ਚੰਡੀਗੜ੍ਹ : ਐੱਸ. ਏ. ਐੱਸ. ਨਗਰ ਪੁਲਸ ਨੇ ਵੱਡੀ ਸਫਲਤਾ ਹਾਸਲ ਕਰਦੇ ਹੋਏ ਇਕ ਖ਼ਤਰਨਾਕ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਦੇ ਨਾਲ ਹੀ ਪੁਲਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਦੇ 4 ਕਾਰਕੁੰਨਾਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਬੱਬਰ ਖਾਲਸਾ ਕਾਰਕੁੰਨਾਂ ਨੂੰ ਪੰਜਾਬ ਵਿਚ ਟਾਰਗਿਟ ਕਿਲਿੰਗ ਦਾ ਕੰਮ ਸੌਂਪਿਆ ਗਿਆ ਹੈ। ਇਸ ਦੀ ਜਾਣਕਾਰੀ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਦਿੱਤੀ ਹੈ। ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਅੱਤਵਾਦੀ ਮਾਡਿਊਲ ਨੂੰ ਟਾਰਗਿਟ ਕਿਲਿੰਗ ਲਈ ਡਰੋਨ ਰਾਹੀਂ ਹਥਿਆਰਾਂ ਦੀ ਸਪਲਾਈ ਦਿੱਤੀ ਗਈ ਸੀ।
ਇਹ ਵੀ ਪੜ੍ਹੋ : ਪੀ.ਐੱਮ.ਓ. ਵਲੋਂ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਮਾਡਲ ਨਿਲਾਮੀ ਰੱਖੇ ਜਾਣ ’ਤੇ ‘ਆਪ’ ਦਾ ਵੱਡਾ ਬਿਆਨ
ਇਸ ਮਾਡਿਊਲ ਨੂੰ ਪਾਕਿਸਤਾਨ ਅਧਾਰਿਤ ਅੱਤਵਾਦੀ ਹਰਵਿੰਦਰ ਰਿੰਦਾ ਦਾ ਸਮਰਥਨ ਹਾਸਲ ਸੀ ਜੋ ਆਈ. ਐੱਸ. ਆਈ. ਦੀ ਮਦਦ ਨਾਲ ਇਨ੍ਹਾਂ ਨੂੰ ਹਥਿਆਰ ਅਤੇ ਹੋਰ ਮਦਦ ਮੁਹੱਈਆ ਕਰਵਾਉਂਦਾ ਸੀ। ਫੜੇ ਗਏ ਅੱਤਵਾਦੀਆਂ ਤੋਂ 6 ਪਿਸਤੌਲ ਅਤੇ 275 ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁੱਖ ਮੰਤਰੀ ਦੇ ਵਿਜ਼ਨ ਅਨੁਸਾਰ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ ਹਾਂ।
ਇਹ ਵੀ ਪੜ੍ਹੋ : ਥਾਣਾ ਦਿੜ੍ਹਬਾ ’ਚ ਤਾਇਨਾਤ ਏ. ਐੱਸ. ਆਈ. ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੰਦਰ ਗ੍ਰਹਿਣ ਦੌਰਾਨ ਜ਼ਰੂਰ ਕਰੋ ਇਨ੍ਹਾਂ ਚੀਜ਼ਾਂ ਦਾ ਦਾਨ, ਘਰੇਲੂ ਕਲੇਸ਼ ਤੋਂ ਮਿਲੇਗਾ ਛੁਟਕਾਰਾ ਤੇ ਹੋਵੇਗੀ ਧਨ ਦੀ ਪ੍ਰਾ
NEXT STORY