ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਹਨੂੰਮਾਨ ਚੌਕ ਸਥਿਤ ਇੱਕ ਰੈਡੀਮੇਡ ਕੱਪੜਿਆਂ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰ ਦੁਕਾਨ ਦੇ ਗੱਲੇ ਵਿੱਚੋਂ ਕਰੀਬ 78 ਹਜ਼ਾਰ ਰੁਪਏ ਦੀ ਨਕਦੀ ਅਤੇ ਇੱਕ ਪਰਸ ਚੋਰੀ ਕਰਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਦੁਕਾਨ ਮਾਲਕ ਜਦੋਂ ਦੁਕਾਨ ’ਤੇ ਪਹੁੰਚਿਆ ਤਾਂ ਉਸ ਨੂੰ ਚੋਰੀ ਹੋਣ ਦਾ ਪਤਾ ਲੱਗਾ। ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਪੁਲਸ ਟੀਮ ਮੌਕੇ ’ਤੇ ਪਹੁੰਚੀ ਅਤੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ : ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
ਪੁਲਸ ਵੱਲੋਂ ਦੁਕਾਨ ਅਤੇ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਵਿਅਕਤੀਆਂ ਦੀ ਪਛਾਣ ਕਰਕੇ ਉਨ੍ਹਾਂ ਤੱਕ ਪਹੁੰਚ ਕੀਤੀ ਜਾ ਸਕੇ। ਚੋਰੀ ਦੀ ਇਸ ਘਟਨਾ ਕਾਰਨ ਇਲਾਕੇ ਦੇ ਦੁਕਾਨਦਾਰਾਂ ਵਿੱਚ ਚਿੰਤਾ ਦਾ ਮਾਹੌਲ ਬਣਿਆ ਹੋਇਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਬਡਰੁੱਖਾਂ ਗੁਰੂ ਵਿਖੇ ਹੋਈ ਲੁੱਟ-ਖੋਹ ਦੀ ਗੁੱਥੀ ਸੁਲਝੀ! 3 ਮੁਲਜ਼ਮ ਗ੍ਰਿਫ਼ਤਾਰ
NEXT STORY