ਜਲੰਧਰ: ਭਾਰਤ ਮੌਸਮ ਵਿਭਾਗ ਨੇ ਪੰਜਾਬ ਦੇ ਅਗਲੇ 5 ਦਿਨਾਂ ਲਈ ਮੌਸਮ ਦੀ ਤਾਜ਼ਾ ਅਪਡੇਟ ਜਾਰੀ ਕੀਤੀ ਹੈ। ਅਗਲੇ 3 ਦਿਨ ਪੰਜਾਬ 'ਚ ਹੁੰਮਸ ਭਰੀ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਜਦਕਿ 19 ਜੁਲਾਈ ਤੋਂ ਸੂਬੇ 'ਚ ਮੌਸਮ ਦਾ ਮਿਜਾਜ਼ ਬਦਲਣ ਦੀ ਸੰਭਾਵਨਾ ਹੈ। ਜਿਸ ਕਾਰਨ 20 ਜੁਲਾਈ ਨੂੰ ਉੱਤਰੀ ਪੰਜਾਬ 'ਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...
ਮੌਸਮ ਵਿਭਾਗ ਮੁਤਾਬਕ 16 ਜੁਲਾਈ ਤੋਂ 18 ਜੁਲਾਈ ਤੱਕ ਪੰਜਾਬ ਦੇ ਜ਼ਿਲ੍ਹਾ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ ਅਤੇ ਫਾਜ਼ਿਲਕਾ ਵਿੱਚ ਗਰਮ ਅਤੇ ਨਮੀ ਵਾਲਾ ਮੌਸਮ ਰਹੇਗਾ। ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਇਸ ਦੇ ਨਾਲ ਹੀ ਤਰਨਤਾਰਨ, ਅੰਮ੍ਰਿਤਸਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਪਟਿਆਲਾ ਵਿੱਚ ਕੋਈ ਚੇਤਾਵਨੀ ਨਹੀਂ ਹੈ ਅਤੇ ਮੌਸਮ ਆਮ ਰਹੇਗਾ
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਵਿਭਾਗ ਨੇ 19 ਜੁਲਾਈ ਮੌਸਮ ਸਾਫ਼ ਰਹਿਣ ਅਤੇ ਤਾਪਮਾਨ ਵਿੱਚ ਥੋੜ੍ਹੀ ਰਾਹਤ ਮਿਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ 20 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਫਤਹਿਗੜ੍ਹ ਸਾਹਿਬ ਵਿੱਚ ਭਾਰੀ ਮੀਂਹ ਦਾ ਅਲਰਟ ਹੈ। ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। ਬਾਕੀ ਸੂਬੇ ਵਿੱਚ ਮੌਸਮ ਆਮ ਰਹੇਗਾ।
ਇਹ ਵੀ ਪੜ੍ਹੋ- ਪੰਜਾਬ: ਰਿਸ਼ਵਤ ਲੈਂਦਾ ਇੰਸਪੈਕਟਰ ਗ੍ਰਿਫਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚੋਂ ਅਗਵਾ ਕਰਕੇ ਨੌਜਵਾਨ ਦਾ ਗੋਲ਼ੀਆਂ ਮਾਰ ਕੀਤਾ ਕਤਲ
NEXT STORY