ਚੰਡੀਗੜ੍ਹ : ਪੰਜਾਬ 'ਚ ਅੱਜ ਸਵੇਰ ਤੋਂ ਹੀ ਸੀਤ ਲਹਿਰ ਦੇ ਨਾਲ ਬੂੰਦਾਬਾਂਦੀ ਸ਼ੁਰੂ ਹੋ ਗਈ ਹੈ। ਮੌਸਮ ਵਿਭਾਗ ਨੇ ਵੱਡੀ ਚਿਤਾਵਨੀ ਜਾਰੀ ਕਰਦਿਆਂ 27 ਦਸੰਬਰ ਮਤਲਬ ਕਿ ਅੱਜ ਲਈ ਸੂਬੇ ਦੇ 21 ਜ਼ਿਲ੍ਹਿਆਂ 'ਚ ਹਨ੍ਹੇਰੀ, ਬਿਜਲੀ ਚਮਕਣ ਅਤੇ ਤੂਫ਼ਾਨ ਨਾਲ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਹੈ, ਜਦੋਂ ਕਿ 28 ਦਸੰਬਰ ਨੂੰ 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਸਬੰਧੀ ਦੱਸਿਆ ਗਿਆ ਹੈ। ਇਸ ਦੌਰਾਨ ਕਈ ਥਾਵਾਂ 'ਤੇ ਗੜ੍ਹੇ ਪੈਣ ਦੀ ਵੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਅਮਨ ਅਰੋੜਾ ਕੈਬਨਿਟ ਮੰਤਰੀਆਂ ਸਣੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਟੇਕਣਗੇ ਮੱਥਾ
21 ਜ਼ਿਲ੍ਹਿਆਂ 'ਚ ਯੈਲੋ ਅਲਰਟ
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਸੰਗਰੂਰ, ਫ਼ਤਹਿਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਮਾਲੇਰਕੋਟਲਾ 'ਚ ਅੱਜ ਮੀਂਹ, ਹਨ੍ਹੇਰੀ ਅਤੇ ਗੜ੍ਹੇ ਪੈਣ ਦੀ ਸੰਭਾਵਨਾ ਹੈ। ਇਸ ਨੂੰ ਲੈ ਕੇ ਸੂਬੇ 'ਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਮਾਹਰਾਂ ਮੁਤਾਬਕ 27 ਦਸੰਬਰ ਤੋਂ ਲੈ ਕੇ 2 ਜਨਵਰੀ ਤੱਕ ਸੂਬੇ ਦੇ ਜ਼ਿਆਦਾਤਰ ਇਲਾਕਿਆਂ 'ਚ ਹਲਕੇ ਤੋਂ ਮੱਧਮ ਮੀਂਹ ਪੈ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ 30 ਦਸੰਬਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣਾ ਹੋ ਜਾਵੇਗਾ ਔਖਾ
ਸਾਵਧਾਨ ਰਹਿਣ ਦੀ ਲੋੜ
ਜਿਸ ਤਰ੍ਹਾਂ ਦਾ ਮੌਸਮ ਬਣ ਰਿਹਾ ਹੈ, ਮੌਸਮ ਵਿਭਾਗ ਨੇ ਅਜਿਹੇ 'ਚ ਦਰੱਖ਼ਤਾਂ ਹੇਠ ਖੜ੍ਹੇ ਨਾ ਹੋਣ ਦੀ ਸਲਾਹ ਦਿੱਤੀ ਹੈ। ਇਸ ਤੋਂ ਇਲਾਵਾ ਇਨ੍ਹਾਂ ਦਿਨਾਂ ਦੌਰਾਨ ਕਿਤੇ ਬਾਹਰ ਜਾਣ ਦਾ ਪ੍ਰੋਗਰਾਮ ਹੈ ਤਾਂ ਜ਼ਰਾ ਸੋਚ-ਸਮਝ ਕੇ ਨਿਕਲੋ। ਤੇਜ਼ ਹਨ੍ਹੇਰੀ ਦੌਰਾਨ ਸੜਕਾਂ 'ਤੇ ਵਾਹਨ ਸਾਵਧਾਨੀ ਨਾਲ ਚਲਾਓ ਅਤੇ ਵਾਹਨਾਂ ਨੂੰ ਸੁਰੱਖਿਅਤ ਥਾਂ 'ਤੇ ਪਾਰਕ ਕਰੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਰਜਿਸਟਰੀਆਂ ਕਰਾਉਣ ਵਾਲਿਆਂ ਲਈ ਵੱਡੀ ਖ਼ਬਰ, ਤੁਸੀਂ ਵੀ ਨਾ ਕਰ ਲਿਓ ਇਹ ਗਲਤੀ
NEXT STORY