ਫਾਜ਼ਿਲਕਾ (ਸੁਨੀਲ ਨਾਗਪਾਲ) : ਵਿਜੀਲੈਂਸ ਵਿਭਾਗ ਨੇ ਫਾਜ਼ਿਲਕਾ ਦੇ ਸਾਈਬਰ ਸੈੱਲ 'ਤੇ ਛਾਪਾ ਮਾਰਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭ੍ਰਿਸ਼ਟਾਚਾਰ ਵਿਰੁੱਧ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਸਾਈਬਰ ਕ੍ਰਾਈਮ ਪੁਲਸ ਸਟੇਸ਼ਨ ਫਾਜ਼ਿਲਕਾ ਦੇ ਐੱਸਐੱਚਓ ਅਤੇ ਤਿੰਨ ਹੋਰ ਕਰਮਚਾਰੀਆਂ ਨੂੰ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ। ਇਹ ਮਾਮਲਾ ਇੱਕ ਨਾਬਾਲਗ ਤੋਂ ਜ਼ਬਤ ਕੀਤੇ ਗਏ ਮੋਬਾਈਲ ਫੋਨ ਨਾਲ ਸਬੰਧਤ ਹੈ।
ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇੱਕ ਟਿਪ ਲਾਈਨ ਆਈ ਸੀ ਜਿਸ ਵਿੱਚ ਇੱਕ ਨਾਬਾਲਗ ਬੱਚੇ ਦਾ ਮੋਬਾਈਲ ਪੋਰਨੋਗ੍ਰਾਫੀ ਦੇ ਮਾਮਲੇ ਵਿੱਚ ਲਿਆਂਦਾ ਗਿਆ ਸੀ। ਜਿਸ ਵਿੱਚ ਉਕਤ ਮੋਬਾਈਲ ਨੂੰ ਜਾਂਚ ਲਈ ਦਿੱਲੀ ਦੀ ਫੋਰੈਂਸਿਕ ਲੈਬ ਵਿੱਚ ਭੇਜਿਆ ਗਿਆ ਸੀ। ਹੁਣ ਜਦੋਂ ਪਾਰਟੀ ਫ਼ੋਨ ਮੰਗ ਰਹੀ ਸੀ ਤਾਂ ਉਕਤ ਲੋਕ ਇਸ ਮਾਮਲੇ ਵਿੱਚ ਉਨ੍ਹਾਂ ਵਿਰੁੱਧ ਕਾਰਵਾਈ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਹੇ ਸਨ। ਜਿਸ ਵਿੱਚ ਸ਼ਿਕਾਇਤਕਰਤਾ ਵੱਲੋਂ ਰਿਕਾਰਡਿੰਗ ਕੀਤੀ ਗਈ ਸੀ ਅਤੇ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਮਾਮਲੇ ਵਿੱਚ, ਵਿਜੀਲੈਂਸ ਨੇ ਫਾਜ਼ਿਲਕਾ ਦੇ ਸਾਈਬਰ ਸੈੱਲ 'ਤੇ ਛਾਪਾ ਮਾਰਿਆ।
ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਵਿਜੀਲੈਂਸ ਨੇ ਥਾਣਾ ਸਦਰ ਦੇ ਐੱਸਐੱਚਓ ਮਨਜੀਤ ਸਿੰਘ, ਮੁਨਸ਼ੀ ਛਿੰਦਰਪਾਲ, ਕਾਂਸਟੇਬਲ ਰਾਜਪਾਲ ਅਤੇ ਸੁਮਿਤ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਵਿਜੀਲੈਂਸ ਨੇ ਉਕਤ ਕਰਮਚਾਰੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਵਿਧਾਇਕ ਰਮਨ ਅਰੋੜਾ ਨੂੰ ਮਿਲਣ ਲਈ ਵਕੀਲ ਦੀ ਅਰਜ਼ੀ ਅਦਾਲਤ ਵੱਲੋਂ ਮਨਜ਼ੂਰ
NEXT STORY