ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ 'ਚ ਆਉਣ ਵਾਲੇ ਦਿਨਾਂ ਦੌਰਾਨ ਬਦਲਾਅ ਹੋਣ ਵਾਲਾ ਹੈ। ਮੌਸਮ ਵਿਭਾਗ ਦੇ ਮੁਤਾਬਕ 24 ਫਰਵਰੀ ਨੂੰ ਇਕ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਸੂਬੇ 'ਚ ਮੀਂਹ ਪੈਣ ਦੇ ਆਸਾਰ ਹਨ। ਹਾਲਾਂਕਿ ਆਉਣ ਵਾਲੀ 24 ਅਤੇ 25 ਤਾਰੀਖ਼ ਨੂੰ ਮੌਸਮ ਖ਼ੁਸ਼ਕ ਰਹਿਣ ਦੀ ਸੰਭਾਵਨਾ ਹੈ ਪਰ 26, 27 ਅਤੇ 28 ਤਾਰੀਖ਼ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਮੀਂਹ ਪੈ ਸਕਦਾ ਹੈ ਅਤੇ ਬੱਦਲ ਛਾਏ ਰਹਿ ਸਕਦੇ ਹਨ। ਹਾਲਾਂਕਿ 24 ਫਰਵਰੀ ਤੋਂ ਬਾਅਦ ਤਾਪਮਾਨ 'ਚ ਬਹੁਤਾ ਬਦਲਾਅ ਨਹੀਂ ਹੋਵੇਗਾ ਪਰ ਇਸ ਦਿਨ ਤੋਂ ਇਕ ਨਵੀਂ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ ਫਿਰ ਤੋਂ ਵੱਡ ਬਦਲਾਅ ਵੇਖਣ ਨੂੰ ਮਿਲ ਸਕਦਾ ਹੈ।
ਇਸ ਦੇ ਨਾਲ ਹੀ ਪੰਜਾਬ ਵਿੱਚ ਅਸਮਾਨ ਸਾਫ਼ ਰਹਿਣ ਦੀ ਉਮੀਦ ਹੈ। ਹਲਕੇ ਬੱਦਲ ਹੋ ਸਕਦੇ ਹਨ ਪਰ ਸੂਰਜ ਚਮਕੇਗਾ। ਇਸ ਦੇ ਨਾਲ ਹੀ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੀਂਹ ਕਾਰਨ ਮੈਦਾਨੀ ਇਲਾਕਿਆਂ ਵੱਲ ਠੰਡੀਆਂ ਹਵਾਵਾਂ ਵਗ ਰਹੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦਾ ਇਹ ਵਿਆਹ ਬਣਿਆ ਚਰਚਾ ਦਾ ਵਿਸ਼ਾ, ਪੇਸ਼ ਕੀਤੀ ਅਜਿਹੀ ਮਿਸਾਲ ਕਿ...
ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਆਇਆ ਹੈ, ਹਾਲਾਂਕਿ ਇਹ ਸੂਬੇ ਵਿੱਚ ਆਮ ਦੇ ਨੇੜੇ ਬਣਿਆ ਹੋਇਆ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋਕਿ ਰੂਪਨਗਰ ਵਿੱਚ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਘੱਟੋ-ਘੱਟ ਤਾਪਮਾਨ 'ਚ ਲਗਭਗ 1 ਡਿਗਰੀ ਦਾ ਵਾਧਾ ਹੋਇਆ ਹੈ।
ਇਹ ਵੀ ਪੜ੍ਹੋ : ਜਲੰਧਰ 'ਚ ਵੱਡੀ ਵਾਰਦਾਤ, ਦੋ ਧਿਰਾਂ 'ਚ ਟਕਰਾਅ, ਚੱਲੇ ਤੇਜ਼ਧਾਰ ਹਥਿਆਰ ਤੇ ਹੋਈ ਫਾਇਰਿੰਗ
ਫਰਵਰੀ ਦਾ ਮਹੀਨਾ ਵੀ ਰਿਹਾ ਖ਼ੁਸ਼ਕ
ਪੰਜਾਬ ਵਿੱਚ ਫਰਵਰੀ ਦਾ ਮਹੀਨਾ ਵੀ ਖੁਸ਼ਕ ਜਾ ਰਿਹਾ ਹੈ। 1 ਫਰਵਰੀ ਤੋਂ 22 ਫਰਵਰੀ ਤੱਕ ਪੰਜਾਬ ਵਿੱਚ 21 ਮਿਲੀਮੀਟਰ ਮੀਂਹ ਪੈਣਾ ਚਾਹੀਦਾ ਸੀ ਪਰ ਹੁਣ ਤੱਕ ਸਿਰਫ਼ 12.1 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਜੇਕਰ ਅਸੀਂ 1 ਜਨਵਰੀ ਤੋਂ ਹੁਣ ਤੱਕ ਦੇ ਸਮੇਂ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ 50 ਫ਼ੀਸਦੀ ਘੱਟ ਬਾਰਿਸ਼ ਦਰਜ ਕੀਤੀ ਜਾ ਰਹੀ ਹੈ। ਘੱਟ ਮੀਂਹ ਪੈਣ ਕਾਰਨ ਮੌਸਮ ਵਿਭਾਗ ਨੇ ਪੰਜਾਬ ਨੂੰ ਰੈੱਡ ਜ਼ੋਨ ਵਿੱਚ ਰੱਖਿਆ ਹੈ।
ਇਹ ਵੀ ਪੜ੍ਹੋ : ਜਾਗੋ 'ਚ ਚੱਲੀਆਂ ਗੋਲ਼ੀਆਂ ਦੌਰਾਨ ਹੋਈ ਪਿਓ ਦੀ ਮੌਤ ਦਾ ਪੁੱਤ ਨੇ ਅੱਖੀਂ ਵੇਖਿਆ ਖ਼ੌਫ਼ਨਾਕ ਮੰਜ਼ਰ, ਸਕੂਲ ਪਹੁੰਚ ਬੋਲਿਆ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦਾ ਇਹ ਵਿਆਹ ਬਣਿਆ ਚਰਚਾ ਦਾ ਵਿਸ਼ਾ, ਪੇਸ਼ ਕੀਤੀ ਅਜਿਹੀ ਮਿਸਾਲ ਕਿ...
NEXT STORY