ਮੋਹਾਲੀ (ਜੱਸੀ) : ਚੰਡੀਗੜ੍ਹ ਦੇ ਸੈਕਟਰ-11 ਸਥਿਤ ਸ਼੍ਰੀ ਕੁਮਾਰ ਮੈਡੀਕਲ 'ਤੇ ਹੋਏ ਸਨਸਨੀਖੇਜ਼ ਕਤਲਕਾਂਡ ਤੋਂ ਬਾਅਦ ਮੋਹਾਲੀ ਪੁਲਸ ਨੇ ਜ਼ਿਲ੍ਹੇ 'ਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕਰ ਦਿੱਤਾ ਹੈ। ਸ਼ਨੀਵਾਰ ਅਤੇ ਐਤਵਾਰ ਨੂੰ ਐਂਟਰੀ ਪੁਆਇੰਟਾਂ (ਸਰਹੱਦਾਂ) 'ਤੇ ਹਾਈਟੈੱਕ ਨਾਕਾਬੰਦੀ ਰਹੀ। ਪੁਲਸ ਨੇ ਆਧੁਨਿਕ ਤਕਨੀਕ ਦੀ ਮਦਦ ਨਾਲ ਵਾਹਨਾਂ ਅਤੇ ਸ਼ੱਕੀ ਵਿਅਕਤੀਆਂ ਦੀ ਬਾਰੀਕੀ ਨਾਲ ਜਾਂਚ ਕੀਤੀ। ਅਧਿਕਾਰੀਆਂ ਮੁਤਾਬਕ ਆਉਣ ਵਾਲੇ ਦਿਨਾਂ 'ਚ ਵੀ ਅਜਿਹੀ ਸਖ਼ਤ ਚੈਕਿੰਗ ਲਗਾਤਾਰ ਜਾਰੀ ਰਹੇਗੀ। ਇਸ ਸਬੰਧੀ ਡੀ. ਐੱਸ. ਪੀ. ਹੈੱਡਕੁਆਰਟਰ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਖ਼ੁਫ਼ੀਆ ਇਨਪੁੱਟਸ ਦੇ ਆਧਾਰ 'ਤੇ ਇਹ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨਾਕਿਆਂ 'ਤੇ ਸੈਟੇਲਾਈਟ ਨਾਲ ਜੁੜੇ ਹਾਈਟੈੱਕ ਕੈਮਰੇ ਲਗਾਏ ਗਏ, ਜਿਨ੍ਹਾਂ ਦੀ ਲਾਈਵ ਫੀਡ ਸਿੱਧੀ ਪੁਲਸ ਕੰਟਰੋਲ ਰੂਮ ਤੱਕ ਪਹੁੰਚ ਰਹੀ ਸੀ। ਇਸ ਨਾਲ ਸ਼ੱਕੀ ਗਤੀਵਿਧੀਆਂ 'ਤੇ ਰੀਅਲ-ਟਾਈਮ (ਮੌਕੇ 'ਤੇ) ਨਜ਼ਰ ਰੱਖਣੀ ਸੰਭਵ ਹੋ ਸਕੀ। ਹਾਲ ਹੀ 'ਚ ਕਤਲਕਾਂਡ 'ਚ ਆਧੁਨਿਕ ਹਥਿਆਰਾਂ ਦੀ ਵਰਤੋਂ ਦੀ ਗੱਲ ਸਾਹਮਣੇ ਆਉਣ ਤੋਂ ਬਾਅਦ ਸੁਰੱਖਿਆ ਰਣਨੀਤੀ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਨਾਕਿਆਂ 'ਤੇ ਤਾਇਨਾਤ ਜਵਾਨਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਅਲਰਟ ਅਤੇ ਲੋੜੀਂਦੇ ਸੁਰੱਖਿਆ ਉਪਕਰਨਾਂ ਨਾਲ ਲੈਸ ਰੱਖਿਆ ਗਿਆ।
ਇਹ ਵੀ ਪੜ੍ਹੋ : ਭਿਆਨਕ ਗਰਮੀ ਵਿਚਾਲੇ ਪੰਜਾਬ 'ਚ ਬਿਜਲੀ ਸੰਕਟ ਦਾ ਖ਼ਤਰਾ! ਲਹਿਰਾ ਥਰਮਲ ਦੇ ਸਾਰੇ ਯੂਨਿਟ ਬੰਦ
ਟ੍ਰੈਫਿਕ ਨਿਯਮਾਂ ਦੀ ਉਲੰਘਣਾ 'ਤੇ ਵੀ ਕਾਰਵਾਈ
ਮੁਹਿੰਮ ਦੌਰਾਨ ਨਾ ਸਿਰਫ਼ ਸੁਰੱਖਿਆ ਜਾਂਚ ਕੀਤੀ ਗਈ, ਸਗੋਂ ਟ੍ਰੈਫਿਕ ਨਿਯਮ ਤੋੜਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਗਈ। ਇਲੈਕਟ੍ਰਾਨਿਕ ਚਲਾਨ ਮਸ਼ੀਨਾਂ ਦੀ ਮਦਦ ਨਾਲ ਮੌਕੇ 'ਤੇ ਹੀ ਈ-ਚਲਾਨ ਕੱਟੇ ਗਏ। ਕਈ ਵਾਹਨਾਂ ਦੇ ਦਸਤਾਵੇਜ਼ਾਂ ਦੀ ਵੀ ਜਾਂਚ ਕੀਤੀ ਗਈ ਅਤੇ ਸ਼ੱਕੀ ਵਿਅਕਤੀਆਂ 'ਤੇ ਵਿਸ਼ੇਸ਼ ਨਜ਼ਰ ਰੱਖੀ ਗਈ।
ਇਹ ਵੀ ਪੜ੍ਹੋ : ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਬਣੀ ਅੱਗ ਦਾ ਗੋਲਾ, ਹਾਈਵੇ 'ਤੇ ਪਈਆਂ ਚੀਕਾਂ, ਦੇਖੋ ਮੌਕੇ ਦੀ ਵੀਡੀਓ
ਨਾਕਿਆਂ 'ਤੇ ਸ਼ਰਾਬ ਤਸਕਰ ਗ੍ਰਿਫ਼ਤਾਰ
ਨਾਕਾਬੰਦੀ ਦੌਰਾਨ ਪੁਲਸ ਨੂੰ ਵੱਡੀ ਸਫ਼ਲਤਾ ਵੀ ਮਿਲੀ। ਇੱਕ ਸ਼ੱਕੀ ਵਾਹਨ ਦੀ ਚੈਕਿੰਗ ਦੌਰਾਨ ਸ਼ਰਾਬ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਦੌਰਾਨ ਮੁਲਜ਼ਮ ਕੋਲੋਂ 10 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ, ਜਿਸ ਨੂੰ ਚੰਡੀਗੜ੍ਹ ਖੇਤਰ ਵਿੱਚ ਸਪਲਾਈ ਕਰਨ ਦੀ ਯੋਜਨਾ ਸੀ। ਸ਼ੁਰੂਆਤੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਗੈਰ-ਕਾਨੂੰਨੀ ਢੰਗ ਨਾਲ ਸ਼ਰਾਬ ਦੀ ਸਪਲਾਈ ਕਰਨ ਦੀ ਫ਼ਿਰਾਕ ਵਿੱਚ ਸੀ। ਪੁਲਸ ਨੇ ਫੇਜ਼ 11 ਥਾਣੇ ਵਿੱਚ ਪੰਜਾਬ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ 'ਚ ਭਰ ਗਿਆ ਪਾਣੀ, ਫ਼ਸਲਾਂ ਵੀ ਤਬਾਹ
NEXT STORY