ਮੋਰਿੰਡਾ (ਸੋਨੂੰ)- 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਅੰਦਰ ਪਹਿਲਾਂ ਹੀ ਕਾਟੋ-ਕਲੇਸ਼ ਚੱਲ ਰਿਹਾ ਹੈ। ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਪਾਰਟੀ ਦੇ ਫ਼ੈਸਲੇ ਤੋਂ ਨਾਖੁਸ਼ ਹਨ ਅਤੇ ਕਾਂਗਰਸ ਹਾਈ ਕਮਾਂਡ ਚੰਨੀ ਧੜੇ ਅਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਿਚਕਾਰ ਵਿਵਾਦ ਨੂੰ ਹੱਲ ਕਰਨ ਲਈ ਲਗਾਤਾਰ ਮੀਟਿੰਗਾਂ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ ਓਵਰਡੋਜ਼ ਨਾਲ ਮੌਤ

ਇਸ ਦੌਰਾਨ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਵੱਡਾ ਐਕਸ਼ਨ ਵਿਖਾਉਂਦੇ ਹੋਏ ਪਾਰਟੀ ਵਿਰੋਧੀ ਗਤੀਵਿਧੀਆਂ ਲਈ ਕਈ ਪ੍ਰਮੁੱਖ ਹਸਤੀਆਂ ਨੂੰ ਪਾਰਟੀ ਤੋਂ ਕੱਢ ਦਿੱਤਾ ਹੈ। ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਚੰਨੀ ਨੇ ਕਿਹਾ ਕਿ ਕਈ ਆਗੂਆਂ ਨੇ ਕਾਂਗਰਸ ਪਾਰਟੀ 'ਚ ਰਹਿੰਦਿਆਂ ਹਾਲ ਹੀ 'ਚ ਹੋਈਆਂ ਚੋਣਾਂ ਦੌਰਾਨ ਪਾਰਟੀ ਵਿਰੁੱਧ ਕੰਮ ਕੀਤਾ ਹੈ।

ਇਹ ਵੀ ਪੜ੍ਹੋ: ਜਲੰਧਰ ਦੇ ਸਨਪ੍ਰੀਤ ਨੇ PM ਮੋਦੀ ਦੇ ਸਿਰ 'ਤੇ ਸਜਾਈ ਸੀ ਦਸਤਾਰ, ਦੋ ਮਿੰਟਾਂ 'ਚ ਬੰਨ੍ਹੀ 'ਸੈਮੀ-ਪਟਿਆਲਾ ਸ਼ਾਹੀ' ਪੱਗ
ਜਿਸ ਵਿਚ ਰਤਨਗੜ ਦੇ ਰਣਜੋਤ ਸਿੰਘ ਜੋਤੀ ਅਤੇ ਵਿਕਰਮ ਬੱਗਾ ਨੇ ਪਾਰਟੀ ਵਿਚ ਰਹਿ ਕੇ ਆਪਣੇ ਉਮੀਦਵਾਰਾਂ ਨੂੰ ਚੋਣ ਖੜ੍ਹਾ ਕਰਕੇ ਵਿਰੋਧੀ ਪਾਰਟੀਆਂ ਦੀ ਮਦਦ ਕੀਤੀ ਹੈ। ਅਜਿਹੇ ਵਿਚ ਅੱਜ ਕਾਂਗਰਸ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਇਨ੍ਹਾਂ ਦੋਵੇਂ ਨੇਤਾਵਾਂ ਨੂੰ ਪਾਰਟੀ ਤੋਂ ਬਾਹਰ ਕੱਢਿਆ ਜਾਵੇ। ਜਿਸ ਦੇ ਚਲਦਿਆਂ ਹੁਣ ਪਾਰਟੀ ਨੇ ਦੋਹਾਂ ਨੂੰ ਬਾਹਰ ਦਾ ਰਸਤਾ ਵਿਖਾ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਦੋਵੇਂ ਆਗੂਆਂ ਦਾ ਹੁਣ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਉਨ੍ਹਾਂ ਦਾ ਵਿਰੋਧ ਕੀਤਾ ਉਨ੍ਹਾਂ ਨੂੰ ਵੀ ਪਾਰਟੀ 'ਚ ਸ਼ਾਮਲ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਸਿਹਤਮੰਦ ਬੱਚੇ, ਖ਼ੁਸ਼ਹਾਲ ਪਰਿਵਾਰ, ਬੱਚਿਆਂ ਦੀ ਸਿਹਤ ਨੂੰ ਲੈ ਕੇ Pinkoo TV ਨੇ ਸਾਂਝੀ ਕੀਤੀ ਖ਼ਾਸ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਗੁਰਦੁਆਰਾ ਅੰਬ ਸਾਹਿਬ ਜ਼ਮੀਨ ਮਾਮਲਾ : ਸਾਬਕਾ ਮੈਨੇਜਰ ਟੌਹੜਾ ਨੂੰ ਨਹੀਂ ਮਿਲੀ ਜ਼ਮਾਨਤ
NEXT STORY