ਜਲੰਧਰ (ਵੈੱਬ ਡੈਸਕ)- ਪੰਜਾਬ ਵਿਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਗਰਮੀ ਤੋਂ ਬਚਣ ਲਈ ਲੋਕ ਘਰਾਂ ਵਿਚ ਰਹਿਣ ’ਤੇ ਮਜਬੂਰ ਹੋ ਰਹੇ ਹਨ। ਇਸ ਕਾਰਨ ਸੜਕਾਂ ’ਤੇ ਕਰਫਿਊ ਵਰਗੇ ਹਾਲਾਤ ਵੇਖਣ ਨੂੰ ਮਿਲ ਰਹੇ ਹਨ, ਵਧ ਰਹੀ ਗਰਮੀ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਨੇ ਅਗਲੇ ਹਫ਼ਤੇ ਲਈ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਚੰਡੀਗੜ੍ਹ ਨੇ ਪੰਜਾਬ ਅਤੇ ਹਰਿਆਣਾ ਲਈ ਇਕ ਵਿਸ਼ੇਸ਼ ਮੌਸਮ ਬੁਲੇਟਿਨ ਜਾਰੀ ਕਰਦਿਆਂ ਚਿਤਾਵਨੀ ਦਿੱਤੀ ਹੈ ਕਿ ਖੇਤਰ ਵਿੱਚ ਭਿਆਨਕ ਗਰਮੀ ਦਾ ਕਹਿਰ ਜਾਰੀ ਰਹੇਗਾ। ਮੌਸਮ ਵਿਭਾਗ ਮੁਤਾਬਕ 19 ਮਈ ਤੋਂ 25 ਮਈ 2026 ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਗਰਮ ਹਵਾਵਾਂ ਚੱਲਦੀਆਂ ਰਹਿਣਗੀਆਂ। 19 ਮਈ ਨੂੰ ਪੰਜਾਬ ਦੇ ਦੱਖਣੀ ਹਿੱਸੇ ਖ਼ਾਸ ਕਰਕੇ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ ਅਤੇ ਸੰਗਰੂਰ ਵਿੱਚ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਬਾਕੀ ਜ਼ਿਲ੍ਹਿਆਂ ਵਿੱਚ 'ਯੈਲੋ ਅਲਰਟ' ਰਹੇਗਾ। 20 ਅਤੇ 21 ਮਈ ਨੂੰ ਗਰਮੀ ਦਾ ਪ੍ਰਕੋਪ ਵਧਣਾ ਸ਼ੁਰੂ ਹੋ ਜਾਵੇਗਾ ਅਤੇ ਓਰੇਂਜ ਅਲਰਟ ਵਾਲੇ ਖੇਤਰਾਂ ਦਾ ਘੇਰਾ ਵਧ ਕੇ ਮੱਧ ਪੰਜਾਬ ਤੱਕ ਪਹੁੰਚ ਜਾਵੇਗਾ।

ਇਹ ਵੀ ਪੜ੍ਹੋ: ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ ਮਾਡਿਊਲ ਬੇਨਕਾਬ
ਮੌਸਮ ਵਿਭਾਗ ਮੁਤਾਬਕ 22 ਅਤੇ 23 ਮਈ ਇਹ ਦੋ ਦਿਨ ਸਭ ਤੋਂ ਵੱਧ ਗਰਮ ਰਹਿਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਨੇ ਸਾਰੇ ਪੰਜਾਬ ਲਈ 'ਆਰੇਂਜ ਅਲਰਟ' ਜਾਰੀ ਕਰਦਿਆਂ ਭਿਆਨਕ ਲੂ (Severe Heat Wave) ਦੀ ਭਵਿੱਖਬਾਣੀ ਕੀਤੀ ਹੈ। ਇਸੇ ਤਰ੍ਹਾਂ 24 ਅਤੇ 25 ਮਈ ਨੂੰ ਵੀ ਗਰਮੀ ਕਹਿਰ ਵਰ੍ਹਾਏਗੀ।
ਉਥੇ ਹੀ ਮੌਸਮ ਵਿਭਾਗ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਗਰਮੀ ਦੇ ਇਸ ਪ੍ਰਕੋਪ ਤੋਂ ਬਚਣ ਲਈ ਖ਼ਾਸ ਕਰਕੇ ਦੁਪਹਿਰ ਵੇਲੇ ਬਾਹਰ ਨਿਕਲਣ ਤੋਂ ਪਰਹੇਜ਼ ਕਰਨ ਅਤੇ ਸਿਹਤ ਸਬੰਧੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ। ਸਰੀਰ ਵਿੱਚ ਪਾਣੀ ਦੀ ਕਮੀ ਨਾ ਹੋਣ ਦਿਓ ਅਤੇ ਵੱਧ ਤੋਂ ਵੱਧ ਪਾਣੀ ਪੀਓ। ਹਲਕੇ ਰੰਗ ਦੇ ਢਿੱਲੇ ਸੂਤੀ ਕੱਪੜੇ ਪਹਿਨੋ ਅਤੇ ਬਾਹਰ ਨਿਕਲਣ ਵੇਲੇ ਸਿਰ ਨੂੰ ਕੱਪੜੇ ਜਾਂ ਛਤਰੀ ਨਾਲ ਢੱਕ ਕੇ ਰੱਖੋ। ਕਿਸਾਨਾਂ ਲਈ ਸਲਾਹ ਦਿੰਦੇ ਹੋਏ ਮੌਸਮ ਵਿਭਾਗ ਨੇ ਕਿਹਾ ਕਿ ਫ਼ਸਲਾਂ ਨੂੰ ਗਰਮੀ ਦੇ ਪ੍ਰਭਾਵ ਤੋਂ ਬਚਾਉਣ ਲਈ ਸਿਰਫ਼ ਸਵੇਰ ਜਾਂ ਸ਼ਾਮ ਦੇ ਸਮੇਂ ਹੀ ਸਿੰਚਾਈ ਕਰੋ।

ਇਹ ਵੀ ਪੜ੍ਹੋ: ਯੂ. ਕੇ. 'ਚ ਪੰਜਾਬੀ ਨੌਜਵਾਨ ਦੀ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤਰ, ਸਦਮੇ 'ਚ ਪਰਿਵਾਰ
ਤਾਪਮਾਨ ਦੇ ਤਾਜ਼ਾ ਅੰਕੜੇ
ਜੇਕਰ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਬੀਤੇ ਦਿਨ ਦੇ ਅੰਕੜਿਆਂ ਮੁਤਾਬਕ ਪੰਜਾਬ 'ਚ ਬਠਿੰਡਾ ਸਭ ਤੋਂ ਗਰਮ ਰਿਹਾ, ਜਿੱਥੇ ਤਾਪਮਾਨ 47.0°C ਦਰਜ ਕੀਤਾ ਗਿਆ। ਹਰਿਆਣਾ ਵਿੱਚ ਸਿਰਸਾ 46.2°C ਦੇ ਨਾਲ ਸਭ ਤੋਂ ਗਰਮ ਸਥਾਨ ਰਿਹਾ। ਵਿਭਾਗ ਅਨੁਸਾਰ ਆਉਣ ਵਾਲੇ 7 ਦਿਨਾਂ ਤੱਕ ਤਾਪਮਾਨ ਵਿੱਚ ਕਿਸੇ ਵੱਡੀ ਤਬਦੀਲੀ ਦੀ ਉਮੀਦ ਨਹੀਂ ਹੈ, ਜਿਸ ਕਾਰਨ ਲੂ ਦਾ ਪ੍ਰਭਾਵ ਬਣਿਆ ਰਹੇਗਾ। ਅੱਗੇ ਜਾਣਕਾਰੀ ਦਿੰਦੇ ਹੋਏ ਮੌਸਮ ਵਿਭਾਗ ਨੇ ਕਿਹਾ ਕਿ ਅਗਲੇ ਦਿਨਾਂ ਤੱਕ ਦੱਖਣੀ ਅਤੇ ਦੱਖਣੀ-ਪੱਛਮੀ ਪੰਜਾਬ ਅਤੇ ਹਰਿਆਣਾ ਦੇ ਹਿੱਸਿਆਂ 'ਚ ਤਾਪਮਾਨ 45-47°C ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ। ਚੰਡੀਗੜ੍ਹ ਸਮੇਤ ਪੰਜਾਬ ਅਤੇ ਹਰਿਆਣਾ ਦੇ ਬਾਕੀ ਹਿੱਸਿਆਂ ਵਿੱਚ ਤਾਪਮਾਨ 42-45°C ਦੇ ਆਸ-ਪਾਸ ਰਹਿ ਸਕਦਾ ਹੈ।
ਇਹ ਵੀ ਪੜ੍ਹੋ: ਇਟਲੀ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ Good News! ਜਲੰਧਰ 'ਚ ਸਿੱਖੋ ਇਟਾਲੀਅਨ ਭਾਸ਼ਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਪੰਜਾਬ ਵਿਚ ਸ਼ੁੱਕਰਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ, ਪੱਤਰ ਹੋਇਆ ਵਾਇਰਲ, ਜਾਣੋ ਪੂਰੀ ਸੱਚਾਈ
NEXT STORY