ ਬਿਆਨਬਾਜ਼ੀ ਅਤੇ ਅਨੁਸ਼ਾਸਨਹੀਣਤਾ ਤੋਂ ਅਸੰਤੁਸ਼ਟੀ ਦੇ ਕਾਰਨ ਲਿਆ ਗਿਆ ਹੈ। ਹਾਲਾਂਕਿ ਮੀਟਿੰਗ ਵਿਚ ਹੀ ਇਸ ਪੇਸ਼ਕਸ਼ ਨੂੰ ਰੱਦ ਕਰ ਦਿੱਤਾ ਗਿਆ ਪਰ ਇਸ ਘਟਨਾ ਨੇ ਪੰਜਾਬ ਦੀ ਸਿੱਖ ਸਿਆਸਤ ਵਿਚ ਨਵੇਂ ਸਵਾਲ ਖੜ੍ਹੇ ਕਰ ਦਿੱਤੇ ਹਨ।
ਇਹ ਵੀ ਪੜ੍ਹੋ: ਪੰਥ ਦੇ ਨਾਂ ’ਤੇ ਸਿਆਸਤ ਕਰਨ ਵਾਲਿਆਂ ਨੇ ਜੋ ਨਹੀਂ ਕੀਤਾ, ਉਹ CM ਮਾਨ ਨੇ ਕਰ ਦਿਖਾਇਆ : ਧਾਲੀਵਾਲ
ਮਨਪ੍ਰੀਤ ਸਿੰਘ ਇਆਲੀ ਦੇ ਬਿਆਨਾਂ ਨੂੰ ਇਸ ਪੂਰੇ ਘਟਨਾਕ੍ਰਮ ਦਾ ਮੁੱਖ ਕਾਰਨ ਮੰਨਿਆ ਜਾ ਰਿਹਾ ਹੈ। ਪਾਰਟੀ ਦੇ ਪ੍ਰਮੁੱਖ ਆਗੂ ਇਆਲੀ ਨੇ ਹਾਲ ਹੀ ਵਿਚ ਸਪੱਸ਼ਟ ਕੀਤਾ ਸੀ ਕਿ ਉਹ ਕਿਸੇ ਵੀ ਧੜੇ ਦਾ ਹਿੱਸਾ ਨਹੀਂ ਹਨ ਅਤੇ ਉਨ੍ਹਾਂ ਦੀ ਮੁੱਖ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕਰਨਾ ਹੈ। ਉਨ੍ਹਾਂ ਕਿਹਾ, ''ਮੈਂ ਕਦੇ ਵੀ ਕਿਸੇ ਧੜੇ ਨਾਲ ਸਬੰਧਤ ਨਹੀਂ ਰਿਹਾ, ਨਾ ਹੀ ਮੈਂ ਆਪਣੇ-ਆਪ ਨੂੰ ਕਿਸੇ ਧੜੇ ਦਾ ਹਿੱਸਾ ਸਮਝਦਾ ਹਾਂ। ਮੈਂ ਸੌਂਪੀਆਂ ਗਈਆਂ ਧਾਰਮਿਕ ਜ਼ਿੰਮੇਵਾਰੀਆਂ ਨਿਭਾਉਣੀਆਂ ਹਨ, ਸਿਆਸੀ ਧੜੇਬੰਦੀ ਵਿਚ ਨਹੀਂ ਪੈਣਾ।'' ਇਆਲੀ ਦੇ ਬਿਆਨ ਨੇ ਪਾਰਟੀ ਅੰਦਰ ਪਹਿਲਾਂ ਤੋਂ ਮੌਜੂਦ ਮਤਭੇਦਾਂ ਨੂੰ ਹੋਰ ਵਧਾ ਦਿੱਤਾ, ਜਿਸ ਕਾਰਨ ਗਿਆਨੀ ਹਰਪ੍ਰੀਤ ਸਿੰਘ ਵਰਗੇ ਸੀਨੀਅਰ ਆਗੂ ਨਾਰਾਜ਼ ਹੋ ਗਏ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਆਲੀ ਨੇ ਮੀਟਿੰਗ ਵਿਚ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ ਪਰ ਵਿਵਾਦ ਬਣਿਆ ਰਿਹਾ।
ਇਹ ਵੀ ਪੜ੍ਹੋ: ਪੰਜਾਬ 'ਚ ਇਸ ਦਿਨ ਪਵੇਗਾ ਮੀਂਹ! 25 ਤਾਰੀਖ਼ ਤੱਕ ਦੀ ਪੜ੍ਹੋ Weather ਅਪਡੇਟ, Yellow ਅਲਰਟ ਜਾਰੀ
ਸੂਤਰਾਂ ਅਨੁਸਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੀਟਿੰਗ ਦੌਰਾਨ ਆਪਣਾ ਅਸਤੀਫ਼ਾ ਪੇਸ਼ ਕਰਦੇ ਹੋਏ ਕਿਹਾ ਕਿ ਉਹ ਕਦੇ ਵੀ ਪਾਰਟੀ ਪ੍ਰਧਾਨ ਬਣਨ ਦੀ ਇੱਛਾ ਨਹੀਂ ਰੱਖਦੇ ਸਨ ਅਤੇ ਹੁਣ ਵੀ ਇਸ ਅਹੁਦੇ ’ਤੇ ਰਹਿਣ ਦੀ ਕੋਈ ਇੱਛਾ ਨਹੀਂ ਰੱਖਦੇ। ਉਨ੍ਹਾਂ ਨੇ ਪਾਰਟੀ ਮੈਂਬਰਾਂ ਵੱਲੋਂ ਦਿੱਤੇ ਗਏ ਬਿਆਨਾਂ ’ਤੇ ਡੂੰਘੀ ਨਾਰਾਜ਼ਗੀ ਪ੍ਰਗਟ ਕਰਦੇ ਹੋਏ ਕਿਹਾ ਕਿ ਪਾਰਟੀ ਵਿਚ ਅਨੁਸ਼ਾਸਨ ਦੀ ਘਾਟ ਹੈ, ਜੋ ਪੰਥਕ ਏਕਤਾ ਨੂੰ ਨੁਕਸਾਨ ਪਹੁੰਚਾ ਰਹੀ ਹੈ। ਉਹ ਅਜਿਹੇ ਬਿਆਨਾਂ ਨਾਲ ਅਸਹਿਮਤ ਹਨ। ਹਾਲਾਂਕਿ ਜਦੋਂ ਮੀਡੀਆ ਨੇ ਮੀਟਿੰਗ ਤੋਂ ਬਾਅਦ ਇਸ ਮੁੱਦੇ ’ਤੇ ਉਨ੍ਹਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਨਗਰ ਕੀਰਤਨ ਦੇ ਹੋਏ ਵਿਰੋਧ 'ਤੇ CM ਭਗਵੰਤ ਮਾਨ ਦਾ ਵੱਡਾ ਬਿਆਨ
ਪਾਰਟੀ ਇਕਜੁੱਟ ਹੈ : ਬੀਬੀ ਜਗੀਰ ਕੌਰ
ਉੱਥੇ ਹੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਨੇ ਤੁਰੰਤ ਇਸ ’ਤੇ ਤੁਰੰਤ ਪ੍ਰਤੀਕਿਰਿਆ ਦਿੱਤੀ। ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੇ ਅਸਤੀਫ਼ਾ ਨਹੀਂ ਦਿੱਤਾ, ਨਾ ਹੀ ਕਿਸੇ ਨੇ ਮੰਗਿਆ ਪਰ ਉਨ੍ਹਾਂ ਨੇ ਇੰਨਾ ਜ਼ਰੂਰ ਕਿਹਾ ਕਿ ਉਹ ਕੋਈ ਵੀ ਤਿਆਗ ਕਰ ਸਕਦੇ ਹਨ। ਹੁਣ ਤਿਆਗ ਦਾ ਕੀ ਅਰਥ ਹੋ ਸਕਦਾ ਹੈ? ਉਨ੍ਹਾਂ ਕਿਹਾ ਕਿ ਉਹ ਸਾਡੇ ਪ੍ਰਧਾਨ ਬਣੇ ਰਹਿਣਗੇ ਅਤੇ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ। ਅਸੀਂ ਸਾਰੇ ਪੰਥਕ ਹਿੱਤਾਂ ਲਈ ਮਿਲ ਕੇ ਕੰਮ ਕਰਾਂਗੇ। ਬੀਬੀ ਜਗੀਰ ਕੌਰ ਨੇ ਇਹ ਵੀ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਪਾਰਟੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਦਾ ਹਿੱਸਾ ਹੋ ਸਕਦੀਆਂ ਹਨ ਪਰ ਇਹ ਧੜਾ ਮਜ਼ਬੂਤੀ ਨਾਲ ਅੱਗੇ ਵਧੇਗਾ। ਉਨ੍ਹਾਂ ਦੀਆਂ ਟਿੱਪਣੀਆਂ ਇਕ ਮੀਟਿੰਗ ਤੋਂ ਬਾਅਦ ਆਈਆਂ ਜਦੋਂ ਮਾਹੌਲ ਕਾਫ਼ੀ ਤਣਾਅਪੂਰਨ ਸੀ।
ਇਹ ਵੀ ਪੜ੍ਹੋ: ਮਨਰੇਗਾ ਦਾ ਨਾਂ ਬਦਲਣ 'ਤੇ ਕਾਂਗਰਸ ਦਾ ਪ੍ਰਦਰਸ਼ਨ! ਰਾਜਾ ਵੜਿੰਗ ਬੋਲੇ-ਕੇਂਦਰ ਕਰ ਰਹੀ ਗ਼ਰੀਬਾਂ ਨਾਲ ਧੱਕਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨਰੇਗਾ 'ਚ ਤਬਦੀਲੀਆਂ ਗਰੀਬ ਵਿਰੋਧੀ, ਕੇਂਦਰ ਤੁਰੰਤ ਫੈਸਲਾ ਵਾਪਸ ਲਵੇ : ਸੁਖਬੀਰ ਬਾਦਲ
NEXT STORY