ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ 5 ਦਿਨਾਂ ਲਈ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਅਗਲੇ ਦਿਨਾਂ ਵਿਚ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿਚ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ 14 ਸਤੰਬਰ ਲਈ ਜਾਰੀ ਕੀਤੀ ਗਈ ਭਵਿੱਖਬਾਣੀ ਵਿਚ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਐੱਸ. ਏ. ਐੱਸ. ਨਗਰ (ਮੋਹਾਲੀ), ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਬਾਰਿਸ਼ ਹੋ ਸਕਦੀ ਹੈ, ਜਦਕਿ ਬਾਕੀ ਜ਼ਿਲ੍ਹੇ ਸੁੱਕੇ ਰਹਿਣਗੇ।
ਇਹ ਵੀ ਪੜ੍ਹੋ: ਸੋਮਵਾਰ ਤੇ ਮੰਗਲਵਾਰ ਨੂੰ ਛੁੱਟੀ ਦਾ ਐਲਾਨ! ਪੰਜਾਬ ਦੇ ਇਸ ਜ਼ਿਲ੍ਹੇ ਦੇ 12 ਸਕੂਲ ਰਹਿਣਗੇ ਬੰਦ

15 ਸਤੰਬਰ ਨੂੰ ਵੀ ਇਨ੍ਹਾਂ ਜ਼ਿਲ੍ਹਿਆਂ ਵਿਚ ਹੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ, ਹਾਲਾਂਕਿ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਵਿੱਚ ਮੌਸਮ ਖ਼ੁਸ਼ਕ ਰਹੇਗਾ। 16, 17 ਅਤੇ 18 ਸਤੰਬਰ ਨੂੰ ਪੰਜਾਬ ਦੇ ਮੌਸਮ ਵਿੱਚ ਵੱਡੀ ਤਬਦੀਲੀ ਦੇ ਅਸਾਰ ਹਨ ਅਤੇ ਪੰਜਾਬ ਦੇ ਉੱਤਰੀ, ਕੇਂਦਰੀ ਅਤੇ ਕੁਝ ਦੱਖਣੀ ਹਿੱਸਿਆਂ ਵਿੱਚ ਬਾਰਿਸ਼ ਹੋਵੇਗੀ। ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ,ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਪਟਿਆਲਾ, ਫਤਿਹਗੜ੍ਹ ਸਾਹਿਬ, ਪਟਿਆਲਾ ਸਮੇਤ ਕਈ ਜ਼ਿਲ੍ਹਿਆਂ ਵਿਚ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਗੁਰਦੁਆਰਾ ਸਾਹਿਬ ’ਚ ਹੋਈ ਅਨਾਊਂਸਮੈਂਟ! ਪਿੰਡ ਵਾਸੀਆਂ ਨੂੰ ਦਿੱਤੀ ਸਖ਼ਤ ਚਿਤਾਵਨੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਫ਼ਿਰ ਹੋ ਗਏ ਧਮਾਕੇ ਤੇ ਟੁੱਟ ਚੱਲਿਆ ਸਤਲੁਜ ਦਰਿਆ ਦਾ ਬੰਨ੍ਹ, ਪੜ੍ਹੋ TOP-10 ਖ਼ਬਰਾਂ
NEXT STORY