ਚੰਡੀਗੜ੍ਹ (ਅਰਜਨਾ ਸੇਠੀ) : ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਕੰਮ ਕਰਨ ਵਾਲੇ ਡਾਕਟਰਾਂ ਅਤੇ ਹੈਲਥ ਕੇਅਰ ਵਰਕਰਾਂ ਦੀ ਸੁਰੱਖਿਆ ਵੱਡੇ ਖ਼ਤਰੇ 'ਚ ਹੈ। ਸੂਬੇ 'ਚ ਮਰੀਜ਼ਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ 'ਤੇ ਮਰੀਜ਼ਾਂ ਦੇ ਰਿਸ਼ਤੇਦਾਰ ਹਮਲੇ ਕਰ ਰਹੇ ਹਨ। ਰਿਕਾਰਡ ਕਹਿੰਦਾ ਹੈ ਕਿ ਪਿਛਲੇ 18 ਮਹੀਨਿਆਂ 'ਚ ਡਾਕਟਰਾਂ ਅਤੇ ਹੈਲਥ ਕੇਅਰ ਵਰਕਰਾਂ 'ਤੇ ਤਕਰੀਬਨ 70 ਹਮਲੇ ਹੋ ਚੁੱਕੇ ਹਨ। ਸਾਲ 2024 'ਚ 60 ਅਜਿਹੀਆਂ ਵਾਰਦਾਤਾਂ ਹੋਈਆਂ, ਜਿਨ੍ਹਾਂ 'ਚ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੇ ਹਸਪਤਾਲਾਂ 'ਚ ਤਾਇਨਾਤ ਸਟਾਫ਼ ਨੂੰ ਜਾਂ ਤਾਂ ਲਹੂ-ਲੁਹਾਨ ਕੀਤਾ ਜਾਂ ਹਸਪਤਾਲਾਂ ਦੀਆਂ ਇਮਾਰਤਾਂ 'ਚ ਤੋੜ-ਭੰਨ ਕੀਤੀ।
ਇਹ ਵੀ ਪੜ੍ਹੋ : 28 ਤੇ 29 ਤਾਰੀਖ਼ ਲਈ ਹੋ ਗਈ ਵੱਡੀ ਭਵਿੱਖਬਾਣੀ, ਧਿਆਨ ਦੇਣ ਲੋਕ
ਮੌਜੂਦਾ ਸਾਲ ਦੇ ਬੀਤੇ 3 ਮਹੀਨਿਆਂ 'ਚ ਕਰੀਬ 10 ਅਜਿਹੀਆਂ ਵਾਰਦਾਤਾਂ ਹੋਈਆਂ, ਜਿਨ੍ਹਾਂ 'ਚ ਹੈਲਥ ਕੇਅਰ ਵਰਕਰਾਂ ਦੀ ਸੁਰੱਖਿਆ ਖ਼ਤਰੇ 'ਚ ਰਹੀ। ਪੰਜਾਬ ਦੇ ਹਸਪਤਾਲਾਂ 'ਚ ਅਜਿਹੇ ਹਮਲੇ ਰੋਕਣ ਲਈ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਪਿਛਲੇ ਕਈ ਮਹੀਨਿਆਂ ਤੋਂ ਸਰਕਾਰ ਤੋਂ ਸੁਰੱਖਿਆ ਮੁਲਾਜ਼ਮਾਂ ਦੀ 24 ਘੰਟੇ ਤਾਇਨਾਤੀ ਨੂੰ ਲੈ ਕੇ ਗੁਹਾਰ ਲਗਾ ਰਹੀ ਹੈ। ਪੰਜਾਬ ਸਰਕਾਰ ਨੇ ਹਾਲਾਂਕਿ ਬੀਤੇ ਸਾਲ ਅਗਸਤ ਮਹੀਨੇ 'ਚ ਡਾਕਟਰਾਂ ਨੂੰ ਲਿਖ਼ਤੀ ਭਰੋਸਾ ਦਿੱਤਾ ਸੀ ਕਿ ਡਾਕਟਰਾਂ ਦੀ ਮੰਗ ਜਲਦੀ ਪੂਰੀ ਕਰ ਦਿੱਤੀ ਜਾਵੇਗੀ ਪਰ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਆਪਣਾ ਵਾਅਦਾ ਪੂਰਾ ਨਹੀਂ ਕਰ ਸਕੀ।
ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਅਪਲਾਈ ਕਰਨ ਵਾਲਿਆਂ ਨੂੰ...
ਪੰਜਾਬ ਦੇ ਸਿਹਤ ਵਿਭਾਗ ਨੇ ਹਾਲਾਂਕਿ ਸਾਰੇ ਮਾਮਲਿਆਂ 'ਚ ਤੁਰੰਤ ਦਖ਼ਲ-ਅੰਦਾਜ਼ੀ ਕੀਤੀ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਤੋਂ ਬਾਅਦ ਪੰਜਾਬ ਪੁਲਸ ਅਤੇ ਸਥਾਨਕ ਪ੍ਰਸ਼ਾਸਨ ਨੇ ਤੁਰੰਤ ਮਾਮਲਿਆਂ 'ਚ ਕਾਰਵਾਈ ਕੀਤੀ। ਇਸ ਦੇ ਨਤੀਜੇ ਵਜੋਂ ਸਖ਼ਤ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਗਏ ਅਤੇ ਕਈਆਂ ਨੂੰ ਫੜ੍ਹਿਆ ਗਿਆ। ਪੰਜਾਬ ਸਿਵਲ ਮੈਡੀਕਲ ਸਰਵਿਸ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਸਰਕਾਰ ਪਹਿਲਾਂ ਕਦੇ ਇੰਨੀ ਸਰਗਰਮ ਨਹੀਂ ਰਹੀ ਸੀ, ਜਿੰਨੀ ਕਿ ਬੀਤੇ ਇਕ ਸਾਲ ਤੋਂ ਰਹੀ ਹੈ। ਹਮਲਾਵਰਾਂ 'ਤੇ ਸਖ਼ਤ ਕਾਰਵਾਈ ਨਾਲ ਸਮਾਜ 'ਚ ਸਖ਼ਤ ਸੰਕੇਤ ਗਿਆ ਹੈ ਕਿ ਅਜਿਹੀਆਂ ਘਟਨਾਵਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਦੇਸੀ ਘਿਓ ਬਣਾਉਣ ਵਾਲੀ ਫੈਕਟਰੀ 'ਚ ਸਿਹਤ ਵਿਭਾਗ ਦੀ ਰੇਡ
NEXT STORY