ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ, ਹਾਲਾਂਕਿ ਸਵੇਰ ਅਤੇ ਸ਼ਾਮ ਦੀ ਠੰਡ ਵਿੱਚ ਵਾਧਾ ਹੋਇਆ ਹੈ। ਪਿਛਲੇ ਦਿਨੀਂ ਹੋਈ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਕਾਰਨ ਤਾਪਮਾਨ 'ਚ ਵੱਡੀ ਗਿਰਾਵਟ ਆਈ ਹੈ।
ਇਹ ਵੀ ਪੜ੍ਹੋ- DM ਰੰਧਾਵਾ ਦੀ ਮੌਤ ਮਾਮਲੇ 'ਚ ਪਰਿਵਾਰ ਨੇ ਕੀਤੀ ਸੁਰੱਖਿਆ ਦੀ ਮੰਗ, ਪਤਨੀ ਨੇ ਲਾਏ ਗੰਭੀਰ ਦੋਸ਼
ਆਉਣ ਵਾਲੇ ਦਿਨਾਂ ਦੀ ਭਵਿੱਖਬਾਣੀ
ਮੌਸਮ ਵਿਭਾਗ ਦੇ ਅਨੁਸਾਰ, ਅੱਜ 22 ਮਾਰਚ ਨੂੰ ਪਠਾਨਕੋਟ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 23 ਮਾਰਚ ਨੂੰ, ਰਾਜ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਇੱਕ-ਦੋ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਤਰਨਤਾਰਨ, ਮੋਗਾ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਅਤੇ ਫਿਰੋਜ਼ਪੁਰ ਸ਼ਾਮਲ ਹਨ। ਇਸ ਦੇ ਨਾਲ ਹੀ 24 ਅਤੇ 25 ਮਾਰਚ ਨੂੰ ਸੂਬੇ ਵਿੱਚ ਕੁਝ ਥਾਵਾਂ 'ਤੇ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿੱਚ ਮੀਂਹ, ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ, 26 ਮਾਰਚ ਤੋਂ ਉੱਤਰ-ਪੱਛਮੀ ਭਾਰਤ ਵਿੱਚ ਇੱਕ ਹੋਰ ਹਲਕੀ ਪੱਛਮੀ ਗੜਬੜ ਸਰਗਰਮ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਰਹੇਗੀ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫਤਰ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
20 ਕਿੱਲੋ ਗਾਂਜੇ ਤੇ ਅਸਲੇ ਨਾਲ ਫੜ੍ਹਿਆ ਮੁਲਜ਼ਮ ਦੋਸ਼ੀ ਕਰਾਰ, 10 ਸਾਲ ਦੀ ਕੈਦ
NEXT STORY