ਜਲੰਧਰ- ਪੰਜਾਬ ਵਿੱਚ ਅੱਜ ਮੌਸਮ ਨੇ ਇਕ ਵਾਰ ਫਿਰ ਰੁਖ ਬਦਲ ਲਿਆ ਹੈ। ਸਵੇਰੇ ਤੋਂ ਹੀ ਆਸਮਾਨ ਕਾਲੇ ਬੱਦਲਾਂ ਨਾਲ ਘਿਰਿਆ ਹੋਇਆ ਹੈ। ਇਸ ਦੇ ਨਾਲ ਹਵਾ ਵਿੱਚ ਨਮੀ ਮਹਿਸੂਸ ਕੀਤੀ ਜਾ ਰਹੀ ਹੈ। ਉੱਥੇ ਪੰਜਾਬ ਵਿੱਚ ਮੌਸਮ ਵਿਭਾਗ ਵੱਲੋਂ ਤਾਜ਼ਾ ਭਵਿੱਖਬਾਣੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕਰਕੇ ਕਿਹਾ ਗਿਆ ਹੈ ਕਿ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਦਰਮਿਆਨੀ ਮੀਂਹ, ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਵੀ ਛੁੱਟੀ ਦਾ ਐਲਾਨ! ਨੋਟੀਫ਼ਿਕੇਸ਼ਨ ਜਾਰੀ
ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ, ਪਟਿਆਲਾ, ਮੋਹਾਲੀ, ਫਤਹਿਗੜ੍ਹ ਸਾਹਿਬ, ਚੰਡੀਗੜ੍ਹ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਿਆਂ ਵਿੱਚ ਦਰਮਿਆਨਾ ਮੀਂਹ ਪੈ ਸਕਦਾ ਹੈ। ਇਸ ਦੌਰਾਨ ਅਸਮਾਨੀ ਬਿਜਲੀ ਗਰਜਣ ਨਾਲ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਦਿੱਤੀ ਗਈ ਹੈ।
ਇਹ ਵੀ ਪੜ੍ਹੋ- Punjab Dear Rakhi Bumper 2025 : ਕਿਸ ਦੀ ਝੋਲੀ ਪਵੇਗਾ ਕਰੋੜਾਂ ਦਾ ਇਨਾਮ, ਜਲਦ ਹੋਣ ਜਾ ਰਿਹਾ ਐਲਾਨ
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ, ਖ਼ਾਸ ਕਰਕੇ ਖੁੱਲ੍ਹੇ ਖੇਤਰਾਂ ਵਿੱਚ ਜਾਣ ਤੋਂ ਬਚਣ ਅਤੇ ਬਿਜਲੀ ਦੀਆਂ ਤਾਰਾਂ ਜਾਂ ਦਰੱਖਤਾਂ ਦੇ ਨੇੜੇ ਖੜ੍ਹੇ ਨਾ ਰਹਿਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਕਲਯੁੱਗੀ ਪੁੱਤ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਪਿਓ ਦਾ ਬੇਰਹਿਮੀ ਨਾਲ ਕੀਤਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਮਰਹੂਮ PM ਮਨਮੋਹਨ ਸਿੰਘ ਦੀ ਤਸਵੀਰ ਨਾਲ ਛੇੜਛਾੜ ਦੇ ਮਾਮਲੇ ਦੀ ਪ੍ਰਤਾਪ ਬਾਜਵਾ ਨੇ ਕੀਤੀ ਨਿੰਦਾ
NEXT STORY