ਲੁਧਿਆਣਾ (ਖੁਰਾਣਾ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਨਾਲ ਸਬੰਧਿਤ ਪੰਜਾਬ ਭਰ ਦੇ 2200 ਦੇ ਕਰੀਬ ਮੀਟਰ ਰੀਡਰਾਂ ਅਤੇ ਸੁਪਰਵਾਈਜ਼ਰਾਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਦਾ ਬਿਗੁਲ ਵਜਾ ਦਿੱਤਾ। ਪਾਵਰਕਾਮ ਆਊਟਸੋਰਸ ਸਪਾਟ ਬਿਲਿੰਗ ਮੀਟਰ ਰੀਡਰ ਯੂਨੀਅਨ ਪੰਜਾਬ ਵੱਲੋਂ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਜ਼ੋਨਲ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੂੰ ਸੌਂਪੇ ਮੰਗ ਪੱਤਰ 'ਚ ਚਿਤਾਵਨੀ ਦਿੱਤੀ ਗਈ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਉਹ ਕੰਮ ’ਤੇ ਵਾਪਸ ਨਹੀਂ ਪਰਤਣਗੇ। ਚੀਫ਼ ਇੰਜੀਨੀਅਰ ਨੂੰ ਸੌਂਪੇ ਮੰਗ ਪੱਤਰ 'ਚ ਮੁਲਾਜ਼ਮਾਂ ਨੇ ਕਿਹਾ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਵਿਭਾਗ 'ਚ ਮਾਮੂਲੀ ਤਨਖ਼ਾਹ ’ਤੇ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਤੜਕਸਾਰ ਗੂੰਜੀਆਂ ਮੌਤ ਦੀਆਂ ਚੀਕਾਂ, ਰੂਹ ਕੰਬਾਊ ਹਾਦਸੇ 'ਚ 4 ਮੁੰਡਿਆਂ ਦੀ ਮੌਤ
ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਮੀਟਰ ਰੀਡਰਾਂ ਤੇ ਸੁਪਰਵਾਈਜ਼ਰਾਂ ਨਾਲ ਕਈ ਵਾਰ ਬੈਠਕਾਂ ਕਰਨ ਦੇ ਬਾਵਜੂਦ ਮੁਲਾਜ਼ਮਾਂ ਨੂੰ ਪੱਕਾ ਕਰਨ 'ਚ ਕੋਈ ਵਿਸ਼ੇਸ਼ ਦਿਲਚਸਪੀ ਨਹੀਂ ਦਿਖਾਈ ਜਾ ਰਹੀ, ਜਿਸ ਕਾਰਨ ਮੁਲਾਜ਼ਮਾਂ 'ਚ ਨਿਰਾਸ਼ਾ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਨੂੰ ਪਾਵਰਕਾਮ ਅਧਿਕਾਰੀਆਂ ਵੱਲੋਂ ਵੱਖ-ਵੱਖ ਪੱਤਰ ਜਾਰੀ ਕਰਕੇ ਭਰੋਸਾ ਦਿਵਾਇਆ ਜਾ ਰਿਹਾ ਹੈ ਕਿ ਆਊਟਸੋਰਸ ’ਤੇ ਜੋ ਵੀ ਪਾਲਿਸੀ ਬਣੇਗੀ, ਉਸ ਦੇ ਤਹਿਤ ਮੀਟਰ ਰੀਡਰਾਂ ਤੇ ਸੁਪਰਵਾਈਜ਼ਰਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਦਿੱਤਾ ਜਾਵੇਗਾ। ਅਜਿਹੇ 'ਚ ਆਰਥਿਕ ਤੇ ਮਾਨਸਿਕ ਤੌਰ ’ਤੇ ਪਰੇਸ਼ਾਨ ਹੋਣ ਕਾਰਨ ਪੰਜਾਬ ਭਰ ਦੇ 2200 ਤੋਂ ਵੱਧ ਮੁਲਾਜ਼ਮ ਹੁਣ ਅਣਮਿੱਥੇ ਸਮੇਂ ਲਈ ਹੜਤਾਲ ’ਤੇ ਰਹਿਣਗੇ।
ਇਹ ਵੀ ਪੜ੍ਹੋ : 20 ਤਾਰੀਖ਼ ਨੂੰ ਇਹ ਦੁਕਾਨਾਂ ਰਹਿਣਗੀਆਂ ਬੰਦ, ਐਮਰਜੈਂਸੀ ਪੈਣ 'ਤੇ ਪ੍ਰਸ਼ਾਸਨ ਨੇ ਦਿੱਤੀ ਵਿਸ਼ੇਸ਼ ਸਹੂਲਤ
ਬਿਜਲੀ ਖ਼ਪਤਕਾਰਾਂ ਲਈ ਵੱਡੀ ਟੈਨਸ਼ਨ
ਮੀਟਰ ਰੀਡਰਾਂ ਤੇ ਸੁਪਰਵਾਈਜ਼ਰਾਂ ਦੇ ਹੜਤਾਲ ’ਤੇ ਜਾਣ ਦਾ ਅਸਰ ਪਾਵਰਕਾਮ ਦੇ ਆਰਥਿਕ ਸਿਸਟਮ ਸਹਿਤ ਪੰਜਾਬ ਭਰ ਦੇ ਬਿਜਲੀ ਖ਼ਪਤਕਾਰਾਂ ’ਤੇ ਪੈਣਾ ਤੈਅ ਹੈ, ਜਿਸ ਕਾਰਨ ਘਰਾਂ, ਦੁਕਾਨਾਂ, ਉਦਯੋਗਿਕ ਅਦਾਰਿਆਂ, ਵਪਾਰਕ ਅਦਾਰਿਆਂ ਤੇ ਫੈਕਟਰੀਆਂ ਆਦਿ 'ਚ ਮੀਟਰਾਂ ਦੀ ਰੀਡਿੰਗ ਦਾ ਕੰਮਕਾਜ ਪੂਰੀ ਤਰ੍ਹਾਂ ਠੱਪ ਹੋ ਜਾਵੇਗਾ ਅਤੇ ਬਿੱਲ ਜਾਰੀ ਨਹੀਂ ਕੀਤੇ ਜਾਣਗੇ। ਇਸ ਕਾਰਨ ਜਿੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਸਰਕਾਰੀ ਖ਼ਜ਼ਾਨੇ ਦੀ ਹਾਲਤ ਵਿਗੜ ਸਕਦੀ ਹੈ, ਉੱਥੇ ਹੀ ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ ਤੋਂ ਬਾਅਦ ਖ਼ਪਤਕਾਰਾਂ ਨੂੰ ਦੋ ਜਾਂ ਤਿੰਨ ਮਹੀਨਿਆਂ ਦਾ ਬਿਜਲੀ ਬਿੱਲ ਇਕੱਠਾ ਆਉਣ ਨਾਲ ਆਮ ਜਨਤਾ ਦੀ ਰਸੋਈ ਤੋਂ ਲੈ ਕੇ ਵਪਾਰਕ ਬਜਟ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਜਾਵੇਗਾ। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਚੀਫ਼ ਇੰਜੀਨੀਅਰ ਜਗਦੇਵ ਸਿੰਘ ਹਾਂਸ ਨੇ ਦੱਸਿਆ ਕਿ ਮੀਟਰ ਰੀਡਰਾਂ ਤੇ ਸੁਪਰਵਾਈਜ਼ਰਾਂ ਵੱਲੋਂ ਸੌਂਪਿਆ ਗਿਆ ਮੰਗ ਪੱਤਰ ਪਾਲਿਸੀ ਮੈਟਰ ਹੈ, ਜਿਸ ਨੂੰ ਪਾਵਰਕਾਮ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਆਸਟ੍ਰੇਲੀਆ 'ਚ ਪੰਜਾਬਣ ਨਾਲ ਵਾਪਰੀ ਅਣਹੋਣੀ! PIZZA ਖਾਣ ਮਗਰੋਂ...
NEXT STORY