ਕਪੂਰਥਲਾ (ਓਬਰਾਏ)- ਸੁਲਤਾਨਪੁਰ ਲੋਧੀ ਦੀ ਸਿਆਸਤ 'ਚ ਕਰੀਬ 9 ਸਾਲਾਂ ਤੋਂ ਚੱਲ ਰਹੀ ਅਗਵਾਈ ਦੀ ਖਾਲੀ ਥਾਂ ਹੁਣ ਭਰਨ ਦੇ ਸੰਕੇਤ ਮਿਲਣ ਲੱਗੇ ਹਨ। 2017 'ਚ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਦੀ ਹਾਰ ਮਗਰੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕੇ ਲਈ ਕਿਸੇ ਪੱਕੇ ਹਲਕਾ ਇੰਚਾਰਜ ਦਾ ਐਲਾਨ ਨਹੀਂ ਕੀਤਾ ਗਿਆ। ਇਸ ਦੌਰਾਨ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਕਾਂਗਰਸੀ ਪਿਛੋਕੜ ਵਾਲੇ ਕੈਪਟਨ ਹਰਮਿੰਦਰ ਸਿੰਘ ਨੂੰ ਚੋਣਾਂ ਤੋਂ ਠੀਕ ਪਹਿਲਾਂ ਪਾਰਟੀ 'ਚ ਸ਼ਾਮਲ ਕਰਕੇ ਉਮੀਦਵਾਰ ਬਣਾਇਆ ਗਿਆ ਪਰ ਚੋਣ ਹਾਰਨ ਤੋਂ ਬਾਅਦ ਉਹ ਹਲਕੇ ਦੀ ਸਰਗਰਮ ਸਿਆਸਤ ਤੋਂ ਦੂਰ ਹੋ ਗਏ।
ਇਹ ਵੀ ਪੜ੍ਹੋ: ਤੇਜ਼ ਰਫ਼ਤਾਰ ਦਾ ਕਹਿਰ! ਪੰਜਾਬ ਪੁਲਸ ਦੇ ਕਾਂਸਟੇਬਲ ਦੀ ਸੜਕ ਹਾਦਸੇ 'ਚ ਮੌਤ
ਹੁਣ ਹਾਲਾਤ ਬਦਲਦੇ ਨਜ਼ਰ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਇੰਦਰਜੀਤ ਸਿੰਘ ਜੋਸਨ ਦੇ ਹੱਕ 'ਚ ਹੋਏ ਵਿਸ਼ਾਲ ਇਕੱਠ ਨੇ ਹਲਕੇ ਦੀ ਸਿਆਸਤ ਨੂੰ ਨਵਾਂ ਮੋੜ ਦੇ ਦਿੱਤਾ ਹੈ। ਹਲਕੇ ਦੇ ਕੋਨੇ-ਕੋਨੇ ਤੋਂ ਪਹੁੰਚੇ ਟਕਸਾਲੀ ਅਕਾਲੀ ਵਰਕਰਾਂ ਨੇ ਇਕਜੁੱਟ ਹੋ ਕੇ ਆਪਣੀ ਤਾਕਤ ਦਾ ਪ੍ਰਦਰਸ਼ਨ ਕੀਤਾ, ਜਿਸ ਨੂੰ ਸਿਆਸੀ ਹਲਕਿਆਂ 'ਚ ਵੱਡੇ ਸੰਕੇਤ ਵਜੋਂ ਵੇਖਿਆ ਜਾ ਰਿਹਾ ਹੈ। ਪਾਰਟੀ ਹਾਈਕਮਾਂਡ ਵੱਲੋਂ ਭੇਜੇ ਗਏ ਆਬਜ਼ਰਵਰ ਬਲਜਿੰਦਰ ਸਿੰਘ ਮੱਖਣ ਬਰਾੜ ਨੇ ਸਪੱਸ਼ਟ ਕੀਤਾ ਕਿ ਉਹ ਵਰਕਰਾਂ ਦੀ ਰਾਏ ਜਾਣਨ ਲਈ ਆਏ ਹਨ ਅਤੇ ਹਲਕੇ ਦੀ ਪੂਰੀ ਰਿਪੋਰਟ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸੌਂਪਣਗੇ। ਉਨ੍ਹਾਂ ਕਿਹਾ ਕਿ ਵਰਕਰਾਂ ਨੂੰ ਬਹੁਤ ਜਲਦ ਵੱਡੀ ਖ਼ੁਸ਼ਖਬਰੀ ਮਿਲੇਗੀ। ਇਸ ਬਿਆਨ ਤੋਂ ਬਾਅਦ ਸਿਆਸੀ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ।
ਇਹ ਵੀ ਪੜ੍ਹੋ: ਜਲੰਧਰ 'ਚ ਡਬਲ ਮਰਡਰ ਕਰਨ ਵਾਲੇ ਦਾ ਪੁਲਸ ਨੇ ਕੀਤਾ ਐਨਕਾਊਂਟਰ! ਚੱਲੀਆਂ ਤਾਬੜਤੋੜ ਗੋਲ਼ੀਆਂ
ਜ਼ਿਲ੍ਹਾ ਪ੍ਰਧਾਨ ਦਲਵਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਵਿੱਚ ਅਕਾਲੀ ਦਲ ਦਾ ਕੈਡਰ ਅੱਜ ਵੀ ਮਜ਼ਬੂਤ ਹੈ ਅਤੇ ਪਾਰਟੀ ਹਾਈਕਮਾਂਡ ਜਿਸ ਨੂੰ ਵੀ ਜ਼ਿੰਮੇਵਾਰੀ ਦੇਵੇਗੀ, ਸਮੁੱਚਾ ਕੈਡਰ ਉਸ ਦੇ ਨਾਲ ਖੜ੍ਹਾ ਹੋਵੇਗਾ। ਆਪਣੇ ਸੰਬੋਧਨ 'ਚ ਇੰਦਰਜੀਤ ਸਿੰਘ ਜੋਸਨ ਨੇ ਕਿਹਾ ਕਿ ਵਰਕਰਾਂ ਵੱਲੋਂ ਮਿਲਿਆ ਭਰੋਸਾ ਅਤੇ ਪਿਆਰ ਉਨ੍ਹਾਂ ਲਈ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪਾਰਟੀ ਕੋਈ ਵੀ ਜ਼ਿੰਮੇਵਾਰੀ ਸੌਂਪਦੀ ਹੈ ਤਾਂ ਉਹ ਪੂਰੀ ਤਨਦੇਹੀ ਨਾਲ ਹਲਕੇ ਦੀ ਸੇਵਾ ਕਰਨਗੇ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਲਈ ਕੰਮ ਕਰਨਗੇ।
ਸਿਆਸੀ ਵਿਸ਼ਲੇਸ਼ਣ
ਸੁਲਤਾਨਪੁਰ ਲੋਧੀ 'ਚ ਕਰੀਬ ਨੌ ਸਾਲਾਂ ਤੋਂ ਹਲਕਾ ਇੰਚਾਰਜ ਨਾ ਹੋਣ ਕਾਰਨ ਕੈਡਰ ਲਗਾਤਾਰ ਨਵੇਂ ਚਿਹਰੇ ਦੀ ਉਡੀਕ ਕਰ ਰਿਹਾ ਸੀ। ਹੁਣ ਇੰਦਰਜੀਤ ਸਿੰਘ ਜੋਸਨ ਦੇ ਹੱਕ 'ਚ ਹੋਏ ਇਸ ਵਿਸ਼ਾਲ ਇਕੱਠ ਨੇ ਇਹ ਸੰਕੇਤ ਦੇ ਦਿੱਤੇ ਹਨ ਕਿ ਪਾਰਟੀ ਦੇ ਅੰਦਰ ਉਨ੍ਹਾਂ ਦਾ ਦਾਅ ਮਜ਼ਬੂਤ ਹੋ ਚੁੱਕਾ ਹੈ। ਹੁਣ ਸਭ ਦੀਆਂ ਨਜ਼ਰਾਂ ਸ਼੍ਰੋਮਣੀ ਅਕਾਲੀ ਦਲ ਦੀ ਹਾਈਕਮਾਂਡ ਦੇ ਅਗਲੇ ਫ਼ੈਸਲੇ 'ਤੇ ਟਿਕੀਆਂ ਹੋਈਆਂ ਹਨ ਕਿ ਕੀ ਸੁਲਤਾਨਪੁਰ ਲੋਧੀ ਨੂੰ ਆਖ਼ਰਕਾਰ 9 ਸਾਲਾਂ ਬਾਅਦ ਆਪਣਾ ਨਵਾਂ ਹਲਕਾ ਇੰਚਾਰਜ ਮਿਲਣ ਜਾ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! 5 ਅਗਸਤ ਲਈ ਹੋਇਆ ਵੱਡਾ ਐਲਾਨ, ਝੱਲਣੀ ਪਵੇਗੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਦੁਕਾਨ 'ਤੇ ਸਾਮਾਨ ਲੈਣ ਗਈ ਜਵਾਕੜੀ ਨਾਲ ਉਮਰ ਦਰਾਜ ਦੁਕਾਨਦਾਰ ਨੇ ਕੀਤੀ ਅਸ਼ਲੀਲ ਹਰਕਤ
NEXT STORY