ਚੰਡੀਗੜ੍ਹ : ਪੰਜਾਬ ਵਾਸੀਆਂ ਲਈ 3 ਅਤੇ 4 ਅਗਸਤ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਵੱਡੀ ਚਿਤਾਵਨੀ ਜਾਰੀ ਕੀਤੀ ਗਈ ਹੈ। ਇਨ੍ਹਾਂ ਤਾਰੀਖ਼ਾਂ ਨੂੰ ਸੂਬੇ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਭਾਰੀ ਮੀਂਹ, ਤੇਜ਼ ਹਵਾਵਾਂ ਅਤੇ ਤੂਫ਼ਾਨ ਕਾਰਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹੇ ਪ੍ਰਭਾਵਿਤ ਹੋਣਗੇ।
ਇਹ ਵੀ ਪੜ੍ਹੋ : ਵਾਹਨ ਖ਼ਰੀਦਣ ਵਾਲੇ ਲੋਕਾਂ ਲਈ ਚੰਗੀ ਖ਼ਬਰ! ਲਿਆ ਗਿਆ ਅਹਿਮ ਫ਼ੈਸਲਾ
ਮੌਸਮ ਵਿਭਾਗ ਵਲੋਂ 2 ਅਗਸਤ ਲਈ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਹਾਲਾਂਕਿ 3 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਐੱਸ. ਏ. ਐੱਸ. ਨਗਰ, ਮੋਗਾ ਬਰਨਾਲਾ ਅਤੇ ਬਠਿੰਡਾ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਭਵਿੱਖਬਾਣੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਮੰਤਰੀ ਨੂੰ ਵਿਦੇਸ਼ ਜਾਣ ਦੀ ਨਹੀਂ ਮਿਲੀ ਮਨਜ਼ੂਰੀ, ਕੇਂਦਰ ਨੇ ਕੀਤਾ ਇਨਕਾਰ
ਇਸੇ ਤਰ੍ਹਾਂ 4 ਅਗਸਤ ਨੂੰ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ, ਅੰਮ੍ਰਿਤਸਰ, ਤਰਨਤਾਰਨ, ਮੋਗਾ, ਬਰਨਾਲਾ ਅਤੇ ਸੰਗਰੂਰ ਜ਼ਿਲ੍ਹਿਆਂ 'ਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ 24 ਘੰਟਿਆਂ 'ਚ ਸੂਬੇ ਦੇ ਤਾਪਮਾਨ 'ਚ 0.2 ਡਿਗਰੀ ਦਾ ਥੋੜ੍ਹਾ ਜਿਹਾ ਵਾਧਾ ਹੋਇਆ ਹੈ, ਪਰ ਇਹ ਤਾਪਮਾਨ ਆਮ ਨਾਲੋਂ 3.5 ਡਿਗਰੀ ਘੱਟ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਨਿਵੇਕਲੀ ਪਹਿਲ, ਅੱਜ ਤੇ ਕੱਲ੍ਹ ਔਰਤਾਂ ਸਣੇ ਕਿਸਾਨਾਂ ਲਈ ਵਧੀਆ ਮੌਕਾ
NEXT STORY