ਜਲੰਧਰ/ਚੰਡੀਗੜ੍ਹ- ਪੰਜਾਬ ਵਿੱਚ ਸਰਦੀ ਨੇ ਆਪਣਾ ਤੇਜ਼ ਅਸਰ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪਹਾੜਾਂ 'ਤੇ ਹੋ ਰਹੀ ਬਰਫਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਕਹਿਰ ਦੀ ਠੰਡ ਦਾ ਅਸਰ ਨਜ਼ਰ ਆ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ (IMD) ਨੇ ਪੰਜਾਬ ਲਈ ਜ਼ਿਲ੍ਹਾਵਾਰ ਮੌਸਮੀ ਚੇਤਾਵਨੀ ਜਾਰੀ ਕੀਤੀ ਹੈ। ਇਹ ਚੇਤਾਵਨੀ 5 ਜਨਵਰੀ ਤੋਂ 8 ਜਨਵਰੀ ਤੱਕ ਲਈ ਲਾਗੂ ਰਹੇਗੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਦੇ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
ਭਾਰਤੀ ਮੌਸਮ ਵਿਭਾਗ ਵੱਲੋਂ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਅਗਲੇ ਪੰਜ ਦਿਨਾਂ ਦੌਰਾਨ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਕਈ ਇਲਾਕਿਆਂ ਵਿੱਚ ਸੀਤ ਲਹਿਰ ਜਾਂ ਕੋਲਡ ਡੇਅ ਦੀ ਸਥਿਤੀ ਵੀ ਬਣੀ ਰਹਿ ਸਕਦੀ ਹੈ ਯਾਨੀ ਕਿ ਸਾਰੇ ਦਿਨ ਧੁੰਦ ਹੀ ਛਾਈ ਰਹੇਗੀ। ਜਿਸ ਕਾਰਨ ਲੋਕਾਂ ਨੂੰ ਖਾਸ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: PG 'ਚ ਕੁੜੀ ਦੇ ਰਹਿਣ ਤੋਂ ਖਫ਼ਾ ਰਹਿੰਦਾ ਸੀ ਪਿਓ, ਜਵਾਨ ਧੀ ਨੂੰ ਦਿੱਤੀ ਬੇਰਹਿਮ ਮੌਤ
5 ਅਤੇ 6 ਜਨਵਰੀ ਨੂੰ ਸੀਤ ਲਹਿਰ ਚੱਲਣ ਦੀ ਸੰਭਾਵਨਾ ਬਣੀ ਹੋਈ ਹੈ। ਉੱਥੇ ਹੀ 7 ਜਨਵਰੀ ਨੂੰ ਕੁਝ ਜ਼ਿਲ੍ਹਿਆਂ ਵਿੱਚ ਧੁੰਦ ਦੀ ਤੀਬਰਤਾ ਕੁਝ ਹੱਦ ਤੱਕ ਘਟ ਸਕਦੀ ਹੈ, ਪਰ ਹਾਲਾਤ ਫਿਰ ਵੀ ਸਾਵਧਾਨੀ ਯੋਗ ਰਹਿਣਗੇ। 8 ਜਨਵਰੀ ਤੱਕ ਪੰਜਾਬ ਦੇ ਵੱਡੇ ਹਿੱਸੇ ਚੇਤਾਵਨੀ ਜਾਰੀ ਕੀਤੀ ਗਈ ਹੈ, ਜਿਸਦਾ ਮਤਲਬ ਹੈ ਕਿ ਸੰਘਣੀ ਧੁੰਦ, ਤੇਜ਼ ਹਵਾਵਾਂ, ਸੀਤ ਲਹਿਰ ਦੇ ਨਾਲ ਕੜਾਕੇ ਦੀ ਠੰਡ ਪਵੇਗੀ। ਲੋਕਾਂ ਨੂੰ ਮੌਸਮ ਬਾਰੇ ਤਾਜ਼ਾ ਜਾਣਕਾਰੀ ਲੈਂਦੇ ਰਹਿਣ ਅਤੇ ਲੋੜੀਂਦੀ ਤਿਆਰੀ ਕਰਕੇ ਰੱਖਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਅਧਿਕਾਰੀਆਂ ਦੀਆਂ 31 ਮਾਰਚ ਤੱਕ ਛੁੱਟੀਆਂ ਰੱਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਭੁਪੇਸ਼ ਬਘੇਲ ਦੇ ਪੁੱਤ ਨੂੰ ਜ਼ਮਾਨਤ ਦੇ ਫ਼ੈਸਲੇ ਦਾ ਰਾਜਾ ਵੜਿੰਗ ਵੱਲੋਂ ਸਵਾਗਤ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ
NEXT STORY