ਜਲੰਧਰ (ਪੁਨੀਤ)–ਆਮ ਆਦਮੀ ਪਾਰਟੀ (ਆਪ) ਦੇ ਸ਼ਾਸਨ ਵਿਚ ਸਰਕਾਰੀ ਕਰਮਚਾਰੀ ਲਗਾਤਾਰ ਹੜਤਾਲਾਂ ਕਰਨ ’ਤੇ ਮਜਬੂਰ ਹੋ ਰਹੇ ਹਨ ਅਤੇ ਸਰਕਾਰ ’ਤੇ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਾਏ ਜਾ ਰਹੇ ਹਨ। ਇਸੇ ਸਿਲਸਿਲੇ ਵਿਚ ਪਨਬੱਸ-ਪੀ. ਆਰ. ਟੀ. ਸੀ. ਦੇ ਠੇਕਾ ਕਰਮਚਾਰੀਆਂ ਨੇ 5 ਦਿਨ ਬੱਸਾਂ ਦਾ ਚੱਕਾ ਜਾਮ ਰੱਖਿਆ, ਜੋਕਿ ਪਬਲਿਕ ਲਈ ਪ੍ਰੇਸ਼ਾਨੀ ਦਾ ਸਬੱਬ ਬਣਿਆ। ਹੁਣ ਫਰਦ ਕੇਂਦਰਾਂ ਵਿਚ ਕੰਮ ਕਰ ਰਹੇ ਕੰਪਿਊਟਰ ਆਪ੍ਰੇਟਰ ਵੀ ਆਪਣੀਆਂ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਹਨ, ਜਿਸ ਕਾਰਨ ਰੈਵੇਨਿਊ ਰਿਕਾਰਡ ਨਾਲ ਜੁੜੇ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਫਰਦ ਕੇਂਦਰਾਂ ’ਤੇ ਕੰਮ ਕਰ ਰਹੇ ਕੰਪਿਊਟਰ ਆਪ੍ਰੇਟਰਾਂ ਨੇ ਬੁੱਧਵਾਰ ਨੂੰ ਅੱਧੇ ਦਿਨ ਦੀ ਹੜਤਾਲ ਕੀਤੀ ਸੀ ਅਤੇ ਵੀਰਵਾਰ ਵੀ ਅੱਧੇ ਦਿਨ ਤਕ ਕੰਮ ਬੰਦ ਰੱਖਿਆ। ਡਿਊਟੀ ’ਤੇ ਮੌਜੂਦ ਹੋਣ ਦੇ ਬਾਵਜੂਦ ਆਪ੍ਰੇਟਰਾਂ ਨੇ ਕੰਪਿਊਟਰ ਸਿਸਟਮ ਦਾ ਸੰਚਾਲਨ ਪੂਰੀ ਤਰ੍ਹਾਂ ਠੱਪ ਰੱਖਿਆ, ਜਿਸ ਨਾਲ ਸਵੇਰ ਤੋਂ ਲੈ ਕੇ ਦੁਪਹਿਰ 2 ਵਜੇ ਤਕ ਲੋਕਾਂ ਨੂੰ ਉਡੀਕ ਕਰਨੀ ਪਈ। ਕਈ ਲੋਕਾਂ ਦੇ ਜ਼ਰੂਰੀ ਕੰਮ ਰੁਕੇ ਰਹੇ, ਜਿਨ੍ਹਾਂ ਵਿਚ ਜ਼ਮੀਨ ਦੀ ਰਜਿਸਟਰੀ, ਬੈਂਕ ਲੋਨ, ਕੋਰਟ ਕੇਸ ਅਤੇ ਸਰਕਾਰੀ ਯੋਜਨਾਵਾਂ ਲਈ ਜ਼ਰੂਰੀ ਦਸਤਾਵੇਜ਼ ਸ਼ਾਮਲ ਸਨ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ! 3 ਸ਼ਹਿਰਾਂ ਦਾ ਤਾਪਮਾਨ 3 ਡਿਗਰੀ ਪੁੱਜਾ, ਇਨ੍ਹਾਂ ਜ਼ਿਲ੍ਹਿਆਂ 'ਚ Yellow ਅਲਰਟ
ਲੋਕਾਂ ਨੇ ਦੱਸਿਆ ਕਿ ਸਵੇਰੇ 9 ਵਜੇ ਤੋਂ ਫਰਦ ਕੇਂਦਰਾਂ ’ਤੇ ਭੀੜ ਜਮ੍ਹਾ ਹੋਣ ਲੱਗੀ ਸੀ ਪਰ ਸਿਸਟਮ ਬੰਦ ਹੋਣ ਕਾਰਨ ਫਰਦਾਂ ਨਾਲ ਸਬੰਧਤ ਕੰਮ ਨਹੀਂ ਹੋ ਸਕੇ। ਕਈ ਬਜ਼ੁਰਗ ਅਤੇ ਔਰਤਾਂ ਘੰਟਿਆਂਬੱਧੀ ਉਡੀਕ ਕਰਦੀਆਂ ਵੇਖੀਆਂ ਗਈਆਂ। ਕੁਝ ਲੋਕ ਮਜਬੂਰ ਹੋ ਕੇ ਦੂਜੇ ਦਿਨ ਆਉਣ ਦੀ ਗੱਲ ਕਹਿ ਕੇ ਘਰ ਪਰਤ ਗਏ। ਲੋਕਾਂ ਨੇ ਸਾਫ ਕਿਹਾ ਕਿ ਸਰਕਾਰ ਅਤੇ ਕਰਮਚਾਰੀਆਂ ਵਿਚਕਾਰ ਟਕਰਾਅ ਦਾ ਖਮਿਆਜ਼ਾ ਜਨਤਾ ਨੂੰ ਭੁਗਤਣਾ ਪੈ ਰਿਹਾ ਹੈ।
ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਰਾਕੇਸ਼ ਕੁਮਾਰ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਾਤਾਰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ, ਜਿਸ ਨੂੰ ਹੋਰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਰਫ਼ 8000 ਰੁਪਏ ਤਨਖ਼ਾਹ ’ਤੇ ਕੰਮਕਾਜ ਕਰਨ ਵਾਲੇ ਕਰਮਚਾਰੀਆਂ ਲਈ ਪਰਿਵਾਰ ਚਲਾਉਣਾ ਮੁਸ਼ਕਿਲ ਹੋ ਰਿਹਾ ਹੈ। ਜੇਕਰ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਕੋਈ ਕਦਮ ਨਾ ਚੁੱਕਿਆ ਤਾਂ ਵੱਡੇ ਪੱਧਰ ’ਤੇ ਅੰਦੋਲਨ ਕੀਤਾ ਜਾਵੇਗਾ। ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਨੂੰ ਬਣਦੇ ਹੱਕ ਦੇਣਾ ਸਰਕਾਰ ਦੀ ਜ਼ਿੰਮੇਵਾਰੀ ਹੈ, ਸਰਕਾਰ ਇਸ ਤੋਂ ਭੱਜ ਨਹੀਂ ਸਕਦੀ।
ਇਹ ਵੀ ਪੜ੍ਹੋ: ਬਿਸ਼ਨੋਈ ਗੈਂਗ ਬਾਰੇ ਵੱਡਾ ਖ਼ੁਲਾਸਾ! ਪੰਜਾਬ 'ਚ ਗੈਂਗਵਾਰ ਦਾ ਖ਼ਦਸ਼ਾ, ਮੂਸੇਵਾਲਾ ਕਤਲ ਕਾਂਡ 'ਚ ਖੁੱਲ੍ਹੇ ਰਾਜ਼
ਕਹਿਰ ਓ ਰੱਬਾ: ਸ਼ੱਕੀ ਹਾਲਾਤ 'ਚ ਮਾਪਿਆਂ ਦੀ ਸੋਹਣੀ-ਸੁਨੱਖੀ ਧੀ ਦੀ ਮੌਤ ! ਪੇਕੇ ਪਰਿਵਾਰ ਨੇ ਲਾਏ ਕਤਲ ਦੇ ਇਲਜ਼ਾਮ
NEXT STORY