ਜਲੰਧਰ (ਮਹੇਸ਼)- ਜਲੰਧਰ ਦਿਹਾਤੀ ਪੁਲਸ ਨੇ ਇਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਕੈਨੇਡਾ ਰਹਿੰਦੇ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਇਕ ਅਹਿਮ ਸਾਥੀ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਪੱਟੀ ਤੋਂ ਜਨਵਰੀ 2024 ’ਚ ‘ਆਪ’ ਨੇਤਾ ਸੋਨੂੰ ਚੀਮਾ ਦੇ ਕਤਲ ਦੇ ਮਾਮਲੇ ’ਚ ਲੋੜੀਂਦਾ ਸੀ। ਫੜੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਗਿੱਲ ਉਰਫ ਥੋਲੂ ਵਾਸੀ ਜ਼ਿਲਾ ਤਰਨਤਾਰਨ ਵਜੋਂ ਹੋਈ ਹੈ।
ਇਸ ਸਬੰਧੀ ਐੱਸ.ਐੱਸ.ਪੀ. ਜਲੰਧਰ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮੁਲਜ਼ਮ ਨੂੰ ਮੁਖ਼ਬਰੀ ਦੇ ਆਧਾਰ ’ਤੇ ਉਸ ਵੇਲੇ ਕਾਬੂ ਕੀਤਾ ਗਿਆ, ਜਦੋਂ ਉਹ ਨਵਾਂਸ਼ਹਿਰ ਤੋਂ ਫਿਲੌਰ ਵੱਲ ਤਰਨਤਾਰਨ ਜਾਣ ਲਈ ਆ ਰਿਹਾ ਸੀ। ਫਿਲੌਰ ਦੇ ਐੱਸ.ਐੱਚ.ਓ. ਸੁਖਦੇਵ ਸਿੰਘ ਨੇ ਆਪਣੀ ਪੁਲਸ ਪਾਰਟੀ ਨਾਲ ਡੀ.ਐੱਸ.ਪੀ. ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਮੁਲਜ਼ਮ ਨੂੰ ਫਿਲੌਰ ਨਾਕੇ ’ਤੇ ਰੋਕ ਕੇ ਕਾਬੂ ਕੀਤਾ ਹੈ। ਮੁਲਜ਼ਮ ਪਹਿਲਾਂ ਹੀ ਆਈ.ਪੀ.ਸੀ. ਦੀ ਧਾਰਾ 302 (ਕਤਲ), 34, 120-ਬੀ ਤੇ ਧਾਰਾ 25 ਅਸਲਾ ਐਕਟ ਦੇ ਤਹਿਤ ਤਰਨਤਾਰਨ ਦੇ ਝਬਾਲ ਥਾਣੇ ਵਿਚ ਦਰਜ ਐੱਫ.ਆਈ.ਆਰ. ਨੰਬਰ 04, ਮਿਤੀ 14 ਫਰਵਰੀ, 2024 ਵਿਚ ਲੋੜੀਂਦਾ ਸੀ।
ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਪਟਾਕੇ ਲੈਣ ਆਪਣੇ ਛੱਡ ਗੁਆਂਢੀਆਂ ਦੇ ਲੈ ਗਿਆ ਬੱਚੇ, ਹਾਲੇ ਤੱਕ ਵੀ ਨਾ ਮੁੜਿਆ
ਮੁਲਜ਼ਮ ਦੇ ਕਬਜ਼ੇ ’ਚੋਂ ਇਕ .32 ਬੋਰ ਦਾ ਪਿਸਤੌਲ ਤੇ ਇਕ ਕਾਰ ਬਰਾਮਦ ਕੀਤੀ ਗਈ ਹੈ, ਜਿਸ ਨਾਲ ਅਸਲਾ ਐਕਟ ਤਹਿਤ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ। ਐੱਸ.ਐੱਸ.ਪੀ. ਖੱਖ ਨੇ ਕਿਹਾ ਕਿ ਨਾਜਾਇਜ਼ ਹਥਿਆਰ ਦੀ ਬਰਾਮਦਗੀ ਤੋਂ ਬਾਅਦ, ਅਸੀਂ ਫਿਲੌਰ ਥਾਣੇ ਵਿਚ ਅਸਲਾ ਐਕਟ ਦੀ ਧਾਰਾ 25(1)(ਏ) ਦੇ ਤਹਿਤ ਐੱਫ.ਆਈ.ਆਰ. ਨੰਬਰ 295 ਦਰਜ ਕੀਤੀ ਹੈ।
ਪੁੱਛ-ਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ ਬਾਠ, ਜੋ ਕਿ ਇਸ ਸਮੇਂ ਕੈਨੇਡਾ ’ਚ ਰਹਿੰਦਾ ਹੈ, ਦੀਆਂ ਹਦਾਇਤਾਂ ’ਤੇ ਇਹ ਕਾਰਵਾਈ ਕੀਤੀ ਸੀ। ਜੁਰਮ ਨੂੰ ਅੰਜਾਮ ਦੇਣ ਤੋਂ ਬਾਅਦ ਗਿੱਲ ਨੇਪਾਲ ਵਿਚ ਦਾਖਲ ਹੋਣ ਤੋਂ ਪਹਿਲਾਂ ਥਾਈਲੈਂਡ ਭੱਜਣ ਵਿਚ ਕਾਮਯਾਬ ਰਿਹਾ, ਫਿਰ ਉਹ ਦੁਬਈ ਚਲਾ ਗਿਆ। ਹਾਲ ਹੀ ਵਿਚ ਉਹ ਅੰਬਾਲਾ ’ਚ ਆਪਣੇ ਸਹੁਰੇ ਘਰ ਸ਼ਰਨ ਲੈਣ ਤੋਂ ਪਹਿਲਾਂ ਕੁਝ ਸਮਾਂ ਉੱਤਰ ਪ੍ਰਦੇਸ਼ ਵਿਚ ਰਿਹਾ, ਜਿੱਥੇ ਆਖਰਕਾਰ ਪੁਲਸ ਨੇ ਉਸ ਦਾ ਪਤਾ ਲਾ ਲਿਆ ਸੀ। ਐੱਸ.ਐੱਸ.ਪੀ. ਖੱਖ ਨੇ ਕਿਹਾ ਕਿ ਮੁਲਜ਼ਮ ਨੇ ਦੋ ਨਿਸ਼ਾਨੇਬਾਜ਼ਾਂ ਨੂੰ ਉਸ ਥਾਂ ਤੱਕ ਪਹੁੰਚਾਉਣ ਵਿਚ ਮਦਦ ਕੀਤੀ, ਜਿੱਥੇ ਚੀਮਾ ਦੀ ਹੱਤਿਆ ਕੀਤੀ ਗਈ ਸੀ ਤੇ ਅਪਰਾਧ ਤੋਂ ਬਾਅਦ ਉਸ ਨੂੰ ਭੱਜਣ ਦੀ ਸੇਧ ਦਿੱਤੀ ਸੀ।
ਪੁਲਸ ਪਾਰਟੀ ਹੁਣ ਮੁੱਖ ਸ਼ੂਟਰਾਂ ਤੇ ਅਪਰਾਧ ’ਚ ਸ਼ਾਮਲ ਹੋਰ ਸਾਥੀਆਂ ਦੀ ਪਛਾਣ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਜਾਂਚਕਰਤਾ ਉਸ ਨੈਟਵਰਕ ਦੀ ਵੀ ਜਾਂਚ ਕਰ ਰਹੇ ਹਨ, ਜਿਸ ਨੇ ਗਿੱਲ ਦੇ ਭੱਜਣ ਵਿਚ ਸਹਾਇਤਾ ਕੀਤੀ ਤੇ ਪੈਸੇ ਦਿੱਤੇ ਸਨ। ਐੱਸ.ਐੱਸ.ਪੀ. ਖੱਖ ਨੇ ਕਿਹਾ ਕਿ ਸਾਡੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ-ਟਾਂਲਰੈਂਸ ਦੀ ਨੀਤੀ ਹੈ। ਆਉਣ ਵਾਲੇ ਦਿਨਾਂ ਵਿਚ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ, ਜਿੱਥੇ ਪੁਲਸ ਉਸ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕਰੇਗੀ।
ਇਹ ਵੀ ਪੜ੍ਹੋ- ਪੂਰਾ ਟੱਬਰ ਹੀ ਹੋ ਗਿਆ ਤਬਾਹ ; ਚੱਲਦੀ ਕਾਰ ਨੂੰ ਲੱਗ ਗਈ ਅੱਗ, 2 ਮਾਸੂਮ ਬੱਚੀਆਂ ਤੇ ਪਿਓ ਦੀ ਹੋਈ ਦਰਦਨਾਕ ਮੌ.ਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜ਼ਿਮਨੀ ਚੋਣਾਂ ਦੀ ਬਦਲੀ ਤਰੀਕ, ਰਾਜੋਆਣਾ ਪਟੀਸ਼ਨ 'ਤੇ ਸੁਣਵਾਈ ਟਲੀ, ਪੜ੍ਹੋ ਅੱਜ ਦੀਆਂ ਟੌਪ-10 ਖਬਰਾਂ
NEXT STORY