ਫਿਰੋਜ਼ਪੁਰ, (ਕੁਮਾਰ)-ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਗ੍ਰਿਫ਼ਤਾਰ ਕੀਤੇ 2 ਚੋਰ ਲੁਟੇਰਿਆਂ ਤੋਂ ਸਨੈਚਿੰਗ ਕੀਤੇ ਹੋਏ 20 ਮੋਬਾਈਲ ਫੋਨ ਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸਐੱਚਓ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਵਿੰਦਰ ਪੁੱਤਰ ਸਤਪਾਲ ਵਾਸੀ ਬਸਤੀ ਸ਼ੇਖਾਵਾਲੀ ਹਾਲ ਅਲੀ ਕੇ ਰੋਡ, ਬਸਤੀ ਬਾਗ ਵਾਲੀ, ਫਿਰੋਜ਼ਪੁਰ ਸ਼ਹਿਰ ਅਤੇ ਰਣਜੀਤ ਉਰਫ਼ ਗੋਰਾ ਵਾਸੀ ਖਾਲਸਾ ਕਲੋਨੀ, ਅਲੀ ਕੇ ਰੋਡ, ਫਿਰੋਜ਼ਪੁਰ ਸ਼ਹਿਰ, ਰਾਹਗੀਰਾਂ ਤੋਂ ਮੋਬਾਈਲ ਫੋਨ ਸਨੈਚਿੰਗ ਕਰਦੇ ਹਨ ਤੇ ਮੋਟਰਸਾਈਕਲ ਚੋਰੀ ਕਰਨ ਦੇ ਆਦੀ ਹਨ, ਜੋ ਇਸ ਵੇਲੇ ਫਿਰੋਜ਼ਪੁਰ ਸ਼ਹਿਰ ਦੇ ਟੀਬੀ ਹਸਪਤਾਲ ਦੇ ਪਿੱਛੇ ਰਾਹਗੀਰਾਂ ਤੋਂ ਖੋਹੇ ਗਏ ਮੋਬਾਈਲ ਫੋਨ ਵੇਚ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ।
ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਅਤੇ ਟੈਕਨੀਕਲ ਸੋਰਸਿਸ ਦੇ ਆਧਾਰ ''ਤੇ ਕਾਰਵਾਈ ਕਰਦੇ ਹੋਏ ਨਾਮਜ਼ਦ ਚੋਰ ਲੁਟੇਰਿਆਂ ਨੂੰ ਕਾਬੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਡੀਐਸਪੀ ਸਿਟੀ ਸਰਦਾਰ ਸੁਖਵਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਇਨ੍ਹਾਂ ਚੋਰਾਂ ਲੁਟੇਰਿਆਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਪੁਲਸ ਨੇ ਇਨ੍ਹਾਂ ਦੀ ਨਿਸ਼ਾਨਦੇਹੀ ’ਤੇ ਕੁੱਲ 20 ਮੋਬਾਈਲ ਫੋਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ।
ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਹਨਾ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਲੈ ਕੇ ਉਨ੍ਹਾਂ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ ਕਿ ਉਨ੍ਹਾਂ ਨੇ ਪਹਿਲਾਂ ਕਿੰਨੀਆਂ ਚੋਰੀ ਅਤੇ ਲੁੱਟਾਂਖੋਹਾਂ ਦੀਆਂ ਘਟਨਾਵਾਂ ਕੀਤੀਆਂ ਹਨ ਅਤੇ ਉਨ੍ਹਾਂ ਨੇ ਚੋਰੀ ਅਤੇ ਸਨੈਚਿੰਗ ਕੀਤੇ ਕਿੰਨੇ ਵਾਹਨ ਅਤੇ ਮੋਬਾਈਲ ਫੋਨ ਕਿਸ ਕਿਸ ਨੂੰ ਅੱਗੇ ਵੇਚੇ ਹਨ। ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਫਿਰੋਜ਼ਪੁਰ ਸ਼ਹਿਰ ਦੇ ਸਾਰੇ ਚੋਰ, ਲੁਟੇਰੇ ਅਤੇ ਨਸ਼ਾ ਤਸਕਰ ਬਹੁਤ ਜਲਦ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਹੋਣਗੇ ਅਤੇ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਚਾਈਨਾ ਡੋਰ ਨਾਲ ਪਤੰਗ ਚੜਾਉਣ ਵਾਲਿਆਂ 'ਤੇ 307 ਦਾ ਪਰਚਾ! DSP ਸਮਰਾਲਾ ਦੀ ਚਿਤਾਵਨੀ
NEXT STORY