ਚੰਡੀਗੜ੍ਹ– ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੂਬੇ ਦੇ ਕਈ ਹਿੱਸਿਆਂ ’ਚ ਅਸਮਾਨੀ ਬਿਜਲੀ ਚਮਕਣ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਵੱਗਣ ਦੇ ਆਸਾਰ ਹਨ। ਇਸ ਦੇ ਨਾਲ ਹੀ ਖ਼ਾਸ ਤੌਰ 'ਤੇ ਮੋਹਾਲੀ ਅਤੇ ਚੰਡੀਗੜ੍ਹ ਵਿਚ ਮੌਸਮ ਖ਼ਰਾਬ ਰਹਿਣ ਦੀ ਸੰਭਾਵਨਾ ਹੈ। ਇਲਾਕੇ ਵਿੱਚ ਦਰਮਿਆਨੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ-ਅੱਜ ਪੰਜਾਬ 'ਚ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਤੱਕ ਲੱਗੇਗਾ Power cut
ਇਸ ਦਾ ਪ੍ਰਭਾਵ ਪਟਿਆਲਾ, ਫਤਿਹਗੜ੍ਹ ਸਾਹਿਬ, ਰੂਪਨਗਰ, ਨਵਾਂਸ਼ਹਿਰ, ਲੁਧਿਆਣਾ, ਸੰਗਰੂਰ ਤੇ ਮਾਨਸਾ ਵਿਚ ਦਿਖਾਈ ਦੇਵੇਗਾ। ਇਨ੍ਹਾਂ ਜ਼ਿਲ੍ਹਿਆਂ ਵਿਚ ਮੌਸਮ ਠੰਡਾ ਰਹੇਗਾ ਅਤੇ ਹਲਕਾ ਮੀਂਹ ਵੀ ਪੈ ਸਕਦਾ ਹੈ। ਇਨ੍ਹਾਂ ਇਲਾਕਿਆਂ ਵਿਚ ਰਹਿਣ ਵਾਲੇ ਲੋਕਾਂ ਨੂੰ ਮੌਸਮ ਵਿਭਾਗ ਨੇ ਸਾਵਧਾਨ ਰਹਿਣ ਦੀ ਚੇਤਾਵਨੀ ਦਿੱਤੀ ਹੈ। ਮੌਸਮ ਦੀ ਇਸ ਤੀਵਰਤਾ ਦੇ ਚਲਦੇ ਟ੍ਰੈਫਿਕ ਅਤੇ ਬਿਜਲੀ ਸਪਲਾਈ 'ਚ ਰੁਕਾਵਟ ਆਉਣ ਦੀ ਸੰਭਾਵਨਾ ਹੋ ਸਕਦੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਅਕਾਲੀ ਵਰਕਰ ਦੇ ਘਰ ’ਤੇ ਚੱਲੀਆਂ ਤਾਬੜਤੋੜ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕਹਿਰ ਓ ਰੱਬਾ: ਕਾਲਜ ਦੇ ਪਹਿਲੇ ਦਿਨ ਹੀ ਨੌਜਵਾਨ ਨਾਲ ਵਾਪਰੀ ਵੱਡੀ ਅਣਹੋਣੀ, ਤੜਫ਼-ਤੜਫ਼ ਕੇ ਨਿਕਲੀ ਜਾਨ
NEXT STORY