ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਦਰਅਸਲ ਪੱਛਮੀ ਗੜਬੜੀ ਕਾਰਨ ਪਏ ਮੀਂਹ ਤੋਂ ਬਾਅਦ ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ ਵੇਖਣ ਨੂੰ ਮਿਲਿਆ ਹੈ। ਸੂਬੇ 'ਚ ਠੰਡ ਨੇ ਅਚਾਨਕ ਜ਼ੋਰ ਫੜ ਲਿਆ ਹੈ। ਇਸੇ ਦੇ ਚੱਲਦਿਆਂ ਰਾਤ ਦੇ ਤਾਪਮਾਨ 'ਚ 4 ਡਿਗਰੀ ਸੈਲਸੀਅਸ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਆਉਣ ਵਾਲੇ ਦਿਨਾਂ ਵਿਚ ਧੁੰਦ ਦਾ ਅਸਰ ਵੀ ਵੇਖਣ ਨੂੰ ਮਿਲੇਗਾ। ਤਾਜ਼ਾ ਮਿਲੀ ਜਾਣਕਾਰੀ ਮੁਤਾਬਕ ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 13 ਤਾਰੀਖ਼ ਤੱਕ ਮੌਸਮ ਦੀ ਵੱਡੀ ਅਪਡੇਟ ਦਿੱਤੀ ਗਈ ਹੈ। ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਕੋਈ ਬਾਰਿਸ਼ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ। ਸੂਬੇ ਵਿਚ ਮੌਸਮ ਖ਼ੁਸ਼ਕ ਰਹੇਗਾ।
ਇਹ ਵੀ ਪੜ੍ਹੋ: ਮੁਅੱਤਲ DIG ਭੁੱਲਰ ਦੇ ਮਾਮਲੇ ‘ਚ ਹੋ ਸਕਦੀ ਹੈ ED ਦੀ ਐਂਟਰੀ! ਫਸਣਗੇ ਕਈ ਵੱਡੇ ਅਫ਼ਸਰ

ਇਥੇ ਦੱਸ ਦੇਈਏ ਕਿ ਪੰਜਾਬ ਵਿਚ ਸਵੇਰੇ ਸ਼ਾਮ ਨੂੰ ਠੰਡੀਆਂ ਹਾਵਾਵਾਂ ਦਾ ਅਸਰ ਨਜ਼ਰ ਆਉਣਾ ਵੀ ਸ਼ੁਰੂ ਹੋ ਗਿਆ ਹੈ, ਜਿਸ ਦਾ ਭਾਵ ਹੈ ਕਿ ਆਉਣ ਵਾਲੇ ਦਿਨ ਯਾਨੀ ਕਿ ਅਗਲੇ ਹਫ਼ਤੇ ਤੱਕ ਠੰਡ ਆਪਣਾ ਜ਼ੋਰ ਵਿਖਾ ਦੇਵੇਗੀ। ਬੀਤੇ ਦਿਨੀਂ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਨਾਲ ਹੋਈ ਗੜ੍ਹੇਮਾਰੀ ਨੇ ਮੌਸਮ ਹੋਰ ਵੀ ਠੰਡਾ ਕਰ ਦਿੱਤਾ ਹੈ। ਇਨ੍ਹਾਂ ਦਿਨਾਂ 'ਚ ਲੋਕਾਂ ਨੂੰ ਆਪਣੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀ ਜ਼ਰੂਰਤ ਹੈ, ਕਿਉਂਕਿ ਇਹ ਠੰਡ ਹੱਡਾਂ ਵਿਚ ਵੜ ਜਾਂਦੀ ਹੈ, ਜਿਸ ਨਾਲ ਲੋਕਾਂ ਨੂੰ ਖਾਂਸੀ, ਜ਼ੁਕਾਮ ਅਤੇ ਹੋਰ ਬੀਮਾਰੀਆਂ ਦਾ ਸਾਹਮਣਾ ਕਰਨਾ ਵੀ ਪੈ ਸਕਦਾ ਹੈ।
ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ 'ਚ ਹੋਣ ਜਾ ਰਿਹੈ ਵੱਡਾ ਬਦਲਾਅ, ਲਿਸਟ ਹੋ ਗਈ ਤਿਆਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਮਾਨ ਨੇ ਸ਼ਰਧਾਲੂਆਂ ਨੂੰ ਦਰਸ਼ਨਾਂ ਲਈ ਅੰਮ੍ਰਿਤਸਰ ਲਿਜਾਣ ਵਾਲੀਆਂ ਬੱਸਾਂ ਦੇ ਪਹਿਲੇ ਜਥੇ ਨੂੰ ਵਿਖਾਈ ਹਰੀ ਝੰਡੀ
NEXT STORY