ਜਲੰਧਰ- ਪੰਜਾਬ ਦੇ ਲਗਾਤਾਰ ਮੌਸਮ 'ਚ ਤਬਦੀਲੀ ਵੇਖੀ ਜਾ ਰਹੀ ਹੈ। ਮੌਸਮ ਦੇ ਤਾਪਮਾਨ 'ਚ ਵਾਧਾ ਨਜ਼ਰ ਆ ਰਿਹਾ ਹੈ ਪਰ ਇਸੇ ਵਿਚਾਲੇ ਮੌਸਮ ਵਿਭਾਗ ਵੱਲੋਂ ਤਾਜ਼ਾ ਅਤੇ ਵੱਡੀ ਅਪਡੇਟ ਸਾਹਮਣੇ ਆਈ ਹੈ। ਵਿਭਾਗ ਨੇ ਆਉਣ ਵਾਲੇ ਕੁਝ ਦਿਨ ਮੌਸਮ ਖ਼ਰਾਬ ਰਹਿਣ ਦੀ ਭਵਿੱਖਬਾਣੀ ਕੀਤੀ ਗਈ ਹੈ, ਜਿਸ ਮੁਤਾਬਕ ਕਈ ਜ਼ਿਲ੍ਹਿਆਂ ਵਿਚ ਹਨ੍ਹੇਰੀ ਦੇ ਨਾਲ-ਨਾਲ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਮੁਰਗੀ ਨੇ ਬਣਾ 'ਤਾ ਰਿਕਾਰਡ, ਕਾਰਨਾਮਾ ਸੁਣ ਨਹੀਂ ਹੋਵੇਗਾ ਯਕੀਨ
ਭਾਰਤੀ ਮੌਸਮ ਵਿਗਿਆਨ ਕੇਂਦਰ ਮੁਤਾਬਕ 13 ਮਾਰਚ ਤੋਂ ਲੈ ਕੇ 16 ਮਾਰਚ ਤੱਕ ਪੰਜਾਬ ਦੇ ਕਈ ਇਲਾਕਿਆਂ ਵਿਚ ਹਨ੍ਹੇਰੀ ਅਤੇ ਮੀਂਹ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿਚ 2 ਤੋਂ 4 ਡਿਗਰੀ ਤਕ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। ਵਿਭਾਗ ਵੱਲੋਂ ਅੱਜ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿਚ ਬਿਜਲੀ ਗਰਜਨ, ਹਨ੍ਹੇਰੀ ਅਤੇ ਮੀਂਹ ਦੀ ਭਵਿੱਖਬਾਣੀ ਕਰਦਿਆਂ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤੋਂ ਇਲਾਵਾ ਅੱਜ ਦੋਆਬੇ ਤੇ ਮਾਝੇ ਦੇ ਹੋਰ ਜ਼ਿਲ੍ਹਿਆਂ ਵਿਚ ਹਲਕੀ ਮੀਂਹ ਦੀ ਸੰਭਾਵਨਾ ਹੈ, ਉੱਥੇ ਹੀ ਮਾਲਵੇ ਦੀ ਜ਼ਿਆਦਾਤਰ ਇਲਾਕਿਆਂ ਵਿਚ ਮੌਸਮ ਸਾਫ਼ ਰਹਿਣ ਦੀ ਸੰਭਾਵਨਾ ਹੈ। ਇੱਥੇ ਦੱਸ ਦੇਈਏ ਕਿ ਕਈ ਜ਼ਿਲ੍ਹਿਆਂ ਲਈ ਤਾਂ ਵਿਭਾਗ ਵੱਲੋਂ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਇਸ ਤਹਿਤ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਰੇਡ ਕਰਨ ਆਈ ਪੰਜਾਬ ਪੁਲਸ ਨੂੰ ਵੇਖ ਮੁੰਡੇ ਨੇ ਜੋ ਕੀਤਾ ਉੱਡ ਜਾਣਗੇ ਹੋਸ਼, ਵੇਖੋ ਮੌਕੇ ਦੀ ਵੀਡੀਓ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਯੁੱਧ ਨਸ਼ੇ ਵਿਰੁੱਧ': ਜਲੰਧਰ 'ਚ 250 ਪੁਲਸ ਮੁਲਾਜ਼ਮਾਂ ਨੇ ਸਾਂਭਿਆ ਮੋਰਚਾ, 14 ਥਾਵਾਂ 'ਤੇ ਕੀਤੀ ਛਾਪੇਮਾਰੀ
NEXT STORY